ਅਮਲੋਹ : ਭੋਗ ਸਮਾਰੋਹ ਦੌਰਾਨ ਫਾਇਰਿੰਗ, ਇੱਕ ਦੀ ਮੌਤ

ਅਮਲੋਹ, 21 ਜੁਲਾਈ, ਹ.ਬ. : ਫ਼ਤਹਿਗੜ੍ਹ ਸਾਹਿਬ ਵਿਚ ਅਮਲੋਹ ਸਬ ਡਵੀਜ਼ਨ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਸਮਾਗਮ ਤੋਂ ਬਾਅਦ ਇੱਕ ਵਿਅਕਤੀ ਨੇ ਦੋ ਵਿਅਕਤੀਆਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ’ਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜੇ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀ ਉਥੋਂ ਭੱਜਿਆ ਨਹੀਂ ਅਤੇ ਆਪਣੀ ਗ੍ਰਿਫਤਾਰੀ ਪੁਲਸ ਨੂੰ ਦਿੱਤੀ। ਮ੍ਰਿਤਕ ਦੀ ਪਛਾਣ ਕਰਨੈਲ ਸਿੰਘ ਪੁੱਤਰ ਚੰਦਰ ਸਿੰਘ ਵਾਸੀ ਪਿੰਡ ਰਾਮਗੜ੍ਹ ਵਜੋਂ ਹੋਈ ਹੈ। ਜਦਕਿ ਮੰਡੀ ਗੋਬਿੰਦਗੜ੍ਹ ਨਿਵਾਸੀ ਕਰਤਾਰ ਸਿੰਘ ਪੁੱਤਰ ਗੁਰਮੇਲ ਸਿੰਘ ਨੂੰ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਖੰਨਾ ਦੇ ਆਈ.ਵੀ.ਵਾਈ ਹਸਪਤਾਲ ’ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਰਾਮਗੜ੍ਹ ਥਾਣਾ ਅਮਲੋਹ ਵਜੋਂ ਹੋਈ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…