ਆਈਪੀਐਸ ਜੋੜੇ ਦੀ 4 ਸਾਲਾ ਧੀ ਦੀ ਮੌਤ

ਆਈਪੀਐਸ ਜੋੜੇ ਦੀ 4 ਸਾਲਾ ਧੀ ਦੀ ਮੌਤ


ਮੁਹਾਲੀ, 30 ਅਪੈ੍ਰਲ, ਨਿਰਮਲ : ਪੰਜਾਬ ਦੇ ਇੱਕ ਆਈਪੀਐਸ ਜੋੜੇ ਦੀ ਧੀ ਦੀ ਅੱਜ ਸਵੇਰੇ ਮੌਤ ਹੋ ਗਈ। ਮੌਤ ਦਾ ਕਾਰਨ ਗਲੇ ਵਿੱਚ ਖਾਣਾ ਫਸ ਜਾਣਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ 4 ਸਾਲਾ ਨਾਇਰਾ ਵਜੋਂ ਹੋਈ ਹੈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਆਈਪੀਐਸ ਅਧਿਕਾਰੀ ਹੈ, ਜੋ ਇਸ ਸਮੇਂ ਫਤਿਹਗੜ੍ਹ ਸਾਹਿਬ ਦੇ ਐਸਐਸਪੀ ਵਜੋਂ ਕੰਮ ਕਰ ਰਹੀ ਹੈ। ਉਸ ਦੇ ਪਿਤਾ ਨਵਨੀਤ ਬੈਂਸ ਜਗਰਾਉਂ ਵਿੱਚ ਐਸਐਸਪੀ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗਲੇ ਵਿਚ ਖਾਣਾ ਫਸ ਜਾਣ ਕਾਰਨ ਉਹ ਸਾਹ ਨਹੀਂ ਲੈ ਪਾ ਰਹੀ ਸੀ। ਇਸ ਤੋਂ ਬਾਅਦ ਨਾਇਰਾ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਅੰਤਿਮ ਸਸਕਾਰ ਅੱਜ ਮੁਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਵੀ ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਨਾਲ ਅੰਤਿਮ ਸੰਸਕਾਰ ’ਤੇ ਪਹੁੰਚਣ ਦੀ ਖਬਰ ਹੈ।

ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਅਤੇ ਕਈ ਹੋਰ ਰਾਜਨੇਤਾਵਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੱਚੀ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਆਈਪੀਐਸ ਜੋੜੇ ਨੂੰ ਫੋਨ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਦੱਸ ਦੇਈਏ ਕਿ ਆਈਪੀਐਸ ਜੋੜਾ ਮੁਹਾਲੀ ਵਿੱਚ ਰਹਿੰਦਾ ਹੈ।

ਇਹ ਵੀ ਪੜ੍ਹੋ

ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।

ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।

ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।

ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।

ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।

Related post