ਇਜ਼ਰਾਈਲ ਵਲੋਂ ਈਰਾਨ ’ਚ ਖੁਫੀਆ ਅਪਰੇਸ਼ਨ

ਇਜ਼ਰਾਈਲ ਵਲੋਂ ਈਰਾਨ ’ਚ ਖੁਫੀਆ ਅਪਰੇਸ਼ਨ


ਤਹਿਰਾਨ, 30 ਅਪੈ੍ਰਲ, ਨਿਰਮਲ : ਇਜ਼ਰਾਈਲ ਅਤੇ ਈਰਾਨ ਦੇ ਵਿਚਾਲੇ ਅਪ੍ਰੈਲ ਦੀ ਸ਼ੁਰੂਆਤ ਤੋਂ ਤਣਾਅ ਵਧ ਗਿਆ ਹੈ। ਹਾਲਾਤ ਇੱਥੇ ਤੱਕ ਪਹੁੰਚ ਗਏ ਹਨ ਕਿ ਦੋਵੇਂ ਦੇਸ਼ਾਂ ਨੇ ਇੱਕ ਦੂਜੇ ’ਤੇ ਮਿਜ਼ਾਈਲ ਨਾਲ ਹਮਲਾ ਕੀਤਾ। ਇਸ ਵਿਚਾਲੇ ਰਿਪੋਰਟ ਆਈ ਹੈ ਕਿ ਇਜ਼ਰਾਈਲ ਨੇ ਤਹਿਰਾਨ ਵਿਚ ਈਰਾਨ ਦੇ ਇਸਲਾਮਿਕ ਰਿਵੌਲਿਊਸ਼ਨਰੀ ਗਾਰਡ ਕਾਰਪਸ ਦੇ ਇੱਕ ਮੈਂਬਰ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ। ਈਰਾਨ ਇੰਟਰਨੈਸ਼ਨਲ ਸਮਾਚਾਰ ਆਊਟਲੈਟ ਵਲੋਂ ਇਹ ਰਿਪੋਰਟ ਦਿੱਤੀ ਗਈ ਹੈ। ਸੋਮਵਾਰ ਨੂੰ ਆਈ ਰਿਪੋਰਟ ਮੁਤਾਬਕ ਆਈਆਰਜੀਸੀ ਅਧਿਕਾਰੀ ਕਥਿਤ ਤੌਰ ’ਤੇ ਜਰਮਨੀ ਵਿਚ ਯਹੂਦੀਆਂ ’ਤੇ ਹਮਲੇ ਦੀ ਸਾਜਿਸ਼ ਰਚਣ ਵਿਚ ਸ਼ਾਮਲ ਸੀ।

ਰਿਪੋਰਟ ਵਿਚ ਇਹ ਗੱਲ ਸਾਹਮਣੇ ਆਈ ਕਿ ਇਜ਼ਰਾਈਲ ਵਲੋਂ ਇਹ ਹੱਤਿਆ ਹਾਲ ਦੇ ਦਿਨਾਂ ਵਿਚ ਨਹੀਂ ਕੀਤੀ ਗਈ। ਪਿਛਲੇ ਸਾਲ ਦਸੰਬਰ ਵਿਚ ਗੋਲੀ ਮਾਰ ਕੇ ਇਸ ਹੱਤਿਆ ਨੂੰ ਅੰਜਾਮ ਦਿੱਤਾ ਗਿਆ। ਹਮਲਾ ਕਿਸ ਤਰ੍ਹਾਂ ਹੋਇਆ ਅਤੇ ਕਿੱਥੇ ਹੋਇਆ ਇਸ ਨੂੰ ਲੈ ਕੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਦੋਵੇਂ ਹੀ ਦੇਸ਼ਾਂ ਨੇ ਇਸ ਘਟਨਾ ਦੇ ਬਾਰੇ ਵਿਚ ਕੋਈ ਬਿਆਨ ਜਾਰੀ ਨਹੀਂ ਕੀਤਾ। ਜਰਮਨੀ ਦੇ ਜਿਸ ਹਮਲੇ ਦੀ ਸਾਜ਼ਿਸ਼ ਦੀ ਗੱਲ ਹੋ ਰਹੀ ਹੈ, ਉਸ ਵਿਚ ਸੱਤ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋ ਹਮਾਸ ਨਾਲ ਜੁੜੇ ਸੀ।

ਇਹ ਵੀ ਪੜ੍ਹੋ

ਜਲੰਧਰ ’ਚ ਪੁਲਸ ਨੇ ਹੁਣ ਤੱਕ ਦੀ ਨਸ਼ੇ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਰੀਬ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਜਲੰਧਰ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਹਨ।

ਸਾਰਾ ਸਿੰਡੀਕੇਟ ਪਾਕਿਸਤਾਨ, ਅਫਗਾਨਿਸਤਾਨ, ਈਰਾਨ, ਤੁਰਕੀਏ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ।

ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਚੈਕਿੰਗ ਦੌਰਾਨ ਪੁਲਸ ਨੇ ਮੁਲਜ਼ਮਾਂ ਕੋਲੋਂ ਅੱਠ ਕਿੱਲੋ ਹੈਰੋਇਨ ਬਰਾਮਦ ਕੀਤੀ।

ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ ਸੀ। ਜੋ ਜਲੰਧਰ ਦੇ ਸੁਭਾਸ਼ ਨਗਰ ’ਚ ਕਿਰਾਏ ’ਤੇ ਰਹਿੰਦਾ ਸੀ। ਜਿਸ ਤੋਂ ਬਾਅਦ ਪੁਲਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਤੇ ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਨਕੋਦਰ ਨੇੜਿਓਂ ਕਾਬੂ ਕੀਤਾ ਗਿਆ। ਜਿਸ ਕੋਲੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਨਕਦ ਅਤੇ ਦੋ ਗੱਡੀਆਂ ਬਰਾਮਦ ਕੀਤੀਆਂ।

ਸਤਨਾਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਸ ਦੌਰਾਨ ਉਹ ਜੇਲ੍ਹ ਵੀ ਰਿਹਾ ਹੈ। ਜੇਲ੍ਹ ਵਿਚ ਰਹਿੰਦਿਆਂ ਹੀ ਉਸ ਦੀ ਨਸ਼ਾ ਤਸਕਰਾਂ ਨਾਲ ਜਾਣ-ਪਛਾਣ ਹੋ ਗਈ। ਜਿਸ ਤੋਂ ਬਾਅਦ ਉਹ ਵੱਡੇ ਨੈੱਟਵਰਕ ਨਾਲ ਜੁੜ ਗਿਆ। ਵਿਆਪਕ ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

ਭਾਰਤ ਵਿੱਚ ਉਕਤ ਸਮੱਗਲਰਾਂ ਦਾ ਨੈੱਟਵਰਕ ਜੰਮੂ ਕਸ਼ਮੀਰ ਅਤੇ ਗੁਜਰਾਤ ਤੋਂ ਚੱਲ ਰਿਹਾ ਸੀ। ਫੜੇ ਗਏ ਮੁਲਜ਼ਮਾਂ ਦੇ ਆਗੂ ਦੋਵੇਂ ਰਾਜਾਂ ਵਿੱਚ ਬੈਠੇ ਹਨ। ਫਿਲਹਾਲ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਦੇਸ਼-ਵਿਦੇਸ਼ ਵਿੱਚ ਕਿਹੜੇ-ਕਿਹੜੇ ਸਮੱਗਲਰਾਂ ਨਾਲ ਸਬੰਧ ਰੱਖਦੇ ਹਨ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਜਲੰਧਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।

Related post

ਅਮਰੀਕਾ ਤੇ ਇਜ਼ਰਾਈਲ ਵਿਚ ਵਧੀ ਤਲਖ਼ੀ, ਬਾਈਡਨ ਨੇ ਹਥਿਆਰਾਂ ਦੀ ਸਪਲਾਈ ਰੋਕੀ

ਅਮਰੀਕਾ ਤੇ ਇਜ਼ਰਾਈਲ ਵਿਚ ਵਧੀ ਤਲਖ਼ੀ, ਬਾਈਡਨ ਨੇ ਹਥਿਆਰਾਂ…

ਵਾਸ਼ਿੰਗਟਨ, 8 ਮਈ, ਨਿਰਮਲ : ਗਾਜ਼ਾ ਦੇ ਰਫਾਹ ਸ਼ਹਿਰ ’ਤੇ ਹਮਲੇ ਕਾਰਨ ਇਜ਼ਰਾਈਲ ਅਤੇ ਅਮਰੀਕਾ ਦੇ ਸਬੰਧਾਂ ’ਚ ਤਲਖੀ ਆ ਗਈ…
ਤੁਰਕੀ ਨੇ ਇਜ਼ਰਾਈਲ ਨਾਲ ਵਪਾਰ ਰੋਕਿਆ

ਤੁਰਕੀ ਨੇ ਇਜ਼ਰਾਈਲ ਨਾਲ ਵਪਾਰ ਰੋਕਿਆ

ਅੰਕਾਰਾ, 3 ਮਈ, ਨਿਰਮਲ : ਤੁਰਕੀ ਨੇ ਇਹ ਐਲਾਨ ਉਦੋਂ ਕੀਤਾ ਜਦੋਂ ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਵੱਲੋਂ ਤੁਰਕੀ ਦੇ…
ਇਜ਼ਰਾਇਲੀ ਲੜਕੀ ਨਾਲ ਵਿਆਹ ਕਰਨਾ ਚਾਹੁੰਦਾ ਸੀ ਹਮਾਸ ਦਾ ਲੜਾਕਾ

ਇਜ਼ਰਾਇਲੀ ਲੜਕੀ ਨਾਲ ਵਿਆਹ ਕਰਨਾ ਚਾਹੁੰਦਾ ਸੀ ਹਮਾਸ ਦਾ…

ਤੇਲ ਅਵੀਵ, 27 ਅਪ੍ਰੈਲ, ਨਿਰਮਲ : ਇਜ਼ਰਾਈਲ-ਹਮਾਸ ਯੁੱਧ ਦੇ ਵਿਚਕਾਰ ਇੱਕ ਇਜ਼ਰਾਈਲੀ ਔਰਤ ਨੇ ਖੁਲਾਸਾ ਕੀਤਾ ਹੈ ਕਿ ਇੱਕ ਹਮਾਸ ਲੜਾਕਾਉਸ…