ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਦਿੱਤਾ ਅਸਤੀਫ਼ਾ

ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਦਿੱਤਾ ਅਸਤੀਫ਼ਾ


ਨਵੀਂ ਦਿੱਲੀ, 9 ਮਈ, ਨਿਰਮਲ : ਬੀਤੇ ਦਿਨੀਂ ਸੈਮ ਪਿਤਰੋਦਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿੱਚ ਉਹ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਵਿਵਾਦਪੂਰਨ ਤੁਲਨਾ ਕਰਦੇ ਨਜ਼ਰ ਆ ਰਹੇ ਸਨ। ਇਸ ਵੀਡੀਓ ਵਿੱਚ ਸੈਮ ਪਿਤਰੋਦਾ ਕਹਿੰਦੇ ਹਨ ਕਿ ਭਾਰਤ ਇੱਕ ਬਹੁਤ ਹੀ ਵੰਨ-ਸੁਵੰਨਤਾ ਵਾਲਾ ਦੇਸ਼ ਹੈ, ਜਿੱਥੇ ਪੂਰਬੀ ਭਾਰਤ ਵਿੱਚ ਰਹਿਣ ਵਾਲੇ ਲੋਕ ਚੀਨੀਆਂ ਵਰਗੇ ਹਨ, ਪੱਛਮ ਵਿੱਚ ਰਹਿਣ ਵਾਲੇ ਲੋਕ ਅਰਬ ਵਰਗੇ ਹਨ, ਉੱਤਰੀ ਭਾਰਤ ਵਿੱਚ ਰਹਿਣ ਵਾਲੇ ਗੋਰੇ ਅਤੇ ਅਫ਼ਰੀਕੀ ਲੋਕਾਂ ਵਰਗੇ ਹਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਕਾਂਗਰਸ ਪ੍ਰਧਾਨ ਨੇ ਸਵੀਕਾਰ ਵੀ ਕਰ ਲਿਆ ਹੈ। ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦਿੱਤੀ ਹੈ। ਇਸ ਸਬੰਧੀ ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਪੋਸਟ ਵੀ ਸ਼ੇਅਰ ਕੀਤੀ ਹੈ।

ਜੈਰਾਮ ਨਰੇਸ਼ ਨੇ ਆਪਣੀ ਪੋਸਟ ਵਿੱਚ ਲਿੱਖਿਆ ਕਿ ਸ਼੍ਰੀ ਸੈਮ ਪਿਤਰੋਦਾ ਨੇ ਆਪਣੀ ਮਰਜ਼ੀ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਡਾਕਟਰ ਮਨਮੋਹਨ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਸੈਮ ਪਿਤਰੋਦਾ ਆਪਣੇ ਬਿਆਨਾਂ ਨੂੰ ਲੈ ਕੇ ਸੁਰੱਖਿਆ ਵਿੱਚ ਰਹਿੰਦੇ ਹਨ। ਹਾਲ ਹੀ ਵਿਚ ਬਿਆਨਾਂ ਦੀ ਇਸ ਲੜੀ ’ਚ ਉਨ੍ਹਾਂ ਨੇ ਵਿਵਾਦਿਤ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਸੀ, ਭਾਰਤ ਅਜਿਹਾ ਵਿਭਿੰਨਤਾ ਵਾਲਾ ਦੇਸ਼ ਹੈ, ਜਿੱਥੇ ਪੂਰਬ ਦੇ ਲੋਕ ਚੀਨੀਆਂ ਵਰਗੇ ਦਿਖਾਈ ਦਿੰਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਉੱਤਰੀ ਭਾਰਤ ਦੇ ਲੋਕਾਂ ਨੂੰ ਗੋਰੇ (ਬ੍ਰਿਟਿਸ਼) ਅਤੇ ਦੱਖਣੀ ਭਾਰਤ ਦੇ ਲੋਕਾਂ ਨੂੰ ਅਫ਼ਰੀਕੀ ਦੱਸਿਆ ਸੀ। ਉਨ੍ਹਾਂ ਕਿਹਾ ਕਿ ਇਹ ਵਿਭਿੰਨਤਾ ਹੀ ਭਾਰਤ ਦੀ ਪਛਾਣ ਹੈ। ਹਰ ਕੋਈ ਇਸ ਵਿੱਚ ਵਿਸ਼ਵਾਸ ਕਰਦਾ ਹੈ।

ਸੈਮ ਪਿਤਰੋਦਾ ਨੇ ਉੱਤਰੀ ਭਾਰਤ ਦੇ ਲੋਕਾਂ ਨੂੰ ਗੋਰੇ (ਬ੍ਰਿਟਿਸ਼) ਅਤੇ ਦੱਖਣੀ ਭਾਰਤ ਦੇ ਲੋਕਾਂ ਨੂੰ ਅਫ਼ਰੀਕੀ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਵਿਭਿੰਨਤਾ ਹੀ ਭਾਰਤ ਦੀ ਪਛਾਣ ਹੈ। ਹਰ ਕੋਈ ਇਸ ਵਿੱਚ ਵਿਸ਼ਵਾਸ ਕਰਦਾ ਹੈ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਫਰਕ ਕੋਈ ਮਾਇਨੇ ਨਹੀਂ ਰੱਖਦਾ, ਇੱਥੇ ਅਸੀਂ ਸਾਰੇ ਭੈਣ-ਭਰਾ ਹਾਂ, ਅਸੀਂ ਸਾਰਿਆਂ ਦੀ ਭਾਸ਼ਾ ਅਤੇ ਸੱਭਿਆਚਾਰ ਦਾ ਸਨਮਾਨ ਕਰਦੇ ਹਾਂ।

ਇਹ ਵੀ ਪੜ੍ਹੋ

ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛੁਕ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ ਲਾਭ ਪ੍ਰਾਪਤ ਕਰ ਸਕੇ ਜੋ ਕਿਸੇ ਵੀ ਆਈਏਐਸ ਅਧਿਕਾਰੀ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣ ’ਤੇ ਮਿਲਦਾ ਹੈ।

ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਨੋਟਿਸ ਦਾ ਜਵਾਬ ਦਿੱਤਾ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਸੇਵਾ ਮੁਕਤ ਕਰ ਦਿੱਤਾ ਹੈ।

ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਉਸ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਨੋਟਿਸ ਭੇਜਣ ਦੀ ਕੋਈ ਤੁਕ ਨਹੀਂ ਬਣਦੀ।

ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੇਵਾਮੁਕਤੀ ਲਈ ਅਰਜ਼ੀ ਭੇਜੀ ਸੀ ਤਾਂ ਉਸ ਨੇ ਲਿਖਿਆ ਸੀ ਕਿ ਉਹ ਬਠਿੰਡਾ ਜਾ ਕੇ ਆਪਣੇ ਬਜ਼ੁਰਗ ਮਾਪਿਆਂ ਨਾਲ ਰਹਿਣਾ ਚਾਹੁੰਦੀ ਹੈ। ਉਸ ਦੀ ਜ਼ਿੰਦਗੀ ਵਿਚ ਹੋਰ ਵੀ ਯੋਜਨਾਵਾਂ ਹਨ ਜਿਸ ਤਹਿਤ ਉਹ ਹੁਣ ਚੋਣ ਲੜ ਰਹੀ ਹੈ।

ਪਰਮਪਾਲ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਸਰਕਾਰ ਹੀ ਵਿਵਾਦਾਂ ਵਿੱਚ ਘਿਰੀ ਹੋਵੇ ਤਾਂ ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦੀ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਇਨਾਤ ਇਕ ਆਈ.ਪੀ.ਐਸ.ਅਧਿਕਾਰੀ ਨੇ ਨੌਕਰੀ ਤੋਂ ਮੁਕਤ ਹੋਣ ’ਤੇ ਲਿਖਿਆ ਕਿ ਉਹ ਪਿੰਜਰੇ ’ਚੋਂ ਮੁਕਤ ਹੋ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਦਿਨਾਂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਚੋਣ ਲੜਨਗੇ।

ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਮਲੂਕਾ ਨੇ ਆਪਣੇ ਅਹੁਦੇ ਤੋਂ ਵੀ.ਆਰ.ਐਸ. ਲਈ ਸੀ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਤੋਂ ਪਾਰਟੀ ਦੀ ਉਮੀਦਵਾਰ ਬਣੀ।

ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…