ਐਚ-1ਬੀ ਵੀਜ਼ਾ ਦੀ ਰਜਿਸਟ੍ਰੇਸ਼ਨ 22 ਮਾਰਚ ਨੂੰ ਹੋਵੇਗੀ ਬੰਦ

ਐਚ-1ਬੀ ਵੀਜ਼ਾ ਦੀ ਰਜਿਸਟ੍ਰੇਸ਼ਨ 22 ਮਾਰਚ ਨੂੰ ਹੋਵੇਗੀ ਬੰਦ

ਵਾਸ਼ਿੰਗਟਨ, 19 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਕਿਹਾ ਹੈ ਕਿ ਐਚ-1ਬੀ ਵੀਜ਼ਾ ਵਾਸਤੇ ਮੁਢਲੀ ਰਜਿਸਟ੍ਰੇਸ਼ਨ ਪ੍ਰਕਿਰਿਆ 22 ਮਾਰਚ ਦੁਪਹਿਰ 12 ਵਜੇ ਬੰਦ ਹੋ ਜਾਵੇਗੀ। ਵਿਦੇਸ਼ਾਂ ਤੋਂ ਕਾਮਿਆਂ ਨੂੰ ਸੱਦਣ ਵਿਚ ਬੇਹੱਦ ਅਹਿਮ ਯੋਗਦਾਨ ਪਾਉਣ ਵਾਲੇ ਐਚ-1ਬੀ ਦੀ ਵਿੱਤੀ ਵਰ੍ਹੇ 2025 ਵਾਸਤੇ ਰਜਿਸਟ੍ਰੇਸ਼ਨ ਇਸ ਵੇਲੇ ਚੱਲ ਰਹੀ ਹੈ। ਸਿਟੀਜ਼ਨਸ਼ਿਪ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਵਿਭਾਗ ਨੇ ਕਿਹਾ ਕਿ ਇੱਛਕ ਪਟੀਸ਼ਨਰ ਅਤੇ ਉਨ੍ਹਾਂ ਦੇ ਕਾਨੂੰਨੀ ਨੁਮਾਇੰਦੇ ਰਜਿਸਟ੍ਰੇਸ਼ਨ ਵਾਸਤੇ ਆਨਲਾਈਨ ਅਕਾਊਂਟ ਦੀ ਵਰਤੋਂ ਕਰ ਸਕਦੇ ਹਨ। ਇਸ ਰਾਹੀਂ ਹਰ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਫੀਸ ਵੀ ਅਦਾ ਕੀਤੀ ਜਾ ਸਕਦੀ ਹੈ। ਫਾਰਮ ਆਈ-129 ਜਿਸ ਨੂੰ ਐਚ-1ਬੀ ਵੀਜ਼ਾ ਦੀ ਪਟੀਸ਼ਨ ਆਖਿਆ ਜਾਂਦਾ ਹੈ, ਦੀ ਪ੍ਰੀਮੀਅਮ ਪ੍ਰੋਸੈਸਿੰਗ ਸਹੂਲਤ ਵੀ ਆਨਲਾਈਨ ਉਪਲਬਧ ਹੈ। ਇੰਮੀਗ੍ਰੇਸ਼ਨ ਵਿਭਾਗ ਵੱਲੋਂ ਆਨਲਾਈਨ ਫਾਰਮ ਪ੍ਰਵਾਨ ਕਰਨ ਦੀ ਪ੍ਰਕਿਰਿਆ ਪਹਿਲੀ ਅਪ੍ਰੈਲ ਤੋਂ ਆਰੰਭੀ ਜਾਵੇਗੀ।

ਇੰਮੀਗ੍ਰੇਸ਼ਨ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ

ਇਥੇ ਦਸਣਾ ਬਣਦਾ ਹੈ ਕਿ ਐਚ-1 ਬੀ ਵੀਜ਼ਿਆਂ ਵਿਚ ਸਭ ਤੋਂ ਵੱਡੀ ਹਿੱਸੇਦਾਰੀ ਭਾਰਤੀ ਕਾਮਿਆਂ ਦੀ ਹੁੰਦੀ ਹੈ ਜੋ ਵੱਡੀ ਗਿਣਤੀ ਵਿਚ ਆਈ.ਟੀ. ਸੈਕਟਰ ਸਣੇ ਵੱਖ ਵੱਖ ਬਹੁਕੌਮੀ ਕੰਪਨੀਆਂ ਵਿਚ ਨੌਕਰੀ ਲਈ ਅਮਰੀਕਾ ਪੁੱਜਦੇ ਹਨ। ਹੁਣ ਇਨ੍ਹਾਂ ਦੇ ਜੀਵਨ ਸਾਥੀਆਂ ਨੂੰ ਵੀ ਵਰਕ ਪਰਮਿਟ ਦਾ ਹੱਕ ਮਿਲ ਚੁੱਕਾ ਜਿਸ ਦੇ ਮੱਦੇਨਜ਼ਰ ਪੂਰਾ ਪਰਵਾਰ ਅਮਰੀਕਾ ਵਿਚ ਸੌਖਿਆਂ ਗੁਜ਼ਾਰਾ ਕਰ ਸਕਦਾ ਹੈ। ਹਾਲ ਹੀ ਵਿਚ ਅਮਰੀਕੀ ਸੰਸਦ ਵਿਚ ਇਕ ਬਿਲ ਵੀ ਪੇਸ਼ ਕੀਤਾ ਗਿਆ ਜਿਸ ਤਹਿਤ ਐਚ-1ਬੀ ਵੀਜ਼ਾ ਧਾਰਕਾਂ ਨੂੰ ਮੁਲਕਾਂ ਦੇ ਕੋਟੇ ਤੋਂ ਉਪਰ ਉਠ ਕੇ ਗਰੀਨ ਕਾਰਡ ਦਿਤੇ ਜਾਣ ਦੀ ਤਜਵੀਜ਼ ਸ਼ਾਮਲ ਕੀਤੀ ਗਈ ਹੈ। ਗਰੀਨ ਕਾਰਡ ਦੀ ਖੁੱਲ੍ਹ ਮਿਲਣ ਮਗਰੋਂ ਵੱਡੀ ਗਿਣਤੀ ਭਾਰਤੀ ਪਰਵਾਰ ਅਮਰੀਕਾ ਵਿਚ ਪੱਕਾ ਹੋਣ ਦਾ ਸੁਪਨਾ ਕਰ ਸਕਣਗੇ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…