ਐਡਮਿੰਟਨ ’ਚ ਮੁੜ ਸਾਊਥ ਏਸ਼ੀਅਨ ਭਾਈਚਾਰੇ ਦੇ ਘਰ ਸਾੜੇ

ਐਡਮਿੰਟਨ ’ਚ ਮੁੜ ਸਾਊਥ ਏਸ਼ੀਅਨ ਭਾਈਚਾਰੇ ਦੇ ਘਰ ਸਾੜੇ

ਐਡਮਿੰਟਨ, 9 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਸਾਊਥ ਏਸ਼ੀਅਨ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਨਾਲ ਸਬੰਧਤ ਇਕ ਹੋਰ ਵਾਰਦਾਤ ਐਡਮਿੰਟਨ ਵਿਖੇ ਸਾਹਮਣੇ ਆਈ ਹੈ ਜਿਥੇ ਸੋਮਵਾਰ ਸਵੇਰੇ ਇਕ ਮਕਾਨ ਸੜ ਕੇ ਸੁਆਹ ਹੋ ਗਿਆ ਜਦਕਿ 9 ਹੋਰਨਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਐਡਮਿੰਟਨ ਪੁਲਿਸ ਦਾ ਮੰਨਣਾ ਹੈ ਕਿ ਸ਼ਹਿਰ ਦੇ ਪੱਛਮੀ ਇਲਾਕੇ ਵਿਚ ਉਸਾਰੀ ਅਧੀਨ ਘਰਾਂ ਨੂੰ ਲੱਗੀ ਅੱਗ ਸਾਜ਼ਿਸ਼ ਦਾ ਹਿੱਸਾ ਹੋ ਸਕਦੀ ਹੈ। ਸਾਊਥ ਏਸ਼ੀਅਨ ਕਾਰੋਬਾਰੀਆਂ ਤੋਂ ਮੋਟੀਆਂ ਰਕਮਾਂ ਮੰਗੀਆਂ ਜਾ ਰਹੀਆਂ ਹਨ ਅਤੇ ਅਦਾਇਗੀ ਨਾ ਹੋਣ ’ਤੇ ਉਸਾਰੀ ਅਧੀਨ ਘਰਾਂ ਨੂੰ ਅੱਗ ਲਾਉਣ ਦੀਆਂ ਕਈ ਵਾਰਦਾਤਾਂ ਸਾਹਮਣੇ ਆ ਚੁੱਕੀਆਂ ਹਨ। ਐਡਮਿੰਟਨ ਪੁਲਿਸ ਨੇ ਦੱਸਿਆ ਕਿ ਪੱਛਮੀ ਐਡਮਿੰਟਨ ਦੇ 98ਵੇਂ ਐਵੇਨਿਊ ਅਤੇ 225ਏ ਸਟ੍ਰੀਟ ਵਿਖੇ ਐਮਰਜੰਸੀ ਕਾਮਿਆਂ ਨੂੰ ਸੋਮਵਾਰ ਸਵੇਰੇ 4 ਵਜੇ ਸੱਦਿਆ ਗਿਆ।

ਫਾਇਰ ਸਰਵਿਸ ਨੂੰ ਸੋਮਵਾਰ ਸਵੇਰੇ 4 ਵਜੇ ਮਿਲੀ ਵਾਰਦਾਤ ਦੀ ਇਤਲਾਹ

ਫਾਇਰ ਸਰਵਿਸ ਵਾਲਿਆਂ ਨੇ ਇਕ ਘੰਟੇ ਦੀ ਮੁਸ਼ੱਕਤ ਮਗਰੋਂ ਅੱਗ ਬੁਝਾ ਦਿਤੀ ਪਰ ਉਸਾਰੀ ਅਧੀਨ ਇਮਾਰਤ ਨੂੰ ਭਾਰੀ ਨੁਕਸਾਨ ਪੁੱਜਾ। ਵਾਰਦਾਤ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਰਿਪੋਰਟ ਨਹੀਂ। ਇਥੇ ਦਸਣਾ ਬਣਦਾ ਹੈ ਕਿ ਐਤਵਾਰ ਸਵੇਰੇ 6 ਵਜੇ ਐਲਰਡ ਨੇਬਰਹੁਡ ਵਿਖੇ ਐਲਵੁਡ ਬੈਂਡ ਸਾਊਥ ਵੈਸਟ ਵਿਖੇ ਵੀ ਇਕ ਉਸਾਰੀ ਅਧੀਨ ਘਰ ਨੂੰ ਅੱਗ ਲੱਗ ਗਈ। ਪੁਲਿਸ ਮੁਤਾਬਕ ਐਡਮਿੰਟਨ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਅਕਤੂਬਰ ਤੋਂ ਹੁਣ ਤੱਕ ਘੱਟੋ ਘੱਟ 18 ਮਾਮਲੇ ਸਾਹਮਣੇ ਆ ਚੁੱਕੇ ਹਨ।

Related post

ਕੈਨੇਡਾ : ਭਾਰਤੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਵਿਚ 5 ਗ੍ਰਿਫ਼ਤਾਰ

ਕੈਨੇਡਾ : ਭਾਰਤੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ…

ਬਰੈਂਪਟਨ, 8 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਭਾਰਤੀ ਕਾਰੋਬਾਰੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਿਆਂ ਮੋਟੀ ਰਕਮ ਦੀ ਮੰਗ ਕਰਨ…
ਸੱਤਾ ਵਿਚ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ ਦਿਆਂਗੇ : ਪਿਅਰੇ ਪੌਇਲੀਐਵ

ਸੱਤਾ ਵਿਚ ਆਉਣ ’ਤੇ ਕੌਮਾਂਤਰੀ ਗਿਰੋਹਾਂ ਦਾ ਲੱਕ ਤੋੜ…

ਵੈਨਕੂਵਰ, 29 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸਾਊਥ ਏਸ਼ੀਅਨ ਕਾਰੋਬਾਰੀਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਟਰੂਡੋ ਸਰਕਾਰ ਦੀ ਨਾਲਾਇਕੀ ਕਰਾਰ…
ਕੈਨੇਡਾ ’ਚ ਭਾਰਤੀਆਂ ਨੂੰ ਧਮਕਾਉਣ ਵਾਲਿਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ

ਕੈਨੇਡਾ ’ਚ ਭਾਰਤੀਆਂ ਨੂੰ ਧਮਕਾਉਣ ਵਾਲਿਆਂ ਵਿਰੁੱਧ ਹੋਵੇ ਸਖ਼ਤ…

ਬਰੈਂਪਟਨ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਸਦੇ ਭਾਰਤੀ ਮੂਲ ਦੇ ਲੋਕਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ’ਤੇ…