ਓਡੀਸ਼ਾ ਵਿਚ 2 ਬੱਸਾਂ ਦੀ ਟੱਕਰ, 12 ਲੋਕਾਂ ਦੀ ਮੌਤ

ਓਡੀਸ਼ਾ ਵਿਚ 2 ਬੱਸਾਂ ਦੀ ਟੱਕਰ, 12 ਲੋਕਾਂ ਦੀ ਮੌਤ

ਓਡੀਸ਼ਾ, 26 ਜੂਨ, ਹ.ਬ. : ਭਾਰਤ ਵਿਚ ਦਿਨੋਂ ਦਿਨ ਸੜਕ ਹਾਦਸਿਆ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਹੁਣ ਓਡੀਸ਼ਾ ਦੇ ਗੰਜਮ ਇਲਾਕੇ ਵਿੱਚ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ ਹੈ। ਇਸ ਹਾਦਸੇ ’ਚ ਹੁਣ ਤੱਕ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਬੱਸ ਹਾਦਸੇ ਵਿਚ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਇਸ ਦੇ ਨਾਲ ਹੀ ਇਸ ਹਾਦਸੇ ਤੋਂ ਬਾਅਦ ਓਡੀਸਾ ਦੇ ਸੀਐਮ ਨਵੀਨ ਪਟਨਾਇਕ ਨੇ ਬੱਸ ’ਚ ਸਵਾਰ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਲਈ 3-3 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।

ਓਡੀਸ਼ਾ ਦੇ ਗੰਜਮ ਇਲਾਕੇ ’ਚ ਰਾਤ ਨੂੰ ਦੋ ਬੱਸਾਂ ਵਿਚਾਲੇ ਟੱਕਰ ਹੋ ਗਈ। ਇਹ ਹਾਦਸਾ ਗੰਜਮ ਦੇ ਦਿਗਪਹਾਂਡੀ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਬੱਸ ਵਿੱਚ ਕਈ ਲੋਕ ਫਸ ਗਏ ਸੀ ਜਿਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ’ਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ’ਚੋਂ 6 ਪੁਰਸ਼, 4 ਔਰਤਾਂ ਅਤੇ 2 ਨਾਬਾਲਗ ਹਨ। ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਮੈਡੀਕਲ ਕਾਲਜ ’ਚ ਭਰਤੀ ਕਰਵਾਇਆ ਗਿਆ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…