ਕਾਂਗਰਸ ਦੀ ਸਰਕਾਰ ਬਣੀ ਤਾਂ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ: ਖੜਗੇ

ਕਾਂਗਰਸ ਦੀ ਸਰਕਾਰ ਬਣੀ ਤਾਂ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ: ਖੜਗੇ

ਸਮਰਾਲਾ, 11 ਫਰਵਰੀ (ਦਦ)- ਐਤਵਾਰ ਦਾ ਦਿਨ ਪੰਜਾਬ ‘ਚ ਸਿਆਸਤ ਦਾ ਦਿਨ ਰਿਹਾ। ਇਕ ਪਾਸੇ ਜਿਥੇ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਆਪਣੀ ਸੂਬਾ ਪੱਧਰੀ ਰੈਲੀ ਤਰਨ ਤਾਰਨ ਵਿਚ ਕੀਤੀ ਉਥੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਮਰਾਲਾ ‘ਚ ਵੱਡੀ ਰੈਲੀ ਨਾਲ ਲੋਕ ਸਭਾ ਦਾ ਆਗਾਜ਼ ਕੀਤਾ। ਸਮਰਾਲਾ ‘ਚ ਰੈਲੀ ਦੌਰਾਨ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 10 ਸਾਲਾਂ ‘ਚ ਕਿਸਾਨਾਂ ਤੇ ਫੌਜੀਆਂ ਨੂੰ ਬਰਬਾਦ ਕਰ ਦਿੱਤਾ ਹੈ। ਕਿਸਾਨ 3 ਕਾਲੇ ਕਾਨੂੰਨਾਂ ਖਿਲਾਫ ਲੜੇ। ਸਰਕਾਰ ਨੇ ਉਨ੍ਹਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਕਾਨੂੰਨਾਂ ਨੂੰ ਮੁਅੱਤਲ ਕਰਨ ਦਾ ਭਰੋਸਾ ਦਿੱਤਾ ਪਰ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ 2024 ‘ਚ ਕਾਂਗਰਸ ਦੀ ਸਰਕਾਰ ਬਣੀ ਤਾਂ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਰੈਲੀ ਵਿਚ ਨਹੀਂ ਪਹੁੰਚੇ।
ਖੜਗੇ ਨੇ ਕਿਹਾ ਕਿ ਪੰਜਾਬ ਸਿੱਖ ਗੁਰੂਆਂ ਦੀ ਧਰਤੀ ਹੈ। ਗੁਰੂ ਨਾਨਕ ਦੇਵ ਜੀ ਨੇ ਹਿੰਦੁਸਤਾਨ ਸ਼ਬਦ ਦਿੱਤਾ। ਅਸੀਂ ਇਸਨੂੰ ਕਾਇਮ ਰੱਖਣਾ ਹੈ। ਪੰਜਾਬ ਸਾਡੇ ਦੇਸ਼ ਦਾ ਮਾਣ, ਗੌਰਵ ਅਤੇ ਸ਼ਾਨ ਹੈ। ਕਿਸਾਨ ਅਤੇ ਫੌਜ ਇਸ ਦੇਸ਼ ਦੇ ਮਜ਼ਬੂਤ ​​ਥੰਮ ਹਨ। ਮੋਦੀ ਨੇ ਦੇਸ਼ ਦੇ ਕਿਸਾਨਾਂ ਨੂੰ ਅੱਤਵਾਦੀ ਤੱਕ ਕਿਹਾ। ਕੀ ਤੁਸੀਂ ਪੰਜਾਬ ਵਿੱਚ ਅਜਿਹੀ ਪਾਰਟੀ ਨੂੰ ਵੋਟ ਪਾਓਗੇ? ਮੋਦੀ ਹਮੇਸ਼ਾ ਧਰਮ ਦੇ ਨਾਂ ‘ਤੇ ਅੱਗੇ ਆਉਂਦੇ ਹਨ ਪਰ ਕਰਦੇ ਕੁਝ ਨਹੀਂ। ਬਸ ਵੋਟਾਂ ਲੈ ਕੇ ਚਲੇ ਜਾਂਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਲਾਲ ਬਹਾਦੁਰ ਸ਼ਾਸਤਰੀ ਜੀ ਨੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦਿੱਤਾ। ਇਹ ਦੋਵੇਂ ਨਾਅਰੇ ਪੰਜਾਬ ਵਿਚ ਹੀ ਢੁੱਕਦੇ ਹਨ। ਪੰਜਾਬ ਦੇਸ਼ ਲਈ ਰੱਖਿਆ ਹਥਿਆਰ ਬਣਾਉਂਦਾ ਹੈ ਤੇ ਝੋਨਾ ਵੀ ਦਿੰਦਾ ਹੈ। 20 ਫੀਸਦੀ ਝੋਨਾ ਪੰਜਾਬ ਤੋਂ ਹੀ ਮਿਲਦਾ ਹੈ।

Related post

ਅਮਰੀਕਾ : ਕਾਰ ਹਾਦਸੇ ’ਚ ਹੈਦਰਾਬਾਦ ਦੇ ਵਿਅਕਤੀ ਦੀ ਮੌਤ

ਅਮਰੀਕਾ : ਕਾਰ ਹਾਦਸੇ ’ਚ ਹੈਦਰਾਬਾਦ ਦੇ ਵਿਅਕਤੀ ਦੀ…

ਨਿਰਮਲ ਨਿਊਯਾਰਕ ,18 ਮਈ (ਰਾਜ ਗੋਗਨਾ )- ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਘਾਤਕ ਹਾਦਸਿਆਂ ਦਾ ਸਾਹਮਣਾ ਕਰ ਰਹੇ ਤੇਲਗੂ ਭਾਈਚਾਰੇ…
ਜੇਲ੍ਹ ’ਚ ਬੈਠਿਆ ਅੰਮ੍ਰਿਤਪਾਲ ਮਾਈਕ ਰਾਹੀਂ ਕਰੇਗਾ ਪ੍ਰਚਾਰ

ਜੇਲ੍ਹ ’ਚ ਬੈਠਿਆ ਅੰਮ੍ਰਿਤਪਾਲ ਮਾਈਕ ਰਾਹੀਂ ਕਰੇਗਾ ਪ੍ਰਚਾਰ

ਚੰਡੀਗੜ੍ਹ, 18 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਹੋਣੇ ਸ਼ੁਰੂ ਹੋ…
ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ…

ਨਵੀਂ ਦਿੱਲੀ, 18 ਮਈ, ਨਿਰਮਲ : ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ…