ਕੈਨੇਡਾ ’ਚ ਭਾਰਤੀ ਜੋੜੇ ’ਤੇ ਲੱਗੇ ਠੱਗੀ ਦੇ ਦੋਸ਼

ਕੈਨੇਡਾ ’ਚ ਭਾਰਤੀ ਜੋੜੇ ’ਤੇ ਲੱਗੇ ਠੱਗੀ ਦੇ ਦੋਸ਼

ਵਿਟਬੀ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਕਈ ਸਟੋਰਾਂ ਨਾਲ ਠੱਗੀ ਮਾਰਨ ਦੇ ਮਾਮਲੇ ਤਹਿਤ ਭਾਰਤੀ ਮੂਲ ਦੇ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਠੱਗੀ ਦੇ ਇਹ ਮਾਮਲੇ ਅਜੈਕਸ, ਪਿਕਰਿੰਗ, ਵਿਟਬੀ ਅਤੇ ਕਲੈਰਿੰਗਟਨ ਵਿਖੇ ਸਾਹਮਣੇ ਆਏ। ਡਰਹਮ ਰੀਜਨਲ ਪੁਲਿਸ ਨੇ ਦੱਸਿਆ ਕਿ ਵਿਟਬੀ ਨਾਲ ਸਬੰਧਤ 50 ਸਾਲ ਦੀ ਕ੍ਰਿਸ਼ਨਾ ਰੇਵੇਰੂ ਅਤੇ 53 ਸਾਲ ਦੇ ਖੁਤਾਜਾ ਰੇਵੇਰੂ ਵੱਲੋਂ ਕਥਿਤ ਤੌਰ ’ਤੇ ਹੋਮ ਡਿਪੂ ਸਟੋਰਾਂ ’ਤੇ ਜਾ ਕੇ ਖਰੀਦਦਾਰੀ ਕੀਤੀ ਜਾਂਦੀ ਪਰ ਐਨ ਮੌਕੇ ’ਤੇ ਰਸੀਦ ਸਮੇਤ ਸਮਾਨ ਵਾਪਸ ਕਰ ਦਿੰਦੇ।

5 ਹਜ਼ਾਰ ਡਾਲਰ ਤੋਂ ਘੱਟ ਮੁੱਲ ਦੀ ਚੋਰੀ ਦੇ 28 ਦੋਸ਼ ਲੱਗੇ

ਦੂਜੇ ਪਾਸੇ ਕੁਝ ਸਮਾਨ ਚੋਰੀ ਕਰ ਕੇ ਲੈ ਜਾਂਦੇ ਅਤੇ ਕਿਸੇ ਨੂੰ ਸ਼ੱਕ ਵੀ ਨਾ ਹੁੰਦਾ। ਇਸ ਤੋਂ ਇਲਾਵ ਸਟੋਰਾਂ ਨਾਲ ਠੱਗੀ ਮਾਰਨ ਲਈ ਵਸਤਾਂ ’ਤੇ ਲੱਗੇ ਪ੍ਰਾਈਸ ਟੈਗ ਉਖਾੜ ਦਿਤੇ ਜਾਂਦੇ। ਪੁਲਿਸ ਨੇ ਦੱਸਿਆ ਕਿ ਦੋਹਾਂ ਵਿਰੁੱਧ ਪੰਜ ਹਜ਼ਾਰ ਡਾਲਰ ਤੋਂ ਘੱਟ ਮੁੱਲ ਦੀ ਚੋਰੀ, ਪੰਜ ਹਜ਼ਾਰ ਡਾਲਰ ਤੋਂ ਘੱਟ ਮੁੱਲ ਦੀ ਧੋਖਾਧੜੀ ਅਤੇ ਅਪਰਾਧ ਰਾਹੀਂ ਹਾਸਲ ਪੰਜ ਹਜ਼ਾਰ ਡਾਲਰ ਤੋਂ ਘੱਟ ਮੁੱਲ ਦੀ ਪ੍ਰਾਪਰਟੀ ਰੱਖਣ ਦੇ ਦੋਸ਼ ਆਇਦ ਕੀਤੇ ਗਏ ਹਨ। ਦੋਹਾਂ ਨੂੰ ਗ੍ਰਿਫ਼ਤਾਰੀ ਮਗਰੋਂ ਜ਼ਮਾਨਤ ’ਤੇ ਰਿਹਾਅ ਕਰ ਦਿਤਾ ਗਿਆ।

Related post

ਸ਼ੇਅਰ ਬਾਜ਼ਾਰ ਦਾ ਮਾਰਕੀਟ ਕੈਪ ਪਹਿਲੀ ਵਾਰ 5 ਟ੍ਰਿਲੀਅਨ ਡਾਲਰ ਤੋਂ ਪਾਰ

ਸ਼ੇਅਰ ਬਾਜ਼ਾਰ ਦਾ ਮਾਰਕੀਟ ਕੈਪ ਪਹਿਲੀ ਵਾਰ 5 ਟ੍ਰਿਲੀਅਨ…

ਮੁੰਬਈ, 21 ਮਈ, ਪਰਦੀਪ ਸਿੰਘ: ਭਾਰਤੀ ਸ਼ੇਅਰ ਬਾਜ਼ਾਰ ਪਹਿਲੀ ਵਾਰ 5 ਟ੍ਰਿਲੀਅਨ ਡਾਲਰ (ਲਗਭਗ 416 ਲੱਖ ਕਰੋੜ) ਦੇ ਅੰਕੜੇ ਨੂੰ ਛੂਹ…
ਚਾਰਧਾਮ ਯਾਤਰਾ ਤੋਂ ਆਈ ਬੁਰੀ ਖ਼ਬਰ, ਹੁਣ ਤੱਕ 21 ਲੋਕਾਂ ਦੀ ਗਰਮੀ ਦੇ ਕਹਿਰ ਕਾਰਨ ਮੌਤ

ਚਾਰਧਾਮ ਯਾਤਰਾ ਤੋਂ ਆਈ ਬੁਰੀ ਖ਼ਬਰ, ਹੁਣ ਤੱਕ 21…

ਉੱਤਰਾਖੰਡ, 21 ਮਈ, ਪਰਦੀਪ ਸਿੰਘ: ਚਾਰਧਾਮ ਯਾਤਰਾ 10 ਮਈ ਤੋਂ ਸ਼ੁਰੂ ਹੋਈ ਹੈ। ਹੁਣ ਤੱਕ ਲੱਖਾਂ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ…
ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਟਰਬੂਲੈਂਸ ਨਾਲ ਯਾਤਰੀ ਦੀ ਮੌਤ, 30 ਜ਼ਖਮੀ, ਐਮਰਜੈਂਸੀ ਲੈਂਡਿੰਗ

ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਟਰਬੂਲੈਂਸ ਨਾਲ ਯਾਤਰੀ ਦੀ…

ਨਵੀਂ ਦਿੱਲੀ, 21 ਮਈ, ਪਰਦੀਪ ਸਿੰਘ: ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ‘ਚ ਏਅਰ ਟਰਬੂਲੈਂਸ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ ਅਤੇ…