ਕੈਨੇਡਾ ਦੀ ਜੇਲ ’ਚ ਬੰਦ ਇੰਮੀਗ੍ਰੇਸ਼ਨ ਏਜੰਟ ਪੰਜਾਬੀਆਂ ਸਿਰ ਮੜ੍ਹਨ ਲੱਗਾ ਦੋਸ਼

ਕੈਨੇਡਾ ਦੀ ਜੇਲ ’ਚ ਬੰਦ ਇੰਮੀਗ੍ਰੇਸ਼ਨ ਏਜੰਟ ਪੰਜਾਬੀਆਂ ਸਿਰ ਮੜ੍ਹਨ ਲੱਗਾ ਦੋਸ਼

ਟੋਰਾਂਟੋ, 4 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਸੈਂਕੜੇ ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਦੀ ਕਗਾਰ ’ਤੇ ਲਿਆਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਇੰਮੀਗ੍ਰੇਸ਼ਨ ਏਜੰਟ ਬ੍ਰਜੇਸ਼ ਮਿਸ਼ਰਾ ਨੇ ਖੁਦ ਨੂੰ ਬੇਕਸੂਰ ਦਸਦਿਆਂ ਕਿਹਾ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ। ਬੀ.ਸੀ. ਦੀ ਜੇਲ ਵਿਚ ਬੰਦ ਬ੍ਰਜੇਸ਼ ਮਿਸ਼ਰਾ ਨੇ ਉਲਟਾ ਵਿਦਿਆਰਥੀਆਂ ਨੂੰ ਠੱਗ ਕਰਾਰ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਗਲਤੀਆਂ ’ਤੇ ਪਰਦਾ ਪਾਉਣ ਲਈ ਮੈਨੂੰ ਨਿਸ਼ਾਨਾ ਬਣਾ ਰਹੇ ਹਨ। ਗ੍ਰਿਫ਼ਤਾਰੀ ਮਗਰੋਂ ਬ੍ਰਜੇਸ਼ ਮਿਸ਼ਰਾ ਦੀ ਇਹ ਪਹਿਲੀ ਟਿੱਪਣੀ ਹੈ।

ਵਿਦਿਆਰਥੀ ਆਪਣੀਆਂ ਗਲਤੀਆਂ ’ਤੇ ਪਰਦਾ ਪਾ ਰਹੇ : ਬ੍ਰਜੇਸ਼ ਮਿਸ਼ਰਾ

‘ਟੋਰਾਂਟੋ ਸਟਾਰ’ ਦੀ ਰਿਪੋਰਟ ਮੁੁੁਤਾਬਕ ਬ੍ਰਜੇਸ਼ ਮਿਸ਼ਰਾ ਨੇ ਕਿਹਾ ਕਿ ਉਹ ਬਿਲਕੁਲ ਨਹੀਂ ਜਾਣਦਾ ਕਿ ਉਸ ਵਿਰੁੱਧ ਦੋਸ਼ ਲਾਉਣ ਵਾਲੇ ਕੌਣ ਹਨ ਅਤੇ ਉਸ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ। ਵੀਡੀਓ ਕਾਨਫ਼ਰੰਸਿੰਗ ਰਾਹੀਂ ਟੋਰਾਂਟੋ ਵਿਖੇ ਇਕ ਇੰਮੀਗ੍ਰੇਸ਼ਨ ਟ੍ਰਿਬਿਊਨਲ ਅੱਗੇ ਪੇਸ਼ ਹੋਏ ਬ੍ਰਜੇਸ਼ ਮਿਸ਼ਰਾ ਵਿਰੁੱਧ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਬਗੈਰ ਲਾਇਸੰਸ ਤੋਂ ਇੰਮੀਗ੍ਰੇਸ਼ਨ ਸਲਾਹ ਦੇਣ ਅਤੇ ਗੁੰਮਰਾਹ ਕਰਨ ਦੇ ਦੋਸ਼ ਲਾਏ ਗਏ ਹਨ।

Related post

ਕੈਨੇਡਾ ਵਿਚ ਧੋਖਾਧੜੀ ਕਰਨ ਵਾਲੀ ਔਰਤ ਨੂੰ 1.48 ਲੱਖ ਡਾਲਰ ਦੇ ਜੁਰਮਾਨੇ ਨਾਲ ਸੁਣਾਈ ਡੇਢ ਸਾਲ ਦੀ ਸਜ਼ਾ

ਕੈਨੇਡਾ ਵਿਚ ਧੋਖਾਧੜੀ ਕਰਨ ਵਾਲੀ ਔਰਤ ਨੂੰ 1.48 ਲੱਖ…

ਨਿਰਮਲ ਉਨਟਾਰੀਓ , 8 ਮਈ (ਰਾਜ ਗੋਗਨਾ)- ਭਾਰਤੀ ਅਕਸਰ ਪੜ੍ਹਾਈ ਜਾਂ ਕੰਮ ਕਰਨ ਲਈ ਕੈਨੇਡਾ ਜਾਂਦੇ ਸਮੇਂ ਧੋਖਾਧੜੀ ਦਾ ਸ਼ਿਕਾਰ ਹੋ…
ਕੈਨੇਡਾ ਕੱਟੜਪੰਥੀਆਂ ਨੁੂੰ ਪਨਾਹ ਦੇਣੀ ਬੰਦ ਕਰੇ : ਭਾਰਤ

ਕੈਨੇਡਾ ਕੱਟੜਪੰਥੀਆਂ ਨੁੂੰ ਪਨਾਹ ਦੇਣੀ ਬੰਦ ਕਰੇ : ਭਾਰਤ

ਨਵੀਂ ਦਿੱਲੀ, 8 ਮਈ, ਨਿਰਮਲ : ਕੈਨੇਡਾ ਵਿੱਚ ਚੱਲ ਰਹੇ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤ ਨੇ ਇੱਕ ਵਾਰ ਫਿਰ…
ਨਿੱਝਰ ਹੱਤਿਆ ਕਾਂਡ ਦੀ ਜਾਂਚ 3 ਗ੍ਰਿਫਤਾਰੀਆਂ ਤੱਕ ਸੀਮਤ ਨਹੀਂ, ਜਾਂਚ ਹਾਲੇ ਵੀ ਜਾਰੀ : ਟਰੂਡੋ

ਨਿੱਝਰ ਹੱਤਿਆ ਕਾਂਡ ਦੀ ਜਾਂਚ 3 ਗ੍ਰਿਫਤਾਰੀਆਂ ਤੱਕ ਸੀਮਤ…

ਕੈਨੇਡਾ ਸਾਡੀ ਸਭ ਤੋਂ ਵੱਡੀ ਸਮੱਸਿਆ : ਜੈਸ਼ੰਕਰ ਔਟਵਾ, 6 ਮਈ,ਨਿਰਮਲ : ਹਰਦੀਪ ਸਿੰਘ ਨਿੱਝਰ ਹੱਤਿਆ ਕਾਂਡ ਵਿਚ 3 ਭਾਰਤੀਆਂ ਦੀ…