ਕੈਨੇਡਾ ਵਿਚ ਪੰਜਾਬੀ ਬਜ਼ੁਰਗ ਲਾਪਤਾ

ਕੈਨੇਡਾ ਵਿਚ ਪੰਜਾਬੀ ਬਜ਼ੁਰਗ ਲਾਪਤਾ

ਸਰੀ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਸਰੀ ਸ਼ਹਿਰ ਤੋਂ ਲਾਪਤਾ ਪੰਜਾਬੀ ਬਜ਼ੁਰਗ ਦੀ ਭਾਲ ਵਿਚ ਜੁਟੀ ਆਰ.ਸੀ.ਐਮ.ਪੀ. ਨੇ ਲੋਕਾਂ ਤੋਂ ਮਦਦ ਮੰਗੀ ਹੈ। ਪੁਲਿਸ ਨੇ ਦੱਸਿਆ ਕਿ 71 ਸਾਲ ਦੇ ਕ੍ਰਿਪਾਲ ਸਿੰਘ ਨੂੰ ਆਖਰੀ ਵਾਰ 19 ਅਪ੍ਰੈਲ ਨੂੰ ਦੁਪਹਿਰ ਤਕਰੀਬਨ 12 ਵਜੇ ਸਰੀ ਦੀ 150 ਸਟ੍ਰੀਟ ਦੇ 8400 ਬਲਾਕ ਵਿਖ ਦੇਖਿਆ ਗਿਆ। ਸਰੀ ਆਰ.ਸੀ.ਐਮ.ਪੀ. ਨੇ ਕ੍ਰਿਪਾਲ ਸਿੰਘ ਦਾ ਹੁਲੀਆ ਬਿਆਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਕੱਦ ਤਕਰੀਬਨ 5 ਫੁੱਟ 9 ਇੰਚ ਅਤੇ ਵਜ਼ਨ 61 ਕਿਲੋ ਹੈ ਜਦਕਿ ਅੱਖਾਂ ਕਾਲੀਆਂ ਅਤੇ ਸਫੈਦ ਦਾੜੀ ਵੀ ਹੈ।

ਕ੍ਰਿਪਾਲ ਸਿੰਘ ਦੀ ਭਾਲ ਵਿਚ ਜੁਟੀ ਸਰੀ.ਆਰ.ਸੀ.ਐਮ.ਪੀ.

ਘਰੋਂ ਰਵਾਨਾ ਹੋਣ ਵਾਲੇ ਉਨ੍ਹਾਂ ਨੇ ਕਾਲੀ ਪੱਗ ਬੰਨ੍ਹੀ ਹੋਈ ਸੀ ਜਦਕਿ ਕਾਲੀ ਜੈਕਟ ਅਤੇ ਕਾਲੀ ਹੀ ਪੈਂਟ ਪਹਿਨੀ ਹੋਈ ਸੀ। ਉਹ ਪੈਦਲ ਹੀ ਘਰੋਂ ਰਵਾਨਾ ਹੋਏ ਅਤੇ ਉਨ੍ਹਾਂ ਦਾ ਪਰਵਾਰ ਉਨ੍ਹਾਂ ਦੀ ਸੁੱਖ ਸਾਂਦੇ ਪ੍ਰਤੀ ਚਿੰਤਤ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਕ੍ਰਿਪਾਲ ਸਿੰਘ ਦੇ ਪਤੇ ਟਿਕਾਣੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਸਰੀ ਆਰ.ਸੀ.ਐਮ.ਪੀ. ਨਾਲ 604 599 0502 ’ਤੇ ਸੰਪਰਕ ਕਰੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਕ੍ਰਾਈਮ ਸਟੌਪਰਜ਼ ਨਾਲ 1800 222 8477 ’ਤੇ ਕਾਲ ਕੀਤੀ ਜਾ ਸਕਦੀ ਹੈ।

Related post

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ ਹੈ ਵਜ੍ਹਾ

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ…

ਮੁੰਬਈ, 3 ਮਈ, ਪਰਦੀਪ ਸਿੰਘ: ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਆਪਣੀ ਕਮਾਲ ਦੀ ਕਮੇਡੀ ਅਤੇ ਜ਼ਬਰਦਸਤ ਸ਼ੋਅ ਹੋਸਟਿੰਗ ਦੇ ਲਈ ਜਾਣੀ ਜਾਂਦੀ…
ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ

ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ…

ਚੰਡੀਗੜ੍ਹ/ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ…
ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ: ਮੀਤ ਹੇਅਰ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ…

ਲਹਿਰਾਗਾਗਾ, 3 ਮਈ,ਪਰਦੀਪ ਸਿੰਘ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ…