ਕੈਨੇਡਾ ਵਿਚ ਸਿੱਖ ਵਿਰਾਸਤੀ ਮਹੀਨੇ ਦੀਆਂ ਗੂੰਜਾਂ

ਕੈਨੇਡਾ ਵਿਚ ਸਿੱਖ ਵਿਰਾਸਤੀ ਮਹੀਨੇ ਦੀਆਂ ਗੂੰਜਾਂ

ਟੋਰਾਂਟੋ, 3 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸਿੱਖ ਵਿਰਾਸਤੀ ਮਹੀਨਾ ਆਰੰਭ ਹੋ ਗਿਆ ਹੈ ਅਤੇ ਸਭਿਆਚਾਰਕ ਵੰਨ-ਸੁਵੰਨਤਾ ਮਾਮਲਿਆਂ ਬਾਰੇ ਮੰਤਰੀ ਕਮਲ ਖਹਿਰਾ ਨੇ ਇਕ ਮਹੀਨਾ ਚੱਲਣ ਵਾਲੇ ਸਮਾਗਮਾਂ ਦਾ ਰਸਮੀ ਐਲਾਨ ਕਰਦਿਆਂ ਭਾਈਚਾਰੇ ਨੂੰ ਵਧਾਈ ਦਿਤੀ ਗਈ। ਭਾਰਤ ਤੋਂ ਬਾਹਰ ਸਿੱਖਾਂ ਦੀ ਸਭ ਤੋਂ ਸੰਘਣੀ ਵਸੋਂ ਕੈਨੇਡਾ ਵਿਚ ਹੈ ਅਤੇ ਇਸ ਮੁਲਕ ਵਿਚ ਭਾਈਚਾਰੇ ਦਾ ਇਤਿਹਾਸ ਸਵਾ ਸੌ ਸਾਲ ਤੋਂ ਵੀ ਵੱਧ ਪੁਰਾਣਾ ਹੈ।

ਫੈਡਰਲ ਮੰਤਰੀ ਕਮਲ ਖਹਿਰਾ ਨੇ ਸਰਕਾਰ ਵੱਲੋਂ ਦਿਤੀ ਵਧਾਈ

ਕਮਲ ਖਹਿਰਾ ਨੇ ਕਿਹਾ ਕਿ ਸਿੱਖ ਇਤਿਹਾਸ, ਸਭਿਆਚਾਰ ਅਤੇ ਰਵਾਇਤਾਂ ਬਾਰੇ ਦੁਨੀਆਂ ਨੂੰ ਜਾਣੂ ਕਰਵਾਉਣ ਦਾ ਇਹ ਬਿਹਤਰੀਨ ਮੌਕਾ ਹੈ। ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹਮੇਸ਼ਾ ਨਿਸ਼ਕਾਮ ਸੇਵਾ ਲਈ ਯਤਨਸ਼ੀਲ ਰਹਿੰਦੀ ਹੈ। ਸਿੱਖਾਂ ਵੱਲੋਂ ਕੈਨੇਡੀਅਨ ਸਿਆਸਤ, ਕਾਰੋਬਾਰ, ਕਲਾ, ਮੈਡੀਸਨ ਅਤੇ ਸਿੱਖਿਆ ਖੇਤਰ ਵਿਚ ਕੀਤੀਆਂ ਅਣਗਿਣਤ ਪ੍ਰਾਪਤੀਆਂ ਨੂੰ ਉਭਾਰਿਆ ਜਾਣਾ ਚਾਹੀਦਾ ਹੈ।

ਉਨਟਾਰੀਓ ਵਿਧਾਨ ਸਭਾ ਵਿਚ ਸਿੱਖਾਂ ਦੇ ਯੋਗਦਾਨ ਨੂੰ ਕੀਤਾ ਯਾਦ

ਸਿੱਖ ਵਿਰਾਸਤੀ ਮਹੀਨਾ ਮਨਾਉਂਦਿਆਂ ਸਾਨੂੰ ਇਹ ਯਾਦ ਰੱਖਣਾ ਹੋਵੇਗਾ ਕਿ ਸਭਿਆਚਾਰਕ ਵੰਨ ਸੁਵੰਨਤਾ ਹੀ ਸਾਡੀ ਤਾਕਤ ਹੈ ਅਤੇ ਸਾਡੀ ਤਾਕਤ ਦਾ ਦਾਰੋਮਦਾਰ ਸਾਡੇ ਏਕੇ ਉਤੇ ਟਿਕਿਆ ਹੋਇਆ ਹੈ। ਇਸੇ ਦੌਰਾਨ ਬੀ.ਸੀ. ਵਿਧਾਨ ਸਭਾ ਵਿਚ ਸਿੱਖ ਵਿਰਾਸਤੀ ਮਹੀਨੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਨੇਡਾ ਵਿਚ ਵਸਦੇ ਸਿੱਖਾਂ ਵਿਚੋਂ ਤਕਰੀਬਨ ਅੱਧੇ ਬੀ.ਸੀ. ਵਿਚ ਵਸਦੇ ਹਨ ਅਤੇ ਸੂਬੇ ਨੂੰ ਆਪਣੇ ਬਾਸ਼ਿੰਦਿਆਂ ਦੀ ਵਿਰਾਸਤ ’ਤੇ ਮਾਣ ਹੈ। ਆਉਣ ਵਾਲੇ ਸਮੇਂ ਦੌਰਾਨ ਵੀ ਸਿੱਖ ਭਾਈਚਾਰਾ ਸੂਬੇ ਅਤੇ ਮੁਲਕ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਉਂਦਾ ਰਹੇਗਾ।

ਬੀ.ਸੀ. ਵਿਧਾਨ ਸਭਾ ਵੱਲੋਂ ਵੀ ਸਿੱਖਾਂ ਨੂੰ ਮੁਬਾਰਕਬਾਦ

Related post

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…
ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਵਾਸ਼ਿੰਗਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਪਿਛਲੇ…
ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50 ਨਵੇਂ ਅਫ਼ਸਰ

ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50…

ਬਰੈਂਪਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਪੀਲ ਰੀਜਨਲ ਪੁਲਿਸ ਵਿਚ 50 ਨਵੇਂ ਅਫਸਰਾਂ ਦਾ ਸਵਾਗਤ ਕਰਦਿਆਂ ਮੇਅਰ ਪੈਟ੍ਰਿਕ ਬ੍ਰਾਊਨ ਕਿਹਾ ਕਿ…