ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਰਾਹਤ

ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਰਾਹਤ

  • ਸੋਸ਼ਲ ਮੀਡੀਆ ਪੋਸਟ ’ਤੇ ਸੈਂਸਰ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ

ਨਵੀਂ ਦਿੱਲੀ, 21 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਬਾਲੀਵੁਡ ਦੀ ਵਿਵਾਦਾਂ ’ਚ ਘਿਰੀ ਰਹਿਣ ਵਾਲੀ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਸ਼ੁੱਕਰਵਾਰ ਨੂੰ ਆਪਣੇ ਇੱਕ ਫੈਸਲੇ ਵਿੱਚ ਕੰਗਨਾ ਖਿਲਾਫ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ।

ਇਹ ਪਟੀਸ਼ਨ ਇਕ ਵਕੀਲ ਦੀ ਤਰਫੋਂ ਕੰਗਨਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਸਿੱਖ ਭਾਈਚਾਰੇ ਦੇ ਖਿਲਾਫ ਪੋਸਟ ਕਰਨ ਨੂੰ ਲੈ ਕੇ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਦੇ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਇਹ ਫੈਸਲਾ ਲਿਆ।

ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ’ਚ ਆਪਣੀ ਪਟੀਸ਼ਨ ’ਚ ਕੰਗਨਾ ਰਣੌਤ ਦੀਆਂ ਸੋਸ਼ਲ ਮੀਡੀਆ ਪੋਸਟਾਂ ’ਤੇ ਸਖਤ ਸੈਂਸਰਸ਼ਿਪ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਇਸ ’ਤੇ ਸੁਣਵਾਈ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਸ ਦੇ ਲਈ ਕਾਨੂੰਨ ’ਚ ਪਹਿਲਾਂ ਹੀ ਕਈ ਵਿਵਸਥਾਵਾਂ ਹਨ। ਅਦਾਲਤ ਨੇ ਕਿਹਾ ਕਿ ਧਾਰਾ 32 ਮੁਤਾਬਕ ਅਦਾਲਤ ਇਸ ਮੁੱਦੇ ਦੀ ਸੁਣਵਾਈ ਨਹੀਂ ਕਰ ਸਕਦੀ।

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੰਗਨਾ ਵੱਲੋਂ ਸਿੱਖ ਭਾਈਚਾਰੇ ਖ਼ਿਲਾਫ਼ ਦਿੱਤੇ ਬਿਆਨਾਂ ਲਈ ਐਫਆਈਆਰ ਦਰਜ ਕਰਵਾਉਣ ਲਈ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਹਾਲਾਂਕਿ ਅਦਾਲਤ ਨੇ ਮੁੰਬਈ ਪੁਲਿਸ ਨੂੰ ਇਸ ਮਾਮਲੇ ’ਚ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਦੇਸ਼ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮਕਸਦ ਨਾਲ ਵਕੀਲ ਚਰਜੀਤ ਸਿੰਘ ਚੰਦਰਪਾਲ ਨੇ ਅਭਿਨੇਤਰੀ ਕੰਗਨਾ ਦੇ ਖਿਲਾਫ ਸੋਸ਼ਲ ਮੀਡੀਆ ਪੋਸਟ ’ਤੇ ਸੈਂਸਰਸ਼ਿਪ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ’ਚ ਕਿਸਾਨਾਂ ਖਿਲਾਫ ਕੀਤੀ ਗਈ ਟਿੱਪਣੀ ਖਿਲਾਫ ਦਾਇਰ ਪਟੀਸ਼ਨ ਨੂੰ ਮੁੰਬਈ ਦੇ ਖਾਲ ਪੁਲਸ ਸਟੇਸ਼ਨ ’ਚ ਟਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ।

ਦੱਸ ਦੇਈਏ ਕਿ ਕੰਗਨਾ ਰਣੌਤ ਦੇ ਖਿਲਾਫ ਇਹ ਪਟੀਸ਼ਨ ਪਿਛਲੇ ਸਾਲ ਦਸੰਬਰ 2021 ਦੇ ਪਹਿਲੇ ਹਫਤੇ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਕੰਗਨਾ ਦੀ ਉਸ ਪੋਸਟ ਤੋਂ ਬਹੁਤ ਦੁਖੀ ਹੈ ਜਿਸ ਵਿੱਚ ਉਸਨੇ ਕਿਸਾਨਾਂ ਨੂੰ ਖਾਲਿਸਤਾਨੀ ਅੱਤਵਾਦੀ ਦੱਸਿਆ ਹੈ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਬਿਆਨਾਂ ਦਾ ਮਕਸਦ ਦੇਸ਼ ਵਿੱਚ ਦੰਗੇ ਭੜਕਾਉਣਾ ਹੈ।
ਅਭਿਨੇਤਰੀ (ਕੰਗਨਾ ਰਣੌਤ) ਵਿਰੁੱਧ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਸ ਦੇ ਭੜਕਾਊ ਟਵੀਟ ਅਤੇ ਪੋਸਟਾਂ ਨਾ ਸਿਰਫ਼ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ, ਸਗੋਂ ਉਸ ਦੀ ਛਵੀ ਨੂੰ ਰਾਸ਼ਟਰ ਵਿਰੋਧੀ ਸਾਬਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਅਜਿਹੇ ’ਚ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਅਤੇ ਸਰਕਾਰ ਤੋਂ ਇਜਾਜ਼ਤ ਲੈਣ ਤੋਂ ਬਾਅਦ ਹੀ ਉਨ੍ਹਾਂ ਨੂੰ ਪੋਸਟ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਦੇਸ਼ ’ਚ ਕਾਨੂੰਨ ਵਿਵਸਥਾ ਬਣੀ ਰਹੇ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…