ਖਹਿਰਾ ਦੀ ਜ਼ਮਾਨਤ ’ਤੇ ਫੈਸਲਾ 6 ਨਵੰਬਰ ਨੂੰ

ਖਹਿਰਾ ਦੀ ਜ਼ਮਾਨਤ ’ਤੇ ਫੈਸਲਾ 6 ਨਵੰਬਰ ਨੂੰ


ਚੰਡੀਗੜ੍ਹ, 2 ਨਵੰਬਰ, ਨਿਰਮਲ : ਭੁਲੱਥ ਖੇਤਰ ਤੋਂ ਕਾਂਗਰਸ ਦੇ ਐਮਐਲਏ ਸੁਖਪਾਲ ਖਹਿਰਾ ਨੂੰ ਅੱਜ ਵੀ ਅਦਾਲਤ ਤੋ ਰਾਹਤ ਨਹੀਂ ਮਿਲ ਸਕੀ।

ਸੁਖਪਾਲ ਖਹਿਰਾ ਦੀ ਜ਼ਮਾਨਤ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਆਪਣਾ ਫੈਸਲਾ ਸੁਣਾਉਣ ਵਾਲਾ ਸੀ। ਪਰ ਸਰਕਾਰੀ ਵਕੀਲ ਨੇ ਅਦਾਲਤ ਤੋਂ ਇਹ ਕਹਿ ਕੇ ਕੁਝ ਸਮਾਂ ਮੰਗਿਆ ਕਿ ਜ਼ਰੂਰੀ ਤੇ ਅਹਿਮ ਦਸਤਾਵੇਜ਼ ਮਿਲ ਗਏ ਹਨ। ਇਸ ਤੋਂ ਬਾਅਦ ਮਾਣਯੋਗ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਵਿਧਾਇਕ ਸੁਖਪਾਲ ਸਿੰਘ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਦੇ ਵਕੀਲ, ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ 2 ਨਵੰਬਰ ਨੂੰ ਆਪਣਾ ਫੈਸਲਾ ਸੁਣਾਉਣਾ ਸੀ। ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਖਹਿਰਾ ਨੂੰ 6 ਨਵੰਬਰ ਨੂੰ ਰਾਹਤ ਮਿਲ ਜਾਵੇਗੀ।

ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਨੇ ਇਸ ਗ੍ਰਿਫਤਾਰੀ ਨੂੰ ਬਦਲੇ ਦੀ ਕਾਰਵਾਈ ਦੱਸਿਆ ਸੀ। ਸੁਖਪਾਲ ਸਿੰਘ ਖਹਿਰਾ ਨੇ ਗ੍ਰਿਫਤਾਰੀ ਤੋਂ ਪਹਿਲਾਂ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ ’ਚ ਜੰਗਲ ਰਾਜ ਅਤੇ ਬਦਲਾਖੋਰੀ ਦਾ ਰਾਜ ਚੱਲ ਰਿਹਾ ਹੈ। ਕਿਉਂਕਿ ਮੈਂ ਸੀਐਮ ਭਗਵੰਤ ਮਾਨ ਦਾ ਵਿਰੋਧ ਕਰਦਾ ਸੀ, ਇਸ ਲਈ ਮੇਰੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਜ਼ਮਾਨਤ ਲਈ ਮਾਣਯੋਗ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਸੀ। ਜਿਸ ’ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ 2 ਨਵੰਬਰ ਦੀ ਤਰੀਕ ਦੇ ਦਿੱਤੀ। ਪਰ ਅੱਜ ਵੀ ਰਾਹਤ ਨਹੀਂ ਦਿੱਤੀ ਗਈ।

ਸੁਖਪਾਲ ਸਿੰਘ ਖਹਿਰਾ ਦੇ ਕਰੀਬੀ ਜਸਮੀਤ ਸਿੰਘ ਨੇ ਦੱਸਿਆ ਕਿ ਅੱਜ ਮਾਣਯੋਗ ਅਦਾਲਤ ਨੇ ਸਰਕਾਰੀ ਵਕੀਲ ਨੂੰ ਸਖ਼ਤੀ ਨਾਲ ਕਿਹਾ ਕਿ ਪਹਿਲਾਂ ਵੀ ਕਈ ਵਾਰ ਸਮਾਂ ਲੈਣ ਦੇ ਬਾਵਜੂਦ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਪਰ ਸਰਕਾਰੀ ਵਕੀਲ ਦੇ ਵਾਰ-ਵਾਰ ਬੇਨਤੀ ਕਰਨ ਅਤੇ ਲੋੜੀਂਦੇ ਦਸਤਾਵੇਜ਼ ਮਿਲਣ ਦੀ ਗੱਲ ਆਖਦਿਆਂ ਉਨ੍ਹਾਂ ਕਿਹਾ ਕਿ ਅਗਲੀ ਤਰੀਕ ਤੱਕ ਦਸਤਾਵੇਜ਼ ਪੇਸ਼ ਕਰ ਦਿੱਤੇ ਜਾਣਗੇ। ਜਿਸ ਤੋਂ ਬਾਅਦ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…