ਖੰਨਾ : ਕਾਂਗਰਸੀ ਨੇਤਾ ਖ਼ਿਲਾਫ਼ ਕੇਸ ਦਰਜ

ਖੰਨਾ : ਕਾਂਗਰਸੀ ਨੇਤਾ ਖ਼ਿਲਾਫ਼ ਕੇਸ ਦਰਜ


ਖੰਨਾ, 9 ਮਈ, ਨਿਰਮਲ : ਖੰਨਾ ’ਚ ਕਾਂਗਰਸ ਦੇ ਸੋਸ਼ਲ ਮੀਡੀਆ ਜ਼ਿਲਾ ਪ੍ਰਧਾਨ ਸੁਧੀਰ ਜੋਸ਼ੀ ਵਾਸੀ ਸ਼ਿਵਪੁਰੀ ਮੁਹੱਲਾ ਖੰਨਾ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਆਈ.ਟੀ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਸ਼ਿਵ ਸੈਨਾ ਹਿੰਦ ਵਿਦਿਆਰਥੀ ਵਿੰਗ ਭਾਰਤ ਦੇ ਪ੍ਰਧਾਨ ਗੌਤਮ ਸ਼ਰਮਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਫਿਲਹਾਲ ਮਾਮਲੇ ’ਚ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਮੁਲਜ਼ਮ ਫ਼ਰਾਰ ਦੱਸਿਆ ਜਾ ਰਿਹਾ ਹੈ।

ਗੌਤਮ ਸ਼ਰਮਾ ਮੁਤਾਬਕ 25 ਅਪ੍ਰੈਲ ਨੂੰ ਸੁਧੀਰ ਜੋਸ਼ੀ ਨੇ ਆਪਣੇ ਫੇਸਬੁੱਕ ਅਕਾਊਂਟ ਤੋਂ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀ ਫੋਟੋ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਚਿਹਰਾ ਲਗਾ ਕੇ ਇੱਕ ਫੋਟੋ ਤਿਆਰ ਕੀਤੀ ਸੀ। ਇਸ ਤਸਵੀਰ ਵਿੱਚ ਭਗਵਾਨ ਸ਼੍ਰੀ ਹਨੂੰਮਾਨ ਜੀ ਆਪਣੇ ਪੈਰਾਂ ਕੋਲ ਬੈਠੇ ਨਜ਼ਰ ਆ ਰਹੇ ਹਨ। ਇਸ ਨੂੰ ਸੁਧੀਰ ਜੋਸ਼ੀ ਨੇ ਅਪਲੋਡ ਕੀਤਾ ਸੀ।

ਇਸ ਨਾਲ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਕਾਰਨ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਸੁਧੀਰ ਜੋਸ਼ੀ ਦੇ ਫੇਸਬੁੱਕ ਅਕਾਊਂਟ ਤੋਂ ਅਪਲੋਡ ਕੀਤੀ ਗਈ ਵਿਵਾਦਤ ਫੋਟੋ ਦਾ ਪ੍ਰਿੰਟਆਊਟ ਅਤੇ ਉਸ ਦੇ ਨਾਲ ਟਿੱਪਣੀਆਂ ਦੀ ਕਾਪੀ ਵੀ ਲਈ ਗਈ ਸੀ।

ਡੀਐਸਪੀ ਖੰਨਾ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਮਿਲੀ ਦਰਖਾਸਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸਾਈਬਰ ਸੈੱਲ ਦੀ ਵੀ ਮਦਦ ਲਈ ਗਈ। ਦੋਵਾਂ ਧਿਰਾਂ ਨੂੰ ਬੁਲਾ ਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ। ਜਿਸ ਦੇ ਬਾਅਦ ਥਾਣਾ ਸਿਟੀ 2 ਵਿੱਚ ਸੁਧੀਰ ਜੋਸ਼ੀ ਵਾਸੀ ਸ਼ਿਵਪੁਰੀ ਮੁਹੱਲਾ ਖੰਨਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ

ਪਰਮਪਾਲ ਕੌਰ ਮਲੂਕਾ ਨੇ ਸਵੈ-ਇੱਛੁਕ ਸੇਵਾਮੁਕਤੀ ਲਈ ਵੀਆਰਐਸ ਦੀ ਪ੍ਰਕਿਰਿਆ ਨੂੰ ਅਪਣਾਇਆ ਸੀ ਤਾਂ ਜੋ ਨੌਕਰੀ ਛੱਡਣ ਤੋਂ ਬਾਅਦ ਉਹ ਸਾਰੇ ਲਾਭ ਪ੍ਰਾਪਤ ਕਰ ਸਕੇ ਜੋ ਕਿਸੇ ਵੀ ਆਈਏਐਸ ਅਧਿਕਾਰੀ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸੇਵਾਮੁਕਤ ਹੋਣ ’ਤੇ ਮਿਲਦਾ ਹੈ।

ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਨੋਟਿਸ ਦਾ ਜਵਾਬ ਦਿੱਤਾ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਸੇਵਾ ਮੁਕਤ ਕਰ ਦਿੱਤਾ ਹੈ।

ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਉਸ ਨੇ ਕਿਹਾ ਕਿ ਜਦੋਂ ਉਹ ਪਹਿਲਾਂ ਹੀ ਸੇਵਾਮੁਕਤ ਹੋ ਚੁੱਕੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਨੋਟਿਸ ਭੇਜਣ ਦੀ ਕੋਈ ਤੁਕ ਨਹੀਂ ਬਣਦੀ।

ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸੇਵਾਮੁਕਤੀ ਲਈ ਅਰਜ਼ੀ ਭੇਜੀ ਸੀ ਤਾਂ ਉਸ ਨੇ ਲਿਖਿਆ ਸੀ ਕਿ ਉਹ ਬਠਿੰਡਾ ਜਾ ਕੇ ਆਪਣੇ ਬਜ਼ੁਰਗ ਮਾਪਿਆਂ ਨਾਲ ਰਹਿਣਾ ਚਾਹੁੰਦੀ ਹੈ। ਉਸ ਦੀ ਜ਼ਿੰਦਗੀ ਵਿਚ ਹੋਰ ਵੀ ਯੋਜਨਾਵਾਂ ਹਨ ਜਿਸ ਤਹਿਤ ਉਹ ਹੁਣ ਚੋਣ ਲੜ ਰਹੀ ਹੈ।

ਪਰਮਪਾਲ ਕੌਰ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਸਰਕਾਰ ਹੀ ਵਿਵਾਦਾਂ ਵਿੱਚ ਘਿਰੀ ਹੋਵੇ ਤਾਂ ਮੈਂ ਇਸ ਬਾਰੇ ਕੁਝ ਨਹੀਂ ਕਰ ਸਕਦੀ।

ਉਨ੍ਹਾਂ ਕਿਹਾ ਕਿ ਪੰਜਾਬ ’ਚ ਤਾਇਨਾਤ ਇਕ ਆਈ.ਪੀ.ਐਸ.ਅਧਿਕਾਰੀ ਨੇ ਨੌਕਰੀ ਤੋਂ ਮੁਕਤ ਹੋਣ ’ਤੇ ਲਿਖਿਆ ਕਿ ਉਹ ਪਿੰਜਰੇ ’ਚੋਂ ਮੁਕਤ ਹੋ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਗਲੇ ਦਿਨਾਂ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਕੇ ਚੋਣ ਲੜਨਗੇ।

ਭਾਜਪਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਮਲੂਕਾ ਨੇ ਆਪਣੇ ਅਹੁਦੇ ਤੋਂ ਵੀ.ਆਰ.ਐਸ. ਲਈ ਸੀ। ਇਸ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਤੋਂ ਪਾਰਟੀ ਦੀ ਉਮੀਦਵਾਰ ਬਣੀ।

ਦੱਸਦੇ ਚਲੀਏ ਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਸੀ, ਕਿਉਂਕਿ ਉਸ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਛੋਟ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੂੰ ਡਿਊਟੀ ਤੋਂ ਮੁਕਤ ਜਾਂ ਸੇਵਾਮੁਕਤ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਨੂੰ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।

Related post

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…
ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ…

ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ…