ਖੱਟੜ ਦਾ ਅਸਤੀਫਾ, ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ

ਖੱਟੜ ਦਾ ਅਸਤੀਫਾ, ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ

ਚੰਡੀਗੜ੍ਹ, 12 ਮਾਰਚ (ਦ ਦ) ਹਰਿਆਣਾ ਵਿੱਚ ਵਾਪਰੇ ਅਣਕਿਆਸੇ ਘਟਨਾਕ੍ਰਮ ਦੌਰਾਨ ਜਿੱਥੇ ਮਨੋਹਰ ਲਾਲ ਖੱਟੜ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਉੱਥੇ ਹੀ ਉੱਥੇ ਨਾਇਬ ਸੈਣੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ। ਦਿਲਚਸਪ ਗੱਲ ਇਹ ਵੀ ਰਹੀ ਕਿ ਅਨਿਲ ਵਿਜ ਪਾਰਟੀ ਦੀ ਮੀਟਿੰਗ ਜਿਸ ਵਿੱਚ ਨਵੇਂ ਮੁੱਖ ਮੰਤਰੀ ਦਾ ਫ਼ੈਸਲਾ ਹੋ ਰਿਹਾ ਸੀ, ਵਿਚੋਂ ਹੀ ਉੱਠ ਕੇ ਚਲੇ ਗਏ।

ਸ੍ਰੀ ਨਾਇਬ ਸੈਣੀ ਨੇ ਅੱਜ ਇਥੇ ਰਾਜ ਭਵਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਇਥੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸ੍ਰੀ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ  ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਅਤੇ ਜੇਜੇਪੀ ਦਾ ਗਠਜੋੜ ਟੁੱਟਣ ਅਤੇ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…