ਗਰੀਸ ਨੇੜੇ ਪਰਵਾਸੀਆਂ ਨਾਲ ਭਰੀ ਕਿਸ਼ਤੀ ਡੁੱਬੀ, 80 ਮੌਤਾਂ, ਕਈ ਲਾਪਤਾ

ਗਰੀਸ ਨੇੜੇ ਪਰਵਾਸੀਆਂ ਨਾਲ ਭਰੀ ਕਿਸ਼ਤੀ ਡੁੱਬੀ, 80 ਮੌਤਾਂ, ਕਈ ਲਾਪਤਾ

ਗਰੀਸ, 15 ਜੂਨ, ਹ.ਬ. : ਗ੍ਰੀਸ ਵਿੱਚ ਬੁੱਧਵਾਰ ਤੜਕੇ ਇੱਕ ਓਵਰਲੋਡਡ ਕਿਸ਼ਤੀ ਸਮੁੰਦਰ ਵਿੱਚ ਪਲਟ ਗਈ। ਇਸ ਹਾਦਸੇ ਵਿੱਚ 79 ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਤੱਕ 104 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਕੋਸਟ ਗਾਰਡ ਨੇ ਦੱਸਿਆ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਜਦੋਂ ਕਿਸ਼ਤੀ ਡੁੱਬੀ ਤਾਂ ਉਸ ਵਿੱਚ ਕਿੰਨੇ ਲੋਕ ਸਵਾਰ ਸਨ। ਹਾਲਾਂਕਿ ਹਾਦਸੇ ’ਚ ਬਚਾਏ ਲੋਕਾਂ ਮੁਤਾਬਕ ਉਸ ’ਚ 750 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਸਮੁੰਦਰ ਵਿੱਚ ਪਲਟਣ ਵਾਲੀ ਕਿਸ਼ਤੀ ਮੱਛੀਆਂ ਫੜਨ ਲਈ ਵਰਤੀ ਜਾਂਦੀ ਸੀ। ਕਿਸ਼ਤੀ ਪੂਰਬੀ ਲੀਬੀਆ ਦੇ ਤੋਬਰੁਕ ਇਲਾਕੇ ਤੋਂ ਰਵਾਨਾ ਹੋਈ ਸੀ। ਇਸ ਨੇ ਇਟਲੀ ਪਹੁੰਚਣਾ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…