ਗੁਰਦਾਸਪੁਰ ਵਿਚ ਕਿਸਾਨਾਂ ਵਲੋਂ ‘ਆਪ’ ਨੇਤਾ ਦਾ ਵਿਰੋਧ

ਗੁਰਦਾਸਪੁਰ ਵਿਚ ਕਿਸਾਨਾਂ ਵਲੋਂ ‘ਆਪ’ ਨੇਤਾ ਦਾ ਵਿਰੋਧ


ਗੁਰਦਾਸਪੁਰ, 5 ਅਗਸਤ, ਹ.ਬ. : ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਦਾ ਪਿੰਡ ਕਾਨਾ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਉਹ ਕੁਝ ਦਿਨ ਪਹਿਲਾਂ ਭਾਰੀ ਮੀਂਹ ਅਤੇ ਹੜ੍ਹਾਂ ਦੇ ਪਾਣੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਨਿਰੀਖਣ ਕਰਨ ਆਏ ਸਨ। ਇਸ ਦੌਰਾਨ ਕਿਸਾਨਾਂ ਨੇ ਆਮ ਆਦਮੀ ਪਾਰਟੀ ਮੁਰਦਾਬਾਦ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ। ਕਿਸਾਨਾਂ ਨੇ ਦੱਸਿਆ ਕਿ ਪਿੰਡ ਵਿੱਚ ਹੜ੍ਹ ਦਾ ਪਾਣੀ ਆ ਗਿਆ ਸੀ ਤਾਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ। ਉਹ ਇਸ ਪਾਣੀ ਨੂੰ ਖੇਤਾਂ ਵਿੱਚੋਂ ਕੱਢਣ ਲਈ ਯੋਗ ਉਪਰਾਲੇ ਕਰਨਗੇ ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪਾਣੀ ਨਹੀਂ ਕੱਢਿਆ ਗਿਆ। ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਨ ‘ਆਪ’ ਨੇਤਾ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…