ਜਹਾਜ਼ ਜ਼ਬਤ ਮਾਮਲੇ ’ਚ ਕੈਨੇਡਾ ’ਤੇ ਭੜਕਿਆ ਰੂਸ

ਜਹਾਜ਼ ਜ਼ਬਤ ਮਾਮਲੇ ’ਚ ਕੈਨੇਡਾ ’ਤੇ ਭੜਕਿਆ ਰੂਸ

ਕਿਹਾ : ਟੁੱਟ ਸੱਕਦੇ ਨੇ ਦੋਵਾਂ ਮੁਲਕਾਂ ਦੇ ਰਿਸ਼ਤੇ
8 ਜੂਨ ਨੂੰ ਜ਼ਬਤ ਕੀਤਾ ਗਿਆ ਸੀ ਕਾਰਗੋ ਜਹਾਜ਼
ਮਾਸਕੋ/ਔਟਵਾ, 16 ਜੂਨ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਵੱਲੋਂ ਕਾਰਗੋ ਜਹਾਜ਼ ਜ਼ਬਤ ਕਰਨ ਦੇ ਮਾਮਲੇ ਵਿੱਚ ਰੂਸ ਭੜਕ ਉਠਿਆ ਹੈ। ਰੂਸੀ ਵਿਦੇਸ਼ ਮੰਤਰਾਲੇ ਨੇ ਇਸ ਕੈਨੇਡਾ ਦੀ ਇਸ ਕਾਰਵਾਈ ਨੂੰ ਸਨਕੀ ਅਤੇ ਬੇਸ਼ਰਮੀ ਵਾਲੀ ਹਰਕਤ ਕਰਾਰ ਦਿੱਤਾ। ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਕਿ ਇਸ ਨਾਲ ਦੋਵਾਂ ਮੁਲਕਾਂ ਦੇ ਰਿਸ਼ਤੇ ਟੁੱਟ ਸਕਦੇ ਨੇ।
ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਨੇ ਇਸ ਵੀਕੈਂਡ ਯੂਕਰੇਨ ਦਾ ਦੌਰਾ ਕੀਤਾ ਸੀ, ਜਿੱਥੇ ਉਨ੍ਹਾਂ ਨੇ ਐਲਾਨ ਕੀਤਾ ਕਿ ਕੈਨੇਡਾ ਨੇ ਅਧਿਕਾਰਤ ਤੌਰ ’ਤੇ ਰੂਸੀ ਜਹਾਜ਼ ਨੂੰ ਜ਼ਬਤ ਕਰ ਲਿਆ ਹੈ। ਇਹ ਜਹਾਜ਼ ਫ਼ਰਵਰੀ 2022 ਤੋਂ ਟੋਰਾਂਟੋ ਦੇ ਪੀਅਰਸਨ ਏਅਰਪੋਰਟ ’ਤੇ ਖੜਾ ਸੀ। ਇਹ ਕਾਰਗੋ ਜਹਾਜ਼ ਉਸ ਵੇਲੇ ਕੋਰੋਨਾ ਦੀਆਂ ਰੈਪਿਡ ਟੈਸਟ ਕਿੱਟਾਂ ਤੇ ਹੋਰ ਮੈਡੀਕਲ ਸਾਮਾਨ ਦੀ ਸਪਲਾਈ ਦੇਣ ਕੈਨੇਡਾ ਗਿਆ ਸੀ। ਉਸੇ ਵੇਲੇ ਰੂਸ ਨੇ ਯੂਕਰੇਨ ’ਤੇ ਹਮਲਾ ਕਰ ਦਿੱਤਾ ਤੇ ਦੋਵਾਂ ਮੁਲਕਾਂ ਵਿਚਾਲੇ ਜੰਗ ਛਿੜ ਗਈ, ਜੋ ਹੁਣ ਤੱਕ ਜਾਰੀ ਹੈ। ਇਸ ਜੰਗ ਦੇ ਚਲਦਿਆਂ ਰੂਸ ਦਾ ਇਹ ਜਹਾਜ਼ ਹੁਣ ਤੱਕ ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ’ਤੇ ਹੀ ਖੜ੍ਹਾ ਰਿਹਾ। ਉਸ ਤੋਂ ਬਾਅਦ ਹੁਣ ਕੈਨੇਡਾ ਸਰਕਾਰ ਨੇ ਇਸ ਨੂੰ ਜ਼ਬਤ ਕਰਨ ਦੇ ਹੁਕਮ ਦੇ ਦਿੱਤੇ।
ਰੂਸ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਇਸ ਕਾਰਵਾਈ ਨੂੰ ਸਨਕੀ ਅਤੇ ਬੇਸ਼ਰਮੀ ਵਾਲੀ ਹਰਕਤ ਕਰਾਰ ਦਿੱਤਾ। ਇਸ ਦੇ ਨਾਲ ਹੀ ਚੇਤਾਵਨੀ ਵੀ ਦਿੱਤੀ, ਜਿਸ ਵਿੱਚ ਕਿਹਾ ਗਿਆ ਕਿ ਕੈਨੇਡਾ ਦੀ ਇਸ ਹਰਕਤ ਕਾਰਨ ਦੋਵਾਂ ਮੁਲਕਾਂ ਦੇ ਰਿਸ਼ਤੇ ਟੁੱਟਣ ਦੀ ਕਗਾਰ ’ਤੇ ਪਹੁੰਚ ਰਹੇ ਨੇ। ਦੱਸ ਦੇਈਏ ਕਿ ਇੱਕ ਸਾਲ ਪਹਿਲਾਂ, ਕੈਨੇਡਾ ਅਜਿਹਾ ਕਾਨੂੰਨ ਬਣਾਉਣ ਵਾਲਾ ਪਹਿਲਾ ਜੀ-7 ਦੇਸ਼ ਬਣਿਆ ਸੀ, ਜੋ ਫ਼ੈਡਰਲ ਸਰਕਾਰ ਨੂੰ ਨਾ ਸਿਰਫ਼ ਪਾਬੰਦੀਸ਼ੁਦਾ ਲੋਕਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ, ਸਗੋਂ ਉਨ੍ਹਾਂ ਦੇ ਪੈਸੇ ਨੂੰ ਜ਼ਬਤ ਕਰਨ ਅਤੇ ਉਸ ਨੂੰ ਪਾਬੰਦੀਸ਼ੁਦਾ ਸ਼ਾਸਨ ਦੇ ਪੀੜਤਾਂ ਵੱਲ ਮੋੜਨ ਦੀ ਵੀ ਇਜਾਜ਼ਤ ਦਿੰਦਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…