ਟਰੂਡੋ ਸਰਕਾਰ ਵਿਰੁੱਧ ਬੇਵਿਸਾਹੀ ਮਤਾ ਲਿਆਵੇਗੀ ਕੰਜ਼ਰਵੇਟਿਵ ਪਾਰਟੀ

ਟਰੂਡੋ ਸਰਕਾਰ ਵਿਰੁੱਧ ਬੇਵਿਸਾਹੀ ਮਤਾ ਲਿਆਵੇਗੀ ਕੰਜ਼ਰਵੇਟਿਵ ਪਾਰਟੀ

ਔਟਵਾ, 21 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਐਵ ਨੇ ਕਾਰਬਨ ਟੈਕਸ ਦੇ ਮੁੱਦੇ ਟਰੂਡੋ ਸਰਕਾਰ ਵਿਰੁੱਧ ਬੇਵਿਸਾਹੀ ਮਤਾ ਲਿਆਉਣ ਦਾ ਐਲਾਨ ਕੀਤਾ ਹੈ ਅਤੇ ਅੱਜ ਹਾਊਸ ਆਫ ਕਾਮਨਜ਼ ਵਿਚ ਵੋਟਿੰਗ ਹੋ ਸਕਦੀ ਹੈ। ਬੁੱਧਵਾਰ ਨੂੰ ਪਾਰਲੀਮੈਂਟ ਹਿਲ ਵਿਖੇ ਪਾਰਟੀ ਕੌਕਸ ਨੂੰ ਸੰਬੋਧਨ ਕਰਦਿਆਂ ਟੋਰੀ ਆਗੂ ਨੇ ਕਿਹਾ ਕਿ ਉਹ ਟਰੂਡੋ ਨੂੰ ਆਖਰੀ ਮੌਕਾ ਦੇ ਰਹੇ ਹਨ। ਜੇ ਕਾਰਬਨ ਟੈਕਸ ਵਿਚ ਵਾਧਾ ਵਾਪਸ ਨਹੀਂ ਹੁੰਦਾ ਤਾਂ ਸੰਸਦ ਵਿਚ ਬਹੁਮਤ ਸਾਬਤ ਕਰਨ ਲਈ ਤਿਆਰ ਰਹਿਣ। ਬੇਵਿਸਾਹੀ ਦੇ ਮਤੇ ਦੀ ਧਮਕੀ ਦੇਣ ਤੋਂ ਪਹਿਲਾਂ ਬੁੱਧਵਾਰ ਨੂੰ ਕਾਰਬਨ ਟੈਕਸ ਦੇ ਮੁੱਦੇ ’ਤੇ ਹਾਊਸ ਆਫ ਕਾਮਨਜ਼ ਵਿਚ ਇਕ ਸਧਾਰਣ ਮਤਾ ਵੀ ਪੇਸ਼ ਕੀਤਾ ਗਿਆ ਜੋ ਮੂਧੇ ਮੂੰਹ ਡਿੱਗਾ।

ਕਾਰਬਨ ਟੈਕਸ ਵਿਚ ਵਾਧਾ ਵਾਪਸ ਕਰਵਾਉਣ ’ਤੇ ਅੜੇ ਪਿਅਰੇ ਪੌਇਲੀਐਵ

ਨਾ ਸਿਰਫ ਲਿਬਰਲ ਪਾਰਟੀ ਅਤੇ ਐਨ.ਡੀ.ਪੀ. ਗਠਜੋੜ ਨੇ ਉਸ ਦਾ ਵਿਰੋਧ ਕੀਤਾ ਸਗੋਂ ਬਲਾਕ ਕਿਊਬੈਕ ਅਤੇ ਗਰੀਨ ਪਾਰਟੀ ਵੀ ਇਸ ਦੇ ਵਿਰੁੱਧ ਖੜ੍ਹੀਆਂ ਹੋ ਗਈਆਂ। ਪਾਰਟੀ ਕੌਕਸ ਨਾਲ ਗੱਲਬਾਤ ਦੌਰਾਨ ਪਿਅਰੇ ਪੌਇਲੀਐਵ ਨੇ ਕਿਹਾ ਕਿ ਲੋਕਾਂ ਦੀ ਰੋਟੀ, ਗੈਸ ਅਤੇ ਹੀਟ ’ਤੇ ਵਧ ਰਹੇ ਟੈਕਸ ਨੂੰ ਰੋਕਣ ਦਾ ਹਰ ਸੰਭਵ ਯਤਨ ਕਰਾਂਗੇ। ਦੂਜੇ ਪਾਸੇ ਲਿਬਰਲ ਪਾਰਟੀ ਨੂੰ ਕਾਰਬਨ ਟੈਕਸ ਦੇ ਮੁੱਦੇ ’ਤੇ ਸਿਰਫ ਐਨ.ਡੀ.ਪੀ. ਦੀ ਹਮਾਇਤ ਹਾਸਲ ਨਹੀਂ ਬਲਕਿ ਗਰੀਨ ਪਾਰਟੀ ਵੀ ਕਾਰਬਨ ਟੈਕਸ ਵਧਾਏ ਜਾਣ ਦੀ ਵਕਾਲਤ ਕਰ ਰਹੀ ਹੈ। ਇਹ ਪਹਿਲੀ ਵਾਰ ਨਹੀਂ ਜਦੋਂ ਕੰਜ਼ਰਵੇਟਿਵ ਪਾਰਟੀ ਵੱਲੋਂ ਟਰੂਡੋ ਸਰਕਾਰ ਨੂੰ ਡੇਗਣ ਦਾ ਯਤਨ ਕੀਤਾ ਜਾ ਰਿਹਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…