ਟੋਰਾਂਟੋ ’ਚ ਦਿਨ ਦਿਹਾੜੇ ਚੱਲੀਆਂ ਗੋਲੀਆਂ, 2 ਹਲਾਕ

ਟੋਰਾਂਟੋ ’ਚ ਦਿਨ ਦਿਹਾੜੇ ਚੱਲੀਆਂ ਗੋਲੀਆਂ, 2 ਹਲਾਕ

ਟੋਰਾਂਟੋ, 13 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਟੋਰਾਂਟੋ ਇਕ ਸਿਰਫਿਰੇ ਨੇ ਆਪਣੇ ਤਿੰਨ ਰਿਸ਼ਤੇਦਾਰਾਂ ਨੂੰ ਗੋਲੀ ਮਾਰ ਦਿਤੀ ਜਿਨ੍ਹਾਂ ਵਿਚੋਂ ਦੋ ਦਮ ਤੋੜ ਗਏ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਡਾਊਨ ਟਾਊਨ ਦੇ ਇਕ ਘਰ ਵਿਚ ਸ਼ੁਰੂ ਹੋਇਆ ਝਗੜਾ ਸੜਕ ਤੱਕ ਆ ਗਿਆ ਅਤੇ ਦਿਨ-ਦਿਹਾੜੇ ਗੋਲੀਆਂ ਚੱਲ ਗਈਆਂ। ਦੂਜੇ ਪਾਸੇ ਸ਼ੱਕੀ ਦੀ ਗ੍ਰਿਫ਼ਤਾਰ ਦੌਰਾਨ 2 ਪੁਲਿਸ ਅਫਸਰਾਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ। ਰੀਜੈਂਟ ਪਾਰਕ ਵਿਖੇ ਵਾਰਦਾਤ ਦੀ ਇਤਲਾਹ ਮਿਲਣ ’ਤੇ ਪੁੱਜੇ ਪੁਲਿਸ ਅਫਸਰਾਂ ਨੂੰ ਇਕ ਔਰਤ ਸਣੇ ਤਿੰਨ ਜਣੇ ਜ਼ਖਮੀ ਹਾਲਤ ਵਿਚ ਮਿਲੇ ਜਿਨ੍ਹਾਂ ਵਿਚੋਂ ਇਕ ਨੂੰ ਮੌਕੇ ’ਤੇ ਮ੍ਰਿਤਕ ਕਰਾਰ ਦੇ ਦਿਤਾ ਗਿਆ ਜਦਕਿ ਦੂਜਾ ਹਸਪਤਾਲ ਵਿਚ ਜ਼ਖਮਾਂ ਦੀ ਤਾਬ ਨਾ ਝਲਦਾ ਹੋਇਆ ਦਮ ਤੋੜ ਗਿਆ। ਔਰਤ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਸਿਰਫਿਰੇ ਨੇ ਆਪਣੇ ਰਿਸ਼ਤੇਦਾਰਾਂ ਨੂੰ ਹੀ ਗੋਲੀ ਮਾਰੀ

ਡਿਟੈਕਟਿਵ ਸਾਰਜੈਂਟ ਟਿਫਨੀ ਕਸਟੈਲ ਨੇ ਦੱਸਿਆ ਕਿ ਸ਼ੱਕੀ ਦੀ ਗ੍ਰਿਫ਼ਤਾਰੀ ਦੌਰਾਨ ਜ਼ਖਮੀ ਹੋਏ ਪੁਲਿਸ ਅਫਸਰਾਂ ਵਿਚੋਂ ਇਕ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਅਤੇ ਸ਼ੱਕੀ ਵੱਲੋਂ ਵਰਤਿਆ ਹਥਿਆਰ ਬਰਾਮਦ ਹੋ ਗਿਆ ਹੈ। ਪੁਲਿਸ ਨੇ ਮਰਨ ਵਾਲਿਆਂ ਨਾਲ ਸ਼ੱਕੀ ਦੇ ਰਿਸ਼ਤੇ ਉਤੇ ਚਾਨਣਾ ਨਹੀਂ ਪਾਇਆ ਅਤੇ ਕਿਹਾ ਕਿ ਬਾਅਦ ਵਿਚ ਜਾਣਕਾਰੀ ਦਿਤੀ ਜਾਵੇਗੀ। ਪੁਲਿਸ ਮੁਤਾਬਕ ਆਰਨੌਲਡ ਸਟ੍ਰੀਟ ਦੇ ਇਕ ਘਰ ਵਿਚ ਆਰੰਭ ਹੋਇਆ ਘਟਨਾਕ੍ਰਮ ਗਲੀਆਂ ਤੱਕ ਕਿਵੇਂ ਪੁੱਜਾ ਅਤੇ ਗੋਲੀਆਂ ਕਿਉਂ ਚੱਲੀਆਂ ਇਸ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਇਸ ਨੂੰ ਚਮਤਕਾਰ ਹੀ ਮੰਨ ਰਹੀ ਹੈ ਕਿ ਦਿਨ ਦਿਹਾੜੇ ਗੋਲੀਬਾਰੀ ਦੌਰਾਨ ਕੋਈ ਹੋਰ ਇਸ ਦਾ ਨਿਸ਼ਾਨਾ ਨਹੀਂ ਬਣਿਆ। ਟੋਰਾਂਟੋ ਦੀ ਮੇਅਰ ਓਲੀਵੀਆ ਚੌਅ ਨੇ ਇਕ ਬਿਆਨ ਜਾਰੀ ਕਰਦਿਆਂ ਗੋਲੀਬਾਰੀ ਦੌਰਾਨ ਹੋਈਆਂ ਮੌਤਾਂ ’ਤੇ ਦੁੱਖ ਜ਼ਾਹਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਮੁਖੀ ਨਾਲ ਗੱਲਬਾਤ ਕਰ ਕੇ ਵਾਰਦਾਤ ਦੀ ਵਿਸਤਾਰਤ ਜਾਣਕਾਰੀ ਹਾਸਲ ਕੀਤੀ ਗਈ ਹੈ। ਮੇਅਰ ਵੱਲੋਂ ਘਟਨਾ ਬਾਰੇ ਜਾਣਕਾਰੀ ਰੱਖਣ ਵਾਲਿਆਂ ਨੂੰ ਅੱਗੇ ਆਉਣ ਦਾ ਸੱਦਾ ਵੀ ਦਿਤਾ ਗਿਆ ਹੈ।

ਇਕ ਔਰਤ ਅਤੇ 2 ਪੁਲਿਸ ਅਫਸਰ ਹੋਏ ਜ਼ਖਮੀ

ਪਿਛਲੇ ਦੋ ਸਾਲ ਵਿਚ ਪਹਿਲੀ ਵਾਰ ਰੀਜੈਂਟ ਪਾਰਕ ਵਿਖੇ ਗੋਲੀਆਂ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ ਅਤੇ ਲੋਕਾਂ ਅੰਦਰ ਡਰ ਪੈਦਾ ਹੋਣਾ ਲਾਜ਼ਮੀ ਹੈ। ਵਾਰਦਾਤ ਦੇ ਮੱਦੇਨਜ਼ਰ ਡੰਡਾਸ ਸਟ੍ਰੀਟ ਈਸਟ ਨੂੰ ਪਾਰਲੀਮੈਂਟ ਸਟ੍ਰੀਟ ਤੋਂ ਸੈਕਵਿਲ ਸਟ੍ਰੀਟਸ ਦਰਮਿਆਨ ਬੰਦ ਰੱਖਿਆ ਗਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਵਾਰਦਾਤ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ 416 808 7400 ’ਤੇ ਸੰਪਰਕ ਕਰ ਸਕਦਾ ਹੈ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…