ਡੇਰਾ ਮੁਖੀ ਦੀ ਪੈਰੋਲ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਰੋਧ ਜਤਾਇਆ


ਚੰਡੀਗੜ੍ਹ, 21 ਜੁਲਾਈ, ਹ.ਬ. : ਡੇਰਾ ਸੱਚਾ ਸੌਦਾ ਮੁਖੀ ਅਤੇ ਜਬਰਜਨਾਹ ਦਾ ਦੋਸ਼ੀ ਗੁਰਮੀਤ ਰਾਮ ਰਹੀਮ 30 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਵੀਰਵਾਰ ਨੂੰ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। 30 ਮਹੀਨਿਆਂ ਦੀ ਸਜ਼ਾ ਵਿੱਚ ਇਹ ਉਸ ਦੀ 7ਵੀਂ ਪੈਰੋਲ ਹੈ। ਉਸ ਨੂੰ ਆਪਣੀਆਂ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਜਨਵਰੀ ਵਿੱਚ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਪੈਰੋਲ ਦੀ ਮਿਆਦ ਦੇ ਦੌਰਾਨ ਯੂਪੀ ਦੇ ਬਾਗਪਤ ਡੇਰੇ ਵਿੱਚ ਰਹੇਗਾ। ਉਨ੍ਹਾਂ ਨੂੰ ਸਿਰਸਾ ਡੇਰੇ ’ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਦੂਜੇ ਪਾਸੇ ਗੁਰਮੀਤ ਨੂੰ ਪੈਰੋਲ ਦੇਣ ਦੇ ਫੈਸਲੇ ’ਤੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਸਰਕਾਰਾਂ ਸਿੱਖਾਂ ਨੂੰ ਨੀਵਾਂ ਦਿਖਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਚ.ਐਸ.ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਪੈਰੋਲ ਦੇਣ ਨਾਲ ਸਿੱਖਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਹੋ ਰਿਹਾ ਹੈ। ਜੇਕਰ ਕਤਲ ਅਤੇ ਬਲਾਤਕਾਰ ਵਰਗੇ ਅਪਰਾਧਾਂ ਦੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਸਿੱਖ ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਅਵਾਜ਼ ਨੂੰ ਸਰਕਾਰ ਕਿਉਂ ਨਹੀਂ ਸੁਣ ਰਹੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…