ਢਿੱਲੋਂ ਭਰਾਵਾਂ ਵਲੋਂ ਖੁਦਕੁਸ਼ੀ ਮਾਮਲਾ : ਐਚਐਚਓ ਸਮੇਤ 3 ਜਣੇ ਫਰਾਰ, ਐਲਓਸੀ ਨੋਟਿਸ ਜਾਰੀ

ਢਿੱਲੋਂ ਭਰਾਵਾਂ ਵਲੋਂ ਖੁਦਕੁਸ਼ੀ ਮਾਮਲਾ : ਐਚਐਚਓ ਸਮੇਤ 3 ਜਣੇ ਫਰਾਰ, ਐਲਓਸੀ ਨੋਟਿਸ ਜਾਰੀ


ਜਲੰਧਰ, 5 ਸਤੰਬਰ, ਹ.ਬ. : ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਵੀਰ ਦੇ ਖੁਦਕੁਸ਼ੀ ਮਾਮਲੇ ’ਚ ਲਾਈਨ ਹਾਜ਼ਰ ਚਲ ਰਹੇ ਥਾਣੇਦਾਰ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਹੁੰਦੇ ਹੀ ਫਰਾਰ ਹੋ ਗਏ ਹਨ। ਪੁਲਸ ਨੇ ਫਰਾਰ ਹੋਏ ਤਿੰਨ ਪੁਲਸ ਅਧਿਕਾਰੀਆਂ-ਮੁਲਾਜ਼ਮਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ।

ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਵੀਰ ਨੇ ਥਾਣਾ ਡਵੀਜ਼ਨ ਨੰਬਰ 1 ਜਲੰਧਰ ਵਿਖੇ ਤਤਕਾਲੀ ਐਸਐਚਓ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵੱਲੋਂ ਤਸ਼ੱਦਦ ਅਤੇ ਜ਼ਲੀਲ ਕਰਨ ਤੋਂ ਬਾਅਦ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ। ਜਸ਼ਨਵੀਰ ਦੀ ਲਾਸ਼ ਤਿੰਨ ਦਿਨ ਪਹਿਲਾਂ ਮਿਲੀ ਸੀ ਪਰ ਮਾਨਵਜੀਤ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਹੁੰਦੇ ਹੀ ਤਿੰਨੋਂ ਪੁਲਸ ਮੁਲਾਜ਼ਮ ਪੁਲਸ ਲਾਈਨ ’ਚੋਂ ਗਾਇਬ ਹੋ ਗਏ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਰੂਪੋਸ਼ ਹੋਣ ਤੋਂ ਬਾਅਦ ਤਿੰਨੋਂ ਲਗਾਤਾਰ ਕੁਝ ਵਕੀਲਾਂ ਦੇ ਸੰਪਰਕ ਵਿੱਚ ਹਨ ਅਤੇ ਅਗਾਊਂ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਤਿੰਨੋਂ ਜਲਦੀ ਹੀ ਆਪਣੇ ਵਕੀਲ ਰਾਹੀਂ ਕਪੂਰਥਲਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰ ਸਕਦੇ ਹਨ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…