ਤਰਨਤਾਰਨ ਵਿਚ ਲਖਬੀਰ ਲੰਡਾ ਤੇ ਰਿੰਦਾ ਦੇ 2 ਸਾਥੀਆਂ ਨੂੰ ਕੀਤਾ ਕਾਬੂ

ਤਰਨਤਾਰਨ ਵਿਚ ਲਖਬੀਰ ਲੰਡਾ ਤੇ ਰਿੰਦਾ ਦੇ 2 ਸਾਥੀਆਂ ਨੂੰ ਕੀਤਾ ਕਾਬੂ

ਤਰਨਤਾਰਨ, 26 ਜੂਨ, ਹ.ਬ. : ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ ਅਤੇ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਕੋਲੋਂ ਹਥਿਆਰ ਬਰਾਮਦ ਹੋਏ ਹਨ। ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਐਸਐਸਪੀਜ਼ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਮਜ਼ਬੂਤ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਦਾ ਉਦੇਸ਼ ਭਾਰਤ ਵਿੱਚ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਗਠਜੋੜ ਦਾ ਪਰਦਫਾਸ਼ ਕਰਨਾ ਸੀ। 364 ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਲਗਭਗ 2,000 ਪੁਲਿਸ ਕਰਮਚਾਰੀ ਸ਼ਾਮਲ ਸਨ। ਤਰਨਤਾਰਨ ਪੁਲਿਸ ਨੇ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਉਸ ਦੇ ਭਰਾ ਵਤਨਦੀਪ ਸਿੰਘ ਵਾਸੀ ਕੁੱਲਾ ਪਿੰਡ ਵਜੋਂ ਹੋਈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ, ਵੱਖ-ਵੱਖ ਬੋਰ ਦੇ 285 ਜਿੰਦਾ ਕਾਰਤੂਸ, 100 ਗ੍ਰਾਮ ਅਫੀਮ ਅਤੇ 250 ਕਿਲੋ ‘ਲਾਹਣ’ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਵੀ ਬਰਾਮਦ ਕੀਤਾ ਹੈ। ਸ਼ੁਕਲਾ ਨੇ ਦੱਸਿਆ ਕਿ ਇਸ ਛਾਪੇਮਾਰੀ ਦੀ ਯੋਜਨਾ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਮਾਡਿਊਲ ਦੇ ਹਾਲ ਹੀ ਵਿੱਚ ਫੜੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਸੀ। ਅਪਰੇਸ਼ਨ ਦੌਰਾਨ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…