Begin typing your search above and press return to search.

ਦਵਾਈ ਲੈਣ ਦੇ ਬਹਾਨੇ ਡਾਕਟਰ ਲੁੱਟਿਆ

ਮੋਗਾ, 23 ਅਪ੍ਰੈਲ, ਨਿਰਮਲ : ਤੜਕੇ ਚਾਰ ਵਜੇ ਦਵਾਈ ਲੈਣ ਦੇ ਬਹਾਨੇ ਲੁਟੇਰਿਆਂ ਨੇ ਡਾਕਟਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਦਿੱਤਾ।ਦੱਸਦੇ ਚਲੀਏ ਕਿ ਮੋਗਾ ਦੇ ਅਜੀਤਵਾਲ ਵਿੱਚ ਲੁਟੇਰਿਆਂ ਨੇ ਇੱਕ ਪ੍ਰਾਈਵੇਟ ਡਾਕਟਰ ਨੂੰ ਲੁੱਟ ਲਿਆ। ਲੁਟੇਰੇ ਡਾਕਟਰ ਦੇ ਘਰ ’ਚ ਮਰੀਜ਼ ਬਣ ਕੇ ਦਾਖਲ ਹੋਏ ਸਨ, ਬੰਦੂਕ ਦੀ ਨੋਕ ’ਤੇ ਲੱਖਾਂ ਦਾ ਸੋਨਾ ਲੁੱਟ […]

ਦਵਾਈ ਲੈਣ ਦੇ ਬਹਾਨੇ ਡਾਕਟਰ ਲੁੱਟਿਆ
X

Editor EditorBy : Editor Editor

  |  23 April 2024 1:56 AM GMT

  • whatsapp
  • Telegram


ਮੋਗਾ, 23 ਅਪ੍ਰੈਲ, ਨਿਰਮਲ : ਤੜਕੇ ਚਾਰ ਵਜੇ ਦਵਾਈ ਲੈਣ ਦੇ ਬਹਾਨੇ ਲੁਟੇਰਿਆਂ ਨੇ ਡਾਕਟਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਦਿੱਤਾ।ਦੱਸਦੇ ਚਲੀਏ ਕਿ ਮੋਗਾ ਦੇ ਅਜੀਤਵਾਲ ਵਿੱਚ ਲੁਟੇਰਿਆਂ ਨੇ ਇੱਕ ਪ੍ਰਾਈਵੇਟ ਡਾਕਟਰ ਨੂੰ ਲੁੱਟ ਲਿਆ। ਲੁਟੇਰੇ ਡਾਕਟਰ ਦੇ ਘਰ ’ਚ ਮਰੀਜ਼ ਬਣ ਕੇ ਦਾਖਲ ਹੋਏ ਸਨ, ਬੰਦੂਕ ਦੀ ਨੋਕ ’ਤੇ ਲੱਖਾਂ ਦਾ ਸੋਨਾ ਲੁੱਟ ਕੇ ਫਰਾਰ ਹੋ ਗਏ। ਘਟਨਾ ਮੰਗਲਵਾਰ ਸਵੇਰੇ ਚਾਰ ਵਜੇ ਦੀ ਹੈ।

ਅਜੀਤਵਾਲ ਦੇ ਨਿੱਜੀ ਡਾਕਟਰ ਅਗਿਆਪਾਲ ਵਰਮਾ ਦਾ ਬੱਸ ਸਟੈਂਡ ਨੇੜੇ ਕਲੀਨਿਕ ਹੈ। ਰਾਤ ਨੂੰ ਐਮਰਜੈਂਸੀ ਦੀ ਹਾਲਤ ਵਚ ਉਹ ਘਰ ਵਿੱਚ ਮਰੀਜ਼ਾਂ ਦਾ ਇਲਾਜ ਕਰਦਾ ਹੈ। ਮੰਗਲਵਾਰ ਸਵੇਰੇ 4 ਵਜੇ ਦੇ ਕਰੀਬ ਚਾਰ ਵਿਅਕਤੀਆਂ ਨੇ ਦਵਾਈ ਲੈਣ ਦੇ ਨਾਂ ’ਤੇ ਡਾਕਟਰ ਦੇ ਘਰ ਦਾ ਦਰਵਾਜ਼ਾ ਖੜਕਾਇਆ। ਜਿਵੇਂ ਹੀ ਡਾਕਟਰ ਨੇ ਦਰਵਾਜ਼ਾ ਖੋਲ੍ਹਿਆ ਤਾਂ ਚੋਰਾਂ ਨੇ ਉਸ ਦੇ ਸਿਰ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ।

ਜਦੋਂ ਉਸ ਦਾ ਪੁੱਤਰ ਆਪਣੇ ਪਿਤਾ ਨੂੰ ਛੁਡਾਉਣ ਆਇਆ ਤਾਂ ਦੋਸ਼ੀਆਂ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਹ ਬੰਦੂਕ ਦੀ ਨੋਕ ’ਤੇ ਘਰ ’ਚ ਦਾਖਲ ਹੋਏ ਅਤੇ ਡਾਕਟਰ ਦੀ ਪਤਨੀ ਦੀ ਸੋਨੇ ਦੀ ਚੇਨ, ਚੂੜੀਆਂ ਅਤੇ ਕੰਨਾਂ ਦੀਆਂ ਵਾਲੀਆਂ ਲੈ ਕੇ ਭੱਜ ਗਏ। ਲੁਟੇਰੇ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ

ਇਜ਼ਰਾਈਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਈਰਾਨ ਹਮਾਇਤੀ ਗੁੱਟ ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਰਾਕੇਟਾਂ ਨਾਲ ਹਮਲਾ ਕੀਤਾ।

ਦੱਸਦੇ ਚਲੀਏ ਕਿ ਹਮਾਸ ਦੇ ਖਿਲਾਫ ਜੰਗ ਦੇ ਵਿਚਕਾਰ ਈਰਾਨ ਸਮਰਥਿਤ ਸੰਗਠਨ ਹਿਜ਼ਬੁੱਲਾ ਨੇ ਸੋਮਵਾਰ ਰਾਤ ਨੂੰ ਇਜ਼ਰਾਈਲ ’ਤੇ 35 ਰਾਕੇਟ ਨਾਲ ਹਮਲਾ ਕੀਤਾ। ਹਿਜ਼ਬੁੱਲਾ ਨੇ ਦਾਅਵਾ ਕੀਤਾ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਇਜ਼ਰਾਈਲ ਦੇ ਆਰਮੀ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਨੇ ਵੀ ਇਨ੍ਹਾਂ ਹਮਲਿਆਂ ਦੀ ਪੁਸ਼ਟੀ ਕੀਤੀ ਹੈ।

ਇਜ਼ਰਾਇਲੀ ਡਿਫੈਂਸ ਫੋਰਸ (ਆਈ.ਡੀ.ਐਫ.) ਨੇ ਕਿਹਾ ਕਿ ਲੇਬਨਾਨ ਤੋਂ ਕਟਯੂਸ਼ਾ ਰਾਕੇਟ ਇਜ਼ਰਾਈਲ ਦੇ ਸਾਫੇਦ ਸ਼ਹਿਰ ’ਚ ਡਿੱਗੇ। ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਬਾਅਦ ਇਜ਼ਰਾਈਲ ਨੇ ਲੇਬਨਾਨ ’ਚ ਰਾਕੇਟ ਲਾਂਚਿੰਗ ਸਾਈਟ ’ਤੇ ਜਵਾਬੀ ਕਾਰਵਾਈ ਕੀਤੀ।

ਲੇਬਨਾਨ ਦੀ ਸਟੇਟ ਨਿਊਜ਼ ਏਜੰਸੀ (ਐਨਐਨਏ) ਨੇ ਦੱਸਿਆ ਕਿ ਇਹ ਹਮਲਾ ਲੇਬਨਾਨ ਦੇ ਪਿੰਡਾਂ ’ਤੇ ਇਜ਼ਰਾਈਲੀ ਹਮਲਿਆਂ ਦੇ ਜਵਾਬ ਵਿੱਚ ਕੀਤਾ ਗਿਆ ਸੀ। ਦਰਅਸਲ, ਇਜ਼ਰਾਈਲ ਨੇ ਹਾਲ ਹੀ ਵਿੱਚ ਲੇਬਨਾਨ ਦੇ ਸ਼ਰੀਫਾ, ਓਦਾਸੇਹ ਅਤੇ ਰਾਬ ਲੈਟਿਨ ਪਿੰਡਾਂ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।

17 ਅਪ੍ਰੈਲ ਨੂੰ, ਹਿਜ਼ਬੁੱਲਾ ਨੇ ਉੱਤਰੀ ਇਜ਼ਰਾਈਲ ਦੇ ਅਲ-ਅਰਮਸ਼ੇ ਪਿੰਡ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਸ ਦੌਰਾਨ 6 ਮਹੀਨਿਆਂ ’ਚ 376 ਹਿਜ਼ਬੁੱਲਾ ਲੜਾਕਿਆਂ ਦੀ ਮੌਤ ਹੋ ਗਈ।

ਟਾਈਮਜ਼ ਆਫ ਇਜ਼ਰਾਈਲ ਮੁਤਾਬਕ ਹਮਾਸ ਵਿਰੁੱਧ ਜੰਗ ਸ਼ੁਰੂ ਹੋਣ ਤੋਂ ਬਾਅਦ ਹਿਜ਼ਬੁੱਲਾ ਲਗਾਤਾਰ ਇਜ਼ਰਾਈਲ ’ਤੇ ਹਮਲੇ ਕਰ ਰਿਹਾ ਹੈ। ਇਸ ਦੌਰਾਨ ਇਜ਼ਰਾਈਲ ਦੀ ਜਵਾਬੀ ਕਾਰਵਾਈ ’ਚ ਹੁਣ ਤੱਕ 376 ਹਿਜ਼ਬੁੱਲਾ ਲੜਾਕਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਇਜ਼ਰਾਈਲ ਵਿੱਚ ਵੀ 10 ਸੈਨਿਕ ਅਤੇ 8 ਨਾਗਰਿਕਾਂ ਦੀ ਜਾਨ ਚਲੀ ਗਈ ਹੈ।

ਈਰਾਨ ਅਤੇ ਇਜ਼ਰਾਈਲ ਵਿਚਾਲੇ ਸੰਘਰਸ਼ ਦੇ ਬਾਅਦ ਤੋਂ ਈਰਾਨ ਸਮਰਥਿਤ ਸੰਗਠਨਾਂ ਨੇ ਇਜ਼ਰਾਈਲ ’ਤੇ ਹਮਲੇ ਤੇਜ਼ ਕਰ ਦਿੱਤੇ ਹਨ। ਐਤਵਾਰ ਨੂੰ ਇਕ ਹੋਰ ਸੰਗਠਨ ਕਾਤੈਬ ਹਿਜ਼ਬੁੱਲਾ ਨੇ ਸੀਰੀਆ ਵਿਚ ਅਮਰੀਕੀ ਫੌਜੀ ਟਿਕਾਣਿਆਂ ’ਤੇ ਹਮਲਾ ਕੀਤਾ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਇਹ ਹਮਲਾ ਇਰਾਕ ਤੋਂ ਹੋਇਆ ਹੈ।

ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਵੀ ਹਿਜ਼ਬੁੱਲਾ ਨੇ ਰਾਕੇਟ ਅਤੇ ਡਰੋਨ ਨਾਲ ਇਜ਼ਰਾਈਲ ’ਤੇ ਹਮਲਾ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਇਲੀ ਆਰਮੀ ਬੇਸ ’ਤੇ ਹੋਏ ਹਮਲੇ ’ਚ 14 ਲੋਕ ਜ਼ਖਮੀ ਹੋਏ ਹਨ। ਇਹ ਹਮਲਾ ਇਜ਼ਰਾਈਲ ਦੇ ਅਲ-ਅਰਮਸ਼ੇ ਪਿੰਡ ’ਤੇ ਹੋਇਆ।

Next Story
ਤਾਜ਼ਾ ਖਬਰਾਂ
Share it