ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ


ਪਟਿਆਲਾ, 8 ਮਈ, ਨਿਰਮਲ : ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਅੱਜ ਨਾਮਜ਼ਦਗੀ ਦਾ ਦੂਜਾ ਦਿਨ ਹੈ। ਪੰਜਾਬ ਦੇ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਧਰਮਵੀਰ ਗਾਂਧੀ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਸਮਰਥਨ ਲਈ ਪਟਿਆਲਾ ਪੁੱਜੇ ਸਨ।
ਚੋਣ ਕਮਿਸ਼ਨ ਵਲੋਂ ਜਾਰੀ ਤਾਰੀਕਾਂ ਦੇ ਅਨੁਸਾਰ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ। 17 ਮਈ ਨੂੰ ਉਮੀਦਵਾਰ ਅਪਣੇ ਨਾਂ ਵਾਪਸ ਲੈ ਸਕਦੇ ਹਨ। ਇਸ ਤੋਂ ਬਾਅਦ ਆਜ਼ਾਦ ਅਤੇ ਲੋਕਲ ਪਾਰਟੀਆਂ ਨੂੰ ਚੋਣ ਨਿਸ਼ਾਨ ਦੇ ਦਿੱਤੇ ਜਾਣਗੇ। ਜਦ ਕਿ 1 ਜੂਨ 7 ਤੋਂ ਸ਼ਾਮ ਛੇ ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ ਵਿਚ ਸਿਆਸੀ ਉਥਲ ਪੁਥਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਬੀਜੇਪੀ ਦੀ ਪੰਜਾਬ ਦੇ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਦੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਕੇਂਦਰ ਤੋਂ ਵੀਆਰਐਸ ਐਪਲੀਕੇਸ਼ਨ ਅਪਰੂਵ ਕਰਵਾ ਕੇ ਭਾਜਪਾ ਦੀ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਸਰਕਾਰ ਇਸ ਮਾਮਲੇ ਵਿਚ ਜਲਦ ਹੀ ਕੇਂਦਰ ਨੂੰ ਵੀ ਪੱਤਰ ਲਿਖੇਗੀ। ਪੰਜਾਬ ਸਰਕਾਰ ਨੇ ਨੋਟਿਸ ਮਿਆਦ ਨੂੰ ਆਧਾਰ ਬਣਾਇਆ ਹੈ।

ਪੰਜਾਬ ਸਰਕਾਰ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਸੇਵਾ ਮੁਕਤੀ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ ਹੈ। ਆਪ ਸਰਕਾਰ ਦੇ ਅਧਿਕਾਰੀਆਂ ਨੇ ਵੀਆਰਐਸ ਲੈਣ ਲਈ ਝੂਠੇ ਆਧਾਰ ਦੇਣ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਆਸੀ ਸਰਗਰਮੀਆਂ ਵਿਚ ਰੁੱਝੀ ਸੀ।

ਗੌਰਤਲਬ ਹੈ ਕਿ ਪਰਮਪਾਲ ਕੌਰ ਸਿੱਧੂ ਅਕਾਲੀ ਦਲ ਦੇ ਨੇਤਾ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਸਰਕਾਰ ਵਲੋਂ ਉਨ੍ਹਾਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਕਿ ਪੰਜਾਬ ਪਰਸੋਨਲ ਵਿਭਾਗ ਦੇ ਅਨੁਸਾਰ ਨੌਕਰੀ ਛੱਡਣ ਲਈ ਉਨ੍ਹਾਂ ਦੀ ਤਿੰਨ ਮਹੀਨੇ ਦੀ ਨੋਟਿਸ ਮਿਆਦ ਮਾਫ ਨਹੀਂ ਕੀਤੀ ਗਈ।

ਪੰਜਾਬ ਦੀ ਆਪ ਸਰਕਾਰ ਨੇ ਸੇਵਾ ਤੋਂ ਪਰਮਪਾਲ ਕੌਰ ਦੀ ਵੀਆਰਐਸ ਦੀ ਮਨਜ਼ੂਰੀ ਦੇ ਲਈ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ। ਉਨ੍ਹਾਂ ’ਤੇ ਅਣਅਧਿਕਾਰਤ ਤਰੀਕੇ ਨਾਲ ਐਮਡੀ ਦੇ ਅਹੁਦੇ ਦਾ ਚਾਰਜ ਅਪਣੇ ਕੋਲ ਰੱਖਣ ਦਾ ਵੀ ਇਲਜ਼ਾਮ ਲਗਾਇਆ ਹੈ। ਪਰਮਪਾਲ ਕੌਰ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿਚ ਚੋਣ ਪ੍ਰਚਾਰ ਕਰ ਰਹੀ ਹੈ। ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪ੍ਰੈਲ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਗਿਆ। ਬੀਜੇਪੀ ਦਾ ਦਾਅਵਾ ਸੀ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ 10 ਅਪੈ੍ਰਲ ਨੂੰ ਭਾਰਤ ਸਰਕਾਰ ਦੇ ਪਰਸੋਨਲ ਅਤੇ ਟਰੇਨਿੰਗ ਵਿਭਾਗ ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।

Related post

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ  

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ…

– ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 18 ਮਈ, ਨਿਰਮਲ :ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50…

ਚੰਡੀਗੜ੍ਹ, 17 ਮਈ, ਨਿਰਮਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ…
ਸੀਐਮ ਯੋਗੀ ਚੰਡੀਗੜ੍ਹ, ਪੰਜਾਬ ’ਚ ਕਰਨਗੇ ਚੋਣ ਪ੍ਰਚਾਰ

ਸੀਐਮ ਯੋਗੀ ਚੰਡੀਗੜ੍ਹ, ਪੰਜਾਬ ’ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ, 17 ਮਈ, ਨਿਰਮਲ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੰਪਰਕ…