ਪਤੀ-ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਕਾਬੂ

ਪਤੀ-ਪਤਨੀ ਦਾ ਕਤਲ ਕਰਨ ਵਾਲੇ ਮੁਲਜ਼ਮ ਕਾਬੂ


ਖਰੜ, 2 ਮਈ, ਨਿਰਮਲ : ਲੜਾਈ-ਝਗੜਿਆਂ ਦੀ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਹੀ ਜਾ ਰਿਹਾ। ਇਸੇ ਤਰ੍ਹਾਂ ਖਰੜ ਵਿਚ ਵੱਡੀ ਵਾਰਵਾਤ ਵਾਪਰ ਗਈ। ਦੱਸਦੇ ਚਲੀਏ ਕਿ ਖਰੜ ’ਚ ਪੈਂਦੇ ਪਿੰਡ ਸੰਤੇ ਮਾਜਰਾ ਵਿੱਚ ਕੁੱਝ ਲੋਕਾਂ ਨੇ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਮ੍ਰਿਤਕ ਪਤੀ-ਪਤਨੀ ਦੀ ਪਛਾਣ ਬਬਲੂ ਅਤੇ ਮਨਸੂਰ ਵਜੋਂ ਹੋਈ ਸੀ। ਇਸ ਵਾਰਦਾਤ ਵਿੱਚ ਸ਼ਾਮਿਲ ਚਾਰੋਂ ਮੁਲਜ਼ਮਾਂ ਨੂੰ ਪੁਲਿਸ ਨੇ ਕੁੱਝ ਹੀ ਘੰਟਿਆ ਵਿੱਚ ਕਾਬੂ ਕਰ ਲਿਆ ਹੈ।

ਖਰੜ ਦੇ ਕਰਨ ਸੰਧੂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਮ੍ਰਿਤਕ ਅਤੇ ਮੁਲਜ਼ਮ ਪਹਿਲਾਂ ਇਕੱਠੇ ਰਹਿੰਦੇ ਸੀ। ਰਾਤ ਉਹ ਮਕਾਨ ਵਿਚੋਂ ਆਪਣਾ ਸਮਾਨ ਲੈਣ ਆਏ ਸਨ। ਜਿੱਥੇ ਉਨ੍ਹਾਂ ਦਾ ਕਿਸੇ ਗੱਲ ਨੂੰ ਲੈ ਕੇ ਮੁਲਜ਼ਮਾਂ ਦਾ ਮ੍ਰਿਤਕ ਪਤੀ-ਪਤਨੀ ਦੇ ਨਾਲ ਝਗੜਾ ਹੋ ਗਿਆ। ਜਿਸ ਤੋਂ ਬਾਅਦ ਚਰਨਜੀਤ ਸਿੰਘ ਉਰਫ ਮੋਨੂੰ ਨੇ ਪਤੀ-ਪਤਨੀ ’ਤੇ ਚਾਕੂ ਦੇ ਨਾਲ ਹਮਲਾ ਕਰ ਦਿੱਤਾ। ਦੋਸ਼ੀਆਂ ਨੇ ਮਿਲਕੇ ਦੋਵਾਂ ਦਾ ਕਤਲ ਕਰ ਦਿੱਤਾ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਚਰਨਜੀਤ ਸਿੰਘ, ਸਿਮਰਨਜੀਤ ਸਿੰਘ, ਅਮਨਦੀਪ ਸਿੰਘ ਅਤੇ ਲੜਕੀ ਖੁਸ਼ੀ ਦੇ ਵਜੋਂ ਹੋਈ ਹੈ।

ਗੁਆਂਢ ਵਿੱਚ ਰਹਿੰਦੀ ਚਾਂਦਨੀ ਨੇ ਸਾਰੀ ਘਟਨਾ ਆਪਣੀ ਅੱਖਾਂ ਦੇ ਨਾਲ ਦੇਖੀ ਅਤੇ ਖਰੜ ਪੁਲਿਸ ਨੇ ਚਾਂਦਨੀ ਦੇ ਬਿਆਨਾਂ ਦੇ ਅਧਾਰ ’ਤੇ ਖਿਲਾਫ ਧਾਰਾ 302 ਦੇ ਅਧੀਨ ਮੁਕੱਦਮਾ ਦਰਜ ਕਰ ਲਿਆ ਸੀ। ਜਿਸ ਨੇ ਚਾਰੋਂ ਮੁਲਜ਼ਮਾਂ ਦੀ ਪਛਾਣ ਕਰ ਲਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੱਭਣਾ ਅਸਾਨ ਹੋ ਗਿਆ ਸੀ। ਜਿਨ੍ਹਾਂ ਨੂੰ ਖਰੜ ਦੀ ਮਾਨਯੋਗ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਰਿਮਾਂਡ ਦੌਰਾਨ ਪੁੱਛ ਗਿੱਛ ਕਰਕੇ ਹੋਰ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ

ਬਰਤਾਨੀਆ ਦੀ ਸੰਸਦ ਨੇ ਹਾਲ ਹੀ ਵਿਚ ਵਿਵਾਦਤ ਰਵਾਂਡਾ ਡਿਪੋਰਟੇਸ਼ਨ ਬਿਲ ਪਾਸ ਕੀਤਾ ਸੀ। ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਰਵਾਂਡਾ ਪਾਲਿਸੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਹੁਣ ਇਸੇ ਤਹਿਤ ਜੁਲਾਈ ਦੀ ਸ਼ੁਰੂਆਤ ਵਿਚ ਬ੍ਰਿਟੇਨ ਤੋਂ ਨਾਜਾਇਜ਼ ਸ਼ਰਣਾਰਥੀਆਂ ਦੇ ਪਹਿਲੇ ਗਰੁੱਪ ਨੂੰ ਰਵਾਂਡਾ ਭੇਜਣਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਲਈ ਇੱਥੇ ਦੀ ਸਰਕਾਰ ਨੇ ਸ਼ਰਣਾਰਥੀਆਂ ਨੂੰ ਹਿਰਾਸਤ ਵਿਚ ਲਏ ਜਾਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਗ੍ਰਹਿ ਸਕੱਤਰ ਜੇਮਸ ਕਲੀਵਰਲੇ ਨੇ ਕਿਹਾ: ‘ਸਾਡੀਆਂ ਇਨਫੋਰਸਮੈਂਟ ਟੀਮਾਂ ਤੇਜ਼ੀ ਨਾਲ ਉਨ੍ਹਾਂ ਲੋਕਾਂ ਨੂੰ ਹਿਰਾਸਤ ਵਿਚ ਲੈਣ ਲਈ ਕੰਮ ਕਰ ਰਹੀਆਂ ਹਨ ਜਿਨ੍ਹਾਂ ਨੂੰ ਇੱਥੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਹਿਰਾਸਤ ਵਿਚ ਲੈਣ ਤੋਂ ਬਾਅਦ ਉਨ੍ਹਾਂ ਨੂੰ ਰਵਾਂਡਾ ਭੇਜ ਦਿੱਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਦੇ ਸਾਲਾਂ ਵਿੱਚ ਗਰੀਬੀ ਅਤੇ ਯੁੱਧ ਦੇ ਕਾਰਨ ਹਜ਼ਾਰਾਂ ਲੋਕ ਅਫਰੀਕਾ, ਮੱਧ ਪੂਰਬ ਅਤੇ ਏਸ਼ੀਆਈ ਦੇਸ਼ਾਂ ਤੋਂ ਬ੍ਰਿਟੇਨ ਆਏ ਹਨ। ਇਹ ਲੋਕ ਆਪਣੀ ਜਾਨ ਖਤਰੇ ਵਿੱਚ ਪਾ ਕੇ ਛੋਟੀਆਂ ਕਿਸ਼ਤੀਆਂ ਵਿੱਚ ਇੰਗਲਿਸ਼ ਚੈਨਲ ਪਾਰ ਕਰਕੇ ਬਰਤਾਨੀਆ ਪਹੁੰਚ ਜਾਂਦੇ ਹਨ। ਇਨ੍ਹਾਂ ਸ਼ਰਨਾਰਥੀਆਂ ਨੂੰ ਰੋਕਣਾ ਬ੍ਰਿਟਿਸ਼ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ। ਹਾਲਾਂਕਿ, ਆਲੋਚਕਾਂ ਦਾ ਕਹਿਣਾ ਹੈ ਕਿ ਰਵਾਂਡਾ ਵਿੱਚ ਸ਼ਰਨਾਰਥੀਆਂ ਨੂੰ ਭੇਜਣਾ ਅਣਮਨੁੱਖੀ ਹੈ। ਬ੍ਰਿਟਿਸ਼ ਸੁਪਰੀਮ ਕੋਰਟ ਨੇ ਵੀ ਰਵਾਂਡਾ ਵਿਚ ਸ਼ਰਨਾਰਥੀਆਂ ਨੂੰ ਡਿਪੋਰਟ ਕਰਨ ਦੀ ਨੀਤੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਹਾਲ ਹੀ ਵਿੱਚ ਯੂਰਪ ਤੋਂ ਛੋਟੀਆਂ ਕਿਸ਼ਤੀਆਂ ਵਿੱਚ ਆਉਣ ਵਾਲੇ ਪ੍ਰਵਾਸੀਆਂ ਬਾਰੇ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੂੰ ਰੋਕਣ ਲਈ ਪਹਿਲਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਅਗਲੇ 10 ਤੋਂ 12 ਹਫ਼ਤਿਆਂ ਵਿੱਚ ਰਵਾਂਡਾ ਭੇਜਿਆ ਜਾਵੇਗਾ। ਚੈਰਿਟੀ ਫਰੀਡਮ ਫਰਾਮ ਟਾਰਚਰ ਨੇ ਸਰਕਾਰ ਦੀਆਂ ਕਾਰਵਾਈਆਂ ਦੀ ਨਿੰਦਾ ਕੀਤੀ ਹੈ। ਨਾਲ ਹੀ ਕਿਹਾ ਕਿ ਇਸ ਸਰਕਾਰ ਨੇ ਇਨਸਾਨੀਅਤ ਗੁਆ ਦਿੱਤੀ ਹੈ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਰਵਾਂਡਾ ਨੀਤੀ ਵਿਵਾਦਾਂ ’ਚ ਬਣੀ ਹੋਈ ਹੈ। ਗੈਰ-ਕਾਨੂੰਨੀ ਢੰਗ ਨਾਲ ਬ੍ਰਿਟੇਨ ਆਉਣ ਵਾਲੇ ਲੋਕਾਂ ਖਿਲਾਫ ਬਣਾਈ ਗਈ ਰਵਾਂਡਾ ਨੀਤੀ ਨੂੰ ਲੈ ਕੇ ਉਹ ਕਈ ਵਾਰ ਆਲੋਚਨਾਵਾਂ ਦੇ ਘੇਰੇ ’ਚ ਆ ਚੁੱਕੇ ਹਨ। ਬ੍ਰਿਟੇਨ ਦੀ ਰਵਾਂਡਾ ਨੀਤੀ ਉਨ੍ਹਾਂ ਸ਼ਰਨਾਰਥੀਆਂ ’ਤੇ ਲਾਗੂ ਕੀਤੀ ਜਾ ਰਹੀ ਹੈ ਜੋ ਇੰਗਲਿਸ਼ ਚੈਨਲ ਦੇ ਪਾਰ ਆ ਰਹੇ ਹਨ। ਇਹ ਉਹ ਲੋਕ ਹਨ ਜੋ ਗੈਰ-ਕਾਨੂੰਨੀ ਢੰਗ ਨਾਲ ਬਰਤਾਨੀਆ ਪਹੁੰਚਦੇ ਹਨ। ਬ੍ਰਿਟਿਸ਼ ਨੇਸ਼ਨਲਿਟੀ ਐਂਡ ਬਾਰਡਰਜ਼ ਐਕਟ ਦੇ ਅਨੁਸਾਰ, ਦੇਸ਼ ਵਿੱਚ ਸਿਰਫ਼ ਉਹੀ ਲੋਕ ਸ਼ਰਣ ਲੈ ਸਕਦੇ ਹਨ, ਜੋ ਕਾਨੂੰਨੀ ਤੌਰ ’ਤੇ ਆਏ ਹਨ ਅਤੇ ਯੂਰਪ ਦੇ ਕਿਸੇ ਵੀ ਦੇਸ਼ ਦੇ ਨਿਵਾਸੀ ਹਨ। ਪਰ ਜ਼ਿਆਦਾਤਰ ਲੋਕ ਯੁੱਧ ਵਿਚ ਫਸੇ ਦੇਸ਼ਾਂ ਤੋਂ ਭੱਜ ਗਏ ਹਨ। ਬ੍ਰਿਟੇਨ ਉਨ੍ਹਾਂ ਨੂੰ ਵਾਪਸ ਚਲਾ ਕੇ ਆਪਣੇ ਆਪ ਨੂੰ ਬੇਰਹਿਮ ਨਹੀਂ ਦਿਖਾ ਸਕਦਾ। ਇਹੀ ਕਾਰਨ ਹੈ ਕਿ ਇਸ ਨੇ ਰਵਾਂਡਾ ਨਾਲ ਅਜਿਹਾ ਸਮਝੌਤਾ ਕੀਤਾ, ਜਿਸ ਨਾਲ ਉਥੇ ਗੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਲੋਕਾਂ ਨੂੰ ਰਵਾਂਡਾ ਡਿਪੋਰਟ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਅਪ੍ਰੈਲ 2022 ਵਿੱਚ ਬ੍ਰਿਟੇਨ ਅਤੇ ਰਵਾਂਡਾ ਵਿਚਾਲੇ ਸ਼ਰਣ ਨੀਤੀ ਨੂੰ ਲੈ ਕੇ ਸਮਝੌਤਾ ਹੋਇਆ ਸੀ। ਇਸ ਸਮਝੌਤੇ ਰਾਹੀਂ ਬਰਤਾਨੀਆ ਨੇ ਰਵਾਂਡਾ ਨੂੰ 120 ਮਿਲੀਅਨ ਪੌਂਡ ਦਿੱਤੇ। ਇਹ ਪੈਸਾ ਰਵਾਂਡਾ ਵਿੱਚ ਰਹਿਣ ਵਾਲੇ ਲੋਕਾਂ ਲਈ ਰਿਹਾਇਸ਼ ਅਤੇ ਕੰਮ ਮੁਹੱਈਆ ਕਰਵਾਉਣ ਲਈ ਸੀ।

Related post

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (17 ਮਈ 2024)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (17 ਮਈ 2024)

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥…
ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਦੋ ਬੱਚਿਆਂ ਦੇ ਪਿਓ ਵੱਲੋਂ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਹ…
ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…