ਪਾਕਿਸਤਾਨ ਵਿਚ ਮਹਿੰਗਾਈ ਨੇ  ਰਿਕਾਰਡ ਤੋੜਿਆ

ਪਾਕਿਸਤਾਨ ਵਿਚ ਮਹਿੰਗਾਈ ਨੇ ਰਿਕਾਰਡ ਤੋੜਿਆ

ਇਸਲਾਮਾਬਾਦ, 2 ਜੂਨ, ਹ.ਬ. : ਇਸਲਾਮਾਬਾਦ : ਪਾਕਿਸਤਾਨ ’ਚ ਮਹਿੰਗਾਈ ਸਿਖਰ ’ਤੇ ਪਹੁੰਚ ਗਈ ਹੈ। ਲੋਕਾਂ ਨੂੰ 2 ਵਕਤ ਦੀ ਰੋਟੀ ਵੀ ਨਹੀਂ ਮਿਲ ਰਹੀ। ਦਰਅਸਲ, ਗੁਆਂਢੀ ਦੇਸ਼ ਵਿੱਚ 38 ਫੀਸਦੀ ਦੀ ਰਿਕਾਰਡ ਮਹਿੰਗਾਈ ਕਾਰਨ ਖਾਣ-ਪੀਣ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਪਾਕਿਸਤਾਨ ਦਾ ਖਪਤਕਾਰ ਮੁੱਲ ਸੂਚਕ ਅੰਕ (ਸੀਪੀਆਈ) ਆਧਾਰਿਤ ਮਹਿੰਗਾਈ ਸਾਲ-ਦਰ-ਸਾਲ ਦੇ ਆਧਾਰ ’ਤੇ ਮਈ 2023 ’ਚ 38 ਫੀਸਦੀ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਈ ਹੈ। ਇਹ ਦਰ ਜੁਲਾਈ 1965 ਤੋਂ ਬਾਅਦ ਸਭ ਤੋਂ ਵੱਧ ਹੈ। ਪਾਕਿਸਤਾਨ ਬਿਊਰੋ ਆਫ ਸਟੈਟਿਸਟਿਕਸ ਦੇ ਅੰਕੜਿਆਂ ਦੇ ਅਨੁਸਾਰ, ਸੀਪੀਆਈ ਅਧਾਰਤ ਮਹਿੰਗਾਈ ਅਪ੍ਰੈਲ ਵਿੱਚ 36.4 ਪ੍ਰਤੀਸ਼ਤ ਰਹੀ ਜੋ ਮਈ ਵਿੱਚ 1.6 ਪ੍ਰਤੀਸ਼ਤ ਵੱਧ ਗਈ। ਪੇਂਡੂ ਖੇਤਰਾਂ ਵਿੱਚ ਤਾਂ ਹਾਲਤ ਹੋਰ ਵੀ ਮਾੜੀ ਹੈ। ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਸਾਲ-ਦਰ-ਸਾਲ 52.4 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਮਈ 2022 ਦੇ ਮੁਕਾਬਲੇ ਮਈ 2023 ਵਿੱਚ ਸ਼ਹਿਰੀ ਖੇਤਰਾਂ ਵਿੱਚ ਖੁਰਾਕੀ ਮਹਿੰਗਾਈ ਵਿੱਚ 48.1 ਫੀਸਦੀ ਦਾ ਭਾਰੀ ਵਾਧਾ ਹੋਇਆ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…