ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤ ਸਵੀਟ ਡਿਸ਼ ਵਰਗੀ : ਮੋਦੀ

ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤ ਸਵੀਟ ਡਿਸ਼ ਵਰਗੀ : ਮੋਦੀ

ਵਾਸ਼ਿੰਗਟਨ, 24 ਜੂਨ (ਵਿਸ਼ੇਸ਼ ਪ੍ਰਤੀਨਿਧ) : ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤ ਨੂੰ ਸਵੀਟ ਡਿਸ਼ ਵਰਗੀ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਲਦ ਹੀ ਅਮਰੀਕਾ ਦੇ ਤਿੰਨ ਸ਼ਹਿਰਾਂ ਵਿਚ ਭਾਰਤੀ ਕੌਂਸਲੇਟ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਦਾ ਪ੍ਰਵਾਸੀਆਂ ਨੂੰ ਬੇਹੱਦ ਫਾਇਦਾ ਹੋਵੇਗਾ। ਦੂਜੇ ਪਾਸੇ ਅਮਰੀਕਾ ਵੱਲੋਂ ਭਾਰਤ ਦੇ ਅਹਿਮਦਾਬਾਦ ਅਤੇ ਬੰਗਲੌਰ ਵਿਖੇ ਕੌਂਸਲੇਟ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਅਮਰੀਕਾ ਫੇਰੀ ਦੇ ਅੰਤਮ ਦਿਨ ਰੌਨਲਡ ਰੀਗਨ ਸੈਂਟਰ ਵਿਖੇ ਪ੍ਰਵਾਸੀਆਂ ਨੂੰ ਮਿਲਣ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਥੇ ਹਿੰਦੋਸਤਾਨ ਦੇ ਹੋਰ ਕੋਨੇ ਨਾਲ ਸਬੰਧਤ ਲੋਕ ਨਜ਼ਰ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਦੀ ਸੌਖ ਵਾਸਤੇ ਸਿਐਟਲ ਤੋਂ ਇਲਾਵਾ ਦੋ ਹੋਰ ਸ਼ਹਿਰਾਂ ਵਿਚ ਭਾਰਤੀ ਕੌਂਸਲੇਟ ਖੋਲ੍ਹੇ ਜਾ ਰਹੇ ਹਨ ਜਿਥੇ ਕਈ ਕਿਸਮ ਦੀਆਂ ਸੇਵਾਵਾਂ ਉਪਲਬਧ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮੇਕ ਇਨ ਇੰਡੀਆ ਹੁਣ ਮੇਕ ਫੌਰ ਵਰਲਡ ਬਣੇਗਾ ਅਤੇ ਭਾਰਤ ਵਿਚ ਵੱਧ ਤੋਂ ਵੱਧ ਨਿਵੇਸ਼ ਦਾ ਇਹ ਬਿਲਕੁਲ ਸਹੀ ਸਮਾਂ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਐਚ-1ਬੀ ਵੀਜ਼ਾ ਅਮਰੀਕਾ ਵਿਚ ਰੀਨਿਊ ਹੋ ਜਾਵੇਗਾ ਅਤੇ ਭਾਰਤ ਦਾ ਗੇੜਾ ਲਾਉਣ ਦੀ ਜ਼ਰੂਰਤ ਨਹੀਂ ਪਵੇਗੀ।

Related post

ਪੰਜਾਬ ਪੁੱਜੀਆਂ ਗੁਜਰਾਤ ਪੁਲਿਸ ਦੀ 7 ਕੰਪਨੀਆਂ

ਪੰਜਾਬ ਪੁੱਜੀਆਂ ਗੁਜਰਾਤ ਪੁਲਿਸ ਦੀ 7 ਕੰਪਨੀਆਂ

23 ਮਈ ਨੂੰ ਪੰਜਾਬ ਵਿਚ ਪ੍ਰਚਾਰ ਕਰਨਗੇ ਪੀਐਮ ਮੋਦੀ ਚੰਡੀਗੜ੍ਹ, 20 ਮਈ, ਨਿਰਮਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ…
ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲਿਆ

ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲਿਆ

ਤਹਿਰਾਨ, 20 ਮਈ, ਨਿਰਮਲ : ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲ ਗਿਆ ਹੈ।ਕਾਫੀ ਜੱਦੋ ਜਹਿਦ ਤੋਂ ਬਾਅਦ ਈਰਾਨ…
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (20 ਮਈ 2024) ?

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (20 ਮਈ 2024)…

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ…