Punjab congress ਪੰਜਾਬ ’ਚ ਕਾਂਗਰਸ ਨੇ 4 ਹੋਰ ਉਮੀਦਵਾਰ ਐਲਾਨੇ

Punjab congress ਪੰਜਾਬ ’ਚ ਕਾਂਗਰਸ ਨੇ 4 ਹੋਰ ਉਮੀਦਵਾਰ ਐਲਾਨੇ


ਚੰਡੀਗੜ੍ਹ, 29 ਅਪ੍ਰੈਲ, ਨਿਰਮਲ : ਪੰਜਾਬ ਵਿਚ ਕਾਂਗਰਸ ਨੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸਦੇ ਚਲੀਏ ਕਿ ਲੁਧਿਆਣਾ ਤੋਂ ਰਾਜਾ ਵੜਿੰਗ, ਗੁਰਦਾਸਪੁਰ ਤੋਂ ਸੁਖਜਿੰਦਰ ਰੰਧਾਵਾ, ਆਨੰਦਪੁਰ ਸਾਹਿਬ ਤੋਂ ਵਿਜੇਇੰਦਰ ਸਿੰਗਲਾ, ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ ਨੂੰ ਉਮੀਦਵਾਰ ਐਲਾਨਿਆ।ਕਾਂਗਰਸ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਕਾਂਗਰਸ ਨੇ ਲੁਧਿਆਣਾ ਸੀਟ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਹੈ। ਇਹ ਫੈਸਲਾ ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਰਹੇ ਰਵਨੀਤ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਲਿਆ ਗਿਆ ਹੈ। ਵੜਿੰਗ ਇਸ ਸਮੇਂ ਗਿੱਦੜਬਾਹਾ ਸੀਟ ਤੋਂ ਵਿਧਾਇਕ ਹਨ।ਜਦਕਿ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਹਨ ਅਤੇ ਇਸ ਸਮੇਂ ਕਾਂਗਰਸ ਦੇ ਰਾਜਸਥਾਨ ਇੰਚਾਰਜ ਵੀ ਹਨ।

ਸੰਗਰੂਰ ਤੋਂ ਹਿੰਦੂ ਆਗੂ ਵਿਜੇਇੰਦਰ ਸਿੰਗਲਾ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਨੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੀ ਹੈ।

ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਖਡੂਰ ਸਾਹਿਬ ਸੀਟ ਤੋਂ ਟਿਕਟ ਦਿੱਤੀ ਗਈ ਹੈ। ਜੀਰਾ ਫ਼ਿਰੋਜ਼ਪੁਰ ਤੋਂ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਇਸ ਵਾਰ ਉਹ ਵਿਧਾਨ ਸਭਾ ਚੋਣਾਂ ’ਚ ‘ਆਪ’ ਉਮੀਦਵਾਰ ਤੋਂ ਹਾਰ ਗਏ ਸਨ।

ਕਾਂਗਰਸ ਨੇ ਪਹਿਲੀ ਸੂਚੀ ਵਿੱਚ 8 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਹੁਣ ਫ਼ਿਰੋਜ਼ਪੁਰ ਸੀਟ ਲਈ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਇੱਥੋਂ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਮੰਤਰੀ ਗੁਰਮੀਤ ਸੋਢੀ ਦੀ ਵਾਪਸੀ ਦੀ ਚਰਚਾ ਹੈ।

ਇਹ ਵੀ ਪੜ੍ਹੋ

ਭਾਰਤ ਸਰਕਾਰ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਦੇਸ਼ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਫਰਾਂਸ ਦੇ ਅਧਿਕਾਰੀਆਂ ਤੋਂ ਮਾਲਿਆ ਨੂੰ ਬਿਨਾਂ ਸ਼ਰਤ ਭਾਰਤ ਹਵਾਲੇ ਕਰਨ ਦੀ ਮੰਗ ਕੀਤੀ ਹੈ। ਇੰਡੀਅਨ ਐਕਸਪ੍ਰੈਸ ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ।

ਮਾਲਿਆ ਫਿਲਹਾਲ ਬ੍ਰਿਟੇਨ ’ਚ ਹੈ ਪਰ ਭਾਰਤ ਫਿਲਹਾਲ ਹਰ ਉਸ ਦੇਸ਼ ਨਾਲ ਸੰਪਰਕ ਕਰ ਰਿਹਾ ਹੈ ਜਿੱਥੇ ਮਾਲਿਆ ਦੀਆਂ ਜਾਇਦਾਦਾਂ ਹਨ। ਅਜਿਹਾ ਇਸ ਲਈ ਹੈ ਕਿ ਜੇਕਰ ਮਾਲਿਆ ਬ੍ਰਿਟੇਨ ਛੱਡ ਕੇ ਕਿਸੇ ਹੋਰ ਦੇਸ਼ ਭੱਜ ਜਾਂਦਾ ਹੈ ਤਾਂ ਉਸ ਨੂੰ ਉਥੋਂ ਭਾਰਤ ਲਿਆਉਣ ’ਚ ਜ਼ਿਆਦਾ ਸਮਾਂ ਨਾ ਲੱਗੇ।

ਰਿਪੋਰਟ ਮੁਤਾਬਕ ਭਾਰਤ ਅਤੇ ਫਰਾਂਸ ਵਿਚਾਲੇ ਮਾਲਿਆ ਦੀ ਹਵਾਲਗੀ ’ਤੇ ਗੱਲਬਾਤ 15 ਅਪ੍ਰੈਲ ਨੂੰ ਕਾਊਂਟਰ ਟੈਰਰਿਜ਼ਮ ਦੇ ਵਰਕਿੰਗ ਗਰੁੱਪ ਦੀ ਇੱਕ ਬੈਠਕ ਦੇ ਦੌਰਾਨ ਹੋਈ।

ਹਾਲਾਂਕਿ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ। ਇਸ ਬੈਠਕ ’ਚ ਫਰਾਂਸ ਨੇ ਕੁਝ ਸ਼ਰਤਾਂ ਦੇ ਨਾਲ ਮਾਲਿਆ ਦੀ ਹਵਾਲਗੀ ਦੀ ਪੇਸ਼ਕਸ਼ ਕੀਤੀ ਸੀ ਪਰ ਭਾਰਤ ਨੇ ਉਨ੍ਹਾਂ ਨੂੰ ਸ਼ਰਤਾਂ ਹਟਾਉਣ ਲਈ ਕਿਹਾ ਹੈ।

ਭਾਰਤ ਵੱਲੋਂ ਇਸ ਮੀਟਿੰਗ ਵਿੱਚ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਕੇਡੀ ਦੇਵਲ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਖੁਫੀਆ ਏਜੰਸੀ ਦੇ ਕਈ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ। ਕਿੰਗਫਿਸ਼ਰ ਏਅਰਲਾਈਨਜ਼ ਸਮੇਤ ਕਈ ਕੰਪਨੀਆਂ ਦੇ ਮਾਲਕ ਭਾਰਤੀ ਕਾਰੋਬਾਰੀ ਵਿਜੇ ਮਾਲਿਆ ’ਤੇ ਦੇਸ਼ ਦੇ 17 ਬੈਂਕਾਂ ਦਾ ਕਰੀਬ 9 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਹੈ।

ਮਾਲਿਆ 2016 ’ਚ ਦੇਸ਼ ਛੱਡ ਕੇ ਬ੍ਰਿਟੇਨ ਭੱਜ ਗਿਆ ਸੀ, ਜਿੱਥੋਂ ਭਾਰਤ ਸਰਕਾਰ ਉਸ ਨੂੰ ਦੇਸ਼ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਾਲਿਆ ਦੇ ਖਿਲਾਫ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਪੈਂਡਿੰਗ ਹਨ। 5 ਜਨਵਰੀ 2019 ਨੂੰ ਅਦਾਲਤ ਨੇ ਵਿਜੇ ਮਾਲਿਆ ਨੂੰ ਭਗੌੜਾ ਕਰਾਰ ਦਿੱਤਾ ਸੀ।

ਪਿਛਲੇ ਸਾਲ ਜਾਂਚ ਦੌਰਾਨ ਸੀਬੀਆਈ ਨੇ ਦਾਅਵਾ ਕੀਤਾ ਸੀ ਕਿ ਮਾਲਿਆ ਨੇ ਸਾਲ 2015-16 ਦੌਰਾਨ ਬ੍ਰਿਟੇਨ ਅਤੇ ਫਰਾਂਸ ਵਿੱਚ 330 ਕਰੋੜ ਰੁਪਏ ਦੀਆਂ ਜਾਇਦਾਦਾਂ ਖਰੀਦੀਆਂ ਸਨ। ਉਸ ਸਮੇਂ ਉਨ੍ਹਾਂ ਦੀ ਕੰਪਨੀ ਕਿੰਗਫਿਸ਼ਰ ਏਅਰਲਾਈਨਜ਼ ਘਾਟੇ ’ਚ ਸੀ। ਮਾਲਿਆ ਨੇ ਖੁਦ ਬੈਂਕਾਂ ਦਾ ਕਰਜ਼ਾ ਨਹੀਂ ਮੋੜਿਆ। ਸਾਲ 2020 ’ਚ ਈਡੀ ਦੀ ਅਪੀਲ ’ਤੇ ਫਰਾਂਸ ਨੇ ਮਾਲਿਆ ਦੀ ਉਥੇ ਸਥਿਤ 14 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਸੀ।

Related post

ਬਾਹਰਲੇ ਸੂਬਿਆਂ ਤੋਂ ਆਏ ਲੋਕਾਂ ’ਤੇ ਡੋਰੇ ਪਾਉਣ ਲੱਗੀ ਬੀਜੇਪੀ

ਬਾਹਰਲੇ ਸੂਬਿਆਂ ਤੋਂ ਆਏ ਲੋਕਾਂ ’ਤੇ ਡੋਰੇ ਪਾਉਣ ਲੱਗੀ…

ਚੰਡੀਗੜ੍ਹ, 14 ਮਈ, ਨਿਰਮਲ : ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੀ ਭਾਜਪਾ ਨੇ ਹੁਣ ਬਾਹਰਲੇ ਸੂਬਿਆਂ ਤੋਂ ਆ…
ਸੀਨੀਅਰ ਨੇਤਾ ਜਗਮੋਹਨ ਕੰਗ ਮੁੜ ਕਾਂਗਰਸ ਵਿਚ ਹੋਏ ਸ਼ਾਮਲ

ਸੀਨੀਅਰ ਨੇਤਾ ਜਗਮੋਹਨ ਕੰਗ ਮੁੜ ਕਾਂਗਰਸ ਵਿਚ ਹੋਏ ਸ਼ਾਮਲ

ਨਵੀਂ ਦਿੱਲੀ, 14 ਮਈ, ਨਿਰਮਲ : ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਵਿਚਾਲੇ ਚੱਲ…
ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਚੰਡੀਗੜ੍ਹ, 11 ਮਈ, ਨਿਰਮਲ : ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਦੱਸਦੇ ਚਲੀਏ ਕਿ ਪੰਜਾਬ ਸਰਕਾਰ…