Begin typing your search above and press return to search.

ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਓ-ਕੁਲਵੰਤ ਸਿੰਘ ਖਹਿਰਾ

ਕੈਲੇਫੋਰਨੀਆਂ 22 ਮਈ (ਵਿਸ਼ੇਸ਼ ਪ੍ਰਤੀਨਿਧ ਦੁਆਰਾ):-ਸ਼੍ਰੋਮਣੀ ਅਕਾਲੀ ਦਲ ਵੈਸਟ ਅਮਰੀਕਾ ਦੇ ਪ੍ਰਧਾਨ ਸ੍ਰ: ਕੁਲਵੰਤ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹੋਣ ਜਾ ਰਹੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ ਤਾਂ ਕਿ ਪੰਜਾਬ ਦੇ ਹਿੱਤਾਂ ਦੀ ਪਾਰਲੀਮੈਂਟ ਵਿਚ ਗੱਲ ਕਰਨ ਵਾਲੇ ਐਮ. ਪੀਜ਼ […]

ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਓ-ਕੁਲਵੰਤ ਸਿੰਘ ਖਹਿਰਾ

Hamdard Tv AdminBy : Hamdard Tv Admin

  |  22 May 2024 12:01 PM GMT

  • whatsapp
  • Telegram
  • koo

ਕੈਲੇਫੋਰਨੀਆਂ 22 ਮਈ (ਵਿਸ਼ੇਸ਼ ਪ੍ਰਤੀਨਿਧ ਦੁਆਰਾ):-ਸ਼੍ਰੋਮਣੀ ਅਕਾਲੀ ਦਲ ਵੈਸਟ ਅਮਰੀਕਾ ਦੇ ਪ੍ਰਧਾਨ ਸ੍ਰ: ਕੁਲਵੰਤ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹੋਣ ਜਾ ਰਹੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ ਤਾਂ ਕਿ ਪੰਜਾਬ ਦੇ ਹਿੱਤਾਂ ਦੀ ਪਾਰਲੀਮੈਂਟ ਵਿਚ ਗੱਲ ਕਰਨ ਵਾਲੇ ਐਮ. ਪੀਜ਼ ਦੀ ਬਹੁਤ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਦੀ ਖੇਤਰੀ ਪਾਰਟੀ ਹੈ।ਪਾਰਟੀ ਨੇ ਹਮੇਸ਼ਾ ਪੰਜਾਬ ਵਿਚ ਹਿੰਦੂ ਸਿੱਖ ਤੇ ਮੁਸਲਿਮ ਭਾਈਚਾਰੇ ਦੀ ਗੱਲ ਕੀਤੀ ਹੈ ਤੇ ਸਰਬੱਤ ਦਾ ਭਲਾ ਮੰਗਿਆ ਹੈ।
ਹਮਦਰਦ ਵਲੋਂ ਪੁੱਛੇ ਪ੍ਰਸ਼ਨ ਦਾ ਉਤਰ ਦਿੰਦਿਆਂ ਸ੍ਰ: ਖਹਿਰਾ ਨੇ ਕਿਹਾ ਕਿ ਬਾਕੀ ਰਾਜਸੀ ਪਾਰਟੀਆਂ ਤਾਂ ਦਿੱਲੀ ਨਾਲ ਜੁੜੀਆਂ ਹੋਈਆਂ ਹਨ ਤੇ ਉਹ ਸਿਰਫ ਪੰਜਾਬ ਨੂੰ ਲੁੱਟਣ ਹੀ ਆਈਆਂ ਨੇ। ਪੰਜਾਬ ਦੇ ਹਿੱਤਾਂ ਦੀ ਗੱਲ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਜੇਕਰ ਅੱਜ ਤੱਕ ਪੰਜਾਬ ਦੀ ਹੋਈ ਤਰੱਕੀ ਵੱਲ ਝਾਤ ਮਾਰੀਏ ਤਾਂ ਸਪੱਸ਼ਟ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੀ ਪੰਜਾਬ ਦੀ ਤਰੱਕੀ ਹੋਈ ਤੇ ਪੰਜਾਬ ਦੇ ਲੋੋਕਾਂ ਨੇ ਕਾਂਗਰਸ ਤੇ ਆਪ ਦਾ ਰਾਜ ਵੇਖ ਲਿਆ ਹੈ ਤੇ ਹੁਣ ਇਕ ਜੂਨ ਨੂੰ ਆਪਣੀ ਵੋਟ ਪਾਉਣ ਦਾ ਹੱਕ ਇਸਤੇਮਾਲ ਕਰਦੇ ਹੋਏ ਪੰਜਾਬ ਦੇ 13 ਲੋਕ ਸਭਾ ਹਲਕਿਆਂ ਚੋਂ 13 ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਲੋੜ ਹੈ।ਸ੍ਰ: ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਇਕਾਈ ਦੇ ਸਮੂਹ ਮੈਂਬਰਾਂ ਵਲੋਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਾਉਣ।

Next Story
ਤਾਜ਼ਾ ਖਬਰਾਂ
Share it