ਪੰਜਾਬ ਵਿਚ ਅੰਮ੍ਰਿਤਸਰ, ਪਠਾਨਕੋਟ ਸਣੇ ਕਈ ਥਾਵਾਂ ’ਤੇ ਸੁਰੱਖਿਆ ਵਧਾਈ

ਪੰਜਾਬ ਵਿਚ ਅੰਮ੍ਰਿਤਸਰ, ਪਠਾਨਕੋਟ ਸਣੇ ਕਈ ਥਾਵਾਂ ’ਤੇ ਸੁਰੱਖਿਆ ਵਧਾਈ


ਪਠਾਨਕੋਟ, 7 ਨਵੰਬਰ, ਨਿਰਮਲ : ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਭਰੀ ਵੀਡੀਓ ਤੋਂ ਬਾਅਦ ਅਤੇ ਦੀਵਾਲੀ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਪੁਲਸ ਅਲਰਟ ’ਤੇ ਹੈ। ਜਵਾਨਾਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅਮਨ-ਕਾਨੂੰਨ ਅਤੇ ਜਨਤਕ ਸੁਰੱਖਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਲਾਵਾਰਿਸ ਵਸਤੂਆਂ ਨੂੰ ਨਾ ਛੂਹਣ ਅਤੇ ਪੁਲਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਤੋਂ ਇਲਾਵਾ ਇੱਕ ਕੰਪਨੀ ਆਰਏਐਫ ਵੀ ਤਾਇਨਾਤ ਹੈ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਹਵਾਈ ਅੱਡੇ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ’ਤੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸਾਰੇ ਥਾਣਾ ਇੰਚਾਰਜਾਂ ਨੂੰ ਇਲਾਕਾ ਨਾ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪਠਾਨਕੋਟ ਵਿੱਚ ਵੀ ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਚੌਕਸੀ ਵਧਾ ਦਿੱਤੀ ਹੈ। ਸ਼ਹਿਰ ਵਿੱਚ ਦੁੱਗਣੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਹੱਦੀ ਖੇਤਰ ਵਿੱਚ ਬੀਐਸਐਫ ਦੇ ਜਵਾਨ ਵੀ ਚੌਕਸ ਹਨ। ਪਾਕਿਸਤਾਨੀ ਸਮੱਗਲਰਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਹਰ ਮੋੜ ’ਤੇ ਫੋਰਸਾਂ ਤਾਇਨਾਤ ਹਨ। ਅਜਿਹੇ ’ਚ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਤਿਉਹਾਰੀ ਸੀਜ਼ਨ ਦੀ ਆੜ ’ਚ ਪਾਕਿਸਤਾਨੀ ਤਸਕਰ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਪੂਰਾ ਜ਼ਿਲ੍ਹਾ ਹਾਈ ਅਲਰਟ ’ਤੇ ਹੈ।

ਪੁਲਿਸ ਫੋਰਸ ਦਿਨ-ਰਾਤ ਜ਼ਿਲ੍ਹੇ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ’ਤੇ ਵਾਹਨਾਂ ਦੀ ਚੈਕਿੰਗ ਕਰ ਰਿਹਾ ਹੈ। ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਸਟੇਸ਼ਨਾਂ ’ਤੇ ਜੀਆਰਪੀ-ਆਰਪੀਐਫ ਸਮੇਤ ਪੁਲੀਸ ਵੱਲੋਂ ਰੇਲ ਗੱਡੀਆਂ ਅਤੇ ਪਲੇਟਫਾਰਮਾਂ ’ਤੇ ਆਉਣ ਵਾਲੇ ਹਰੇਕ ਯਾਤਰੀ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਮੋਬਾਈਲ ਐਪ ਰਾਹੀਂ ਸ਼ੱਕੀ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।

Related post

ਕਾਰ ਚੋਰਾਂ ਦੇ ਡਰਾਈਵਿੰਗ ਲਾਇਸੰਸ ਮੁਅੱਤਲ ਕਰੇਗੀ ਉਨਟਾਰੀਓ ਸਰਕਾਰ

ਕਾਰ ਚੋਰਾਂ ਦੇ ਡਰਾਈਵਿੰਗ ਲਾਇਸੰਸ ਮੁਅੱਤਲ ਕਰੇਗੀ ਉਨਟਾਰੀਓ ਸਰਕਾਰ

ਟੋਰਾਂਟੋ, 15 ਮਈ (ਵਿਸ਼ੇਸ਼ ਪ੍ਰਤੀਨਿਧ) : ਕਾਰ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਤਹਿਤ ਉਨਟਾਰੀਓ ਦੀ ਡਗ ਫੋਰਡ ਸਰਕਾਰ…
CAA ਤਹਿਤ ਪਹਿਲੀ ਵਾਰ 14 ਵਿਦੇਸ਼ੀਆਂ ਨੂੰ ਦਿੱਤੀ ਗਈ ਭਾਰਤੀ ਨਾਗਰਿਕਤਾ

CAA ਤਹਿਤ ਪਹਿਲੀ ਵਾਰ 14 ਵਿਦੇਸ਼ੀਆਂ ਨੂੰ ਦਿੱਤੀ ਗਈ…

ਨਵੀਂ ਦਿੱਲੀ 15 ਮਈ, ਪਰਦੀਪ ਸਿੰਘ: ਨਾਗਰਿਕਤਾ (ਸੋਧ) ਨਿਯਮ, 2024 (CAA) ਦੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਬੁੱਧਵਾਰ ਨੂੰ ਪਹਿਲੀ ਵਾਰ…
ਕੈਨੇਡਾ ’ਚ ਭਾਰਤੀ ਪਰਵਾਰ ਦੇ 3 ਜੀਆਂ ਦੀ ਮੌਤ ਦੇ ਮਾਮਲੇ ਵਿਚ ਘਿਰਿਆ ਗਗਨਦੀਪ ਸਿੰਘ

ਕੈਨੇਡਾ ’ਚ ਭਾਰਤੀ ਪਰਵਾਰ ਦੇ 3 ਜੀਆਂ ਦੀ ਮੌਤ…

ਟੋਰਾਂਟੋ, 15 ਮਈ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਭਾਰਤੀ ਪਰਵਾਰ ਦੇ ਤਿੰਨ ਜੀਆਂ ਦੀ ਮੌਤ ਦੇ ਮਾਮਲੇ ਵਿਚ…