ਪੰਜਾਬ ਵਿਚ ਛੇ ਦਿਨ ਮੌਸਮ ਰਹੇਗਾ ਖਰਾਬ, ਪਵੇਗਾ ਮੀਂਹ

ਪੰਜਾਬ ਵਿਚ ਛੇ ਦਿਨ ਮੌਸਮ ਰਹੇਗਾ ਖਰਾਬ, ਪਵੇਗਾ ਮੀਂਹ

ਚੰਡੀਗੜ੍ਹ, 23 ਜੂਨ, ਹ.ਬ. : ਪੰਜਾਬ ਵਿੱਚ ਮੀਂਹ ਦੇ ਚਲਦਿਆਂ ਜੂਨ ਮਹੀਨੇ ਦੀ ਸ਼ੁਰੂਆਤ ਚੰਗੀ ਰਹੀ ਪਰ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਵਿੱਚ ਫਿਰ ਵਾਧਾ ਹੋਇਆ ਹੈ ਅਤੇ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਇਸ ਵਧਦੇ ਤਾਪਮਾਨ ਤੋਂ ਇਕ ਵਾਰ ਫਿਰ ਰਾਹਤ ਮਿਲੇਗੀ। 24 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਇੱਕ ਵਾਰ ਫਿਰ 33 ਡਿਗਰੀ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਮੁੜ ਗਰਮੀ ਤੋਂ ਰਾਹਤ ਦੇਣ ਜਾ ਰਿਹਾ ਹੈ। ਆਉਣ ਵਾਲੇ ਇੱਕ ਹਫ਼ਤੇ ਵਿੱਚ ਯਾਨੀ 29 ਜੂਨ ਤੱਕ ਪੰਜਾਬ ਵਿੱਚ ਔਸਤਨ 10 ਐਮਐਮ ਮੀਂਹ ਪੈ ਸਕਦਾ ਹੈ। ਪਰ 30 ਜੁਲਾਈ ਤੋਂ 6 ਜੁਲਾਈ ਦਰਮਿਆਨ ਘੱਟ ਬਾਰਸ਼ ਹੋਵੇਗੀ ਅਤੇ ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ।

Related post

ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਚੰਡੀਗੜ੍ਹ. 20 ਮਈ, ਪਰਦੀਪ ਸਿੰਘ: ਅਜੋਕੇ ਦੌਰ ਵਿੱਚ ਮਨੁੱਖ ਆਪਣੀ ਜਿੰਦਗੀ ਵਿੱਚ ਭੱਜਦੌਰ ਜਿਆਦਾ ਕਰਦਾ ਹੈ ਅਤੇ ਉਹ ਆਪਣੇ ਖਾਣ-ਪੀਣ ਵਾਲੀਆਂ…
ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਲਗਾਤਾਰ ਵਧ ਰਹੀ…
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…