ਬਠਿੰਡਾ ‘ਚ ਥਾਣੇਦਾਰ ਦੀ ਗੋਲੀ ਮਾਰ ਕੇ ਹੱਤਿਆ

ਬਠਿੰਡਾ ‘ਚ ਥਾਣੇਦਾਰ ਦੀ ਗੋਲੀ ਮਾਰ ਕੇ ਹੱਤਿਆ

ਬਠਿੰਡਾ : ਬਠਿੰਡਾ ਦੇ ਮਾਡਲ ਟਾਊਨ ਫੇਜ਼-1 ਵਿੱਚ ਇੱਕ ਥਾਣੇਦਾਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਥਾਣੇਦਾਰ ਦੀ ਲਾਸ਼ ਉਸ ਦੀ ਕਾਰ ਵਿੱਚੋਂ ਬਰਾਮਦ ਹੋਈ। Police ਅਜੇ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਸੀ ਜਾਂ ਖੁਦਕੁਸ਼ੀ। ਮ੍ਰਿਤਕ ਥਾਣੇਦਾਰ ਦੀ ਪਛਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਇਸ ਸਮੇਂ ਜਗਰਾਉਂ ਵਿਖੇ ਤਾਇਨਾਤ ਸੀ।

ਘਟਨਾ ਤੋਂ ਬਾਅਦ ਇਲਾਕੇ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਬਠਿੰਡਾ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਘਟਨਾ ਦੀ ਜਾਂਚ ਲਈ ਫੋਰੈਂਸਿਕ ਟੀਮ ਵੀ ਪਹੁੰਚੀ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲੀਸ ਟੀਮ ਨਾਲ ਮੌਕੇ ’ਤੇ ਪੁੱਜੇ। ਗੋਲੀ ਲੱਗਣ ਕਾਰਨ ਥਾਣੇਦਾਰ ਰਣਧੀਰ ਸਿੰਘ ਦੀ ਮੌਤ ਹੋ ਗਈ ਹੈ। ਇਹ ਹਾਦਸਾ ਹੈ ਜਾਂ ਖੁਦਕੁਸ਼ੀ, ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਪਤਾ ਲੱਗ ਸਕੇ ਕਿ ਉਕਤ ਇੰਸਪੈਕਟਰ ਨੂੰ ਆਖਰੀ ਵਾਰ ਕੌਣ ਮਿਲਿਆ ਸੀ। ਪੁਲਿਸ ਨੇ ਫ਼ੋਨ ਵੀ ਜਾਂਚ ਲਈ ਭੇਜ ਦਿੱਤਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…