ਬਰੈਂਪਟਨ ਵਿਖੇ ਗੁੰਡਾਗਰਦੀ ਦੇ ਮਾਮਲੇ ’ਚ 3 ਭਾਰਤੀ ਗ੍ਰਿਫ਼ਤਾਰ

ਬਰੈਂਪਟਨ ਵਿਖੇ ਗੁੰਡਾਗਰਦੀ ਦੇ ਮਾਮਲੇ ’ਚ 3 ਭਾਰਤੀ ਗ੍ਰਿਫ਼ਤਾਰ

ਬਰੈਂਪਟਨ, 3 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਦੀ ਸੜਕ ’ਤੇ ਪਿਛਲੇ ਹਫਤੇ ਸ਼ਰ੍ਹੇਆਮ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ ਪੀਲ ਰੀਜਨਲ ਪੁਲਿਸ ਨੇ ਤਿੰਨ ਜਣਿਆਂ ਨੂੰ ਕਾਬੂ ਕਰ ਲਿਆ ਹੈ ਜਦਕਿ ਚੌਥਾ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਗ੍ਰਿਫ਼ਤਾਰ ਕੀਤੇ ਸ਼ੱਕੀਆਂ ਦੀ ਪਛਾਣ 23 ਸਾਲ ਦੇ ਰਮਨਪ੍ਰੀਤ ਮਸੀਹ, 28 ਸਾਲ ਦੇ ਆਕਾਸ਼ਦੀਪ ਸਿੰਘ ਅਤੇ 28 ਸਾਲ ਦੇ ਸੌਰਵ ਵਜੋਂ ਕੀਤੀ ਗਈ ਹੈ। ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਦੱਸਿਆ ਕਿਹਾ ਕਿ ਚਾਰ ਸ਼ੱਕੀਆਂ ਵਿਚੋਂ ਤਿੰਨ ਨੇ ਪੁਲਿਸ ਅੱਗੇ ਸਰੰਡਰ ਕਰ ਦਿਤਾ।

ਚੌਥੇ ਸ਼ੱਕੀ ਦੀ ਭਾਲ ਕਰ ਰਹੀ ਪੀਲ ਰੀਜਨਲ ਪੁਲਿਸ

ਟੌਰਬ੍ਰਮ ਰੋਡ ਅਤੇ ਈਗਲਰਿੱਜ ਡਰਾਈਵ ’ਤੇ 27 ਮਾਰਚ ਨੂੰ ਹੋਈ ਵਾਰਦਾਤ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ’ਤੇ ਬੇਹੱਦ ਵਾਇਰਲ ਹੋਈ। ਪੁਲਿਸ ਨੇ ਸ਼ੱਕੀਆਂ ਨੂੰ ਸਰੰਡਰ ਕਰਨ ਦਾ ਸੱਦਾ ਦਿਤਾ ਅਤੇ ਇਸੇ ਦੌਰਾਨ ਉਨ੍ਹਾਂ ਦੀ ਗੱਡੀ ਜ਼ਬਤ ਕਰ ਲਈ। ਹੁਣ ਚੌਥੇ ਸ਼ੱਕੀ ਦੀ ਭਾਲ ਕੀਤੀ ਜਾ ਰਹੀ ਹੈ ਜਿਸ ਦਾ ਕੱਦ ਛੇ ਫੁੱਟ ਹੈ ਅਤੇ ਵਾਰਦਾਤ ਵੇਲੇ ਉਸ ਨੇ ‘ਜੌਰਡਨ 33’ ਅੱਖਰਾਂ ਵਾਲੀ ਸਵੈਟ ਸ਼ਰਟ ਪਹਿਨੀ ਹੋਈ ਸੀ। ਮੁਢਲੇ ਤੌਰ ’ਤੇ ਪੀੜਤਾਂ ਬਾਰੇ ਕੋਈ ਗੱਲ ਸਾਹਮਣੇ ਨਾ ਆਈ ਪਰ ਫਿਰ ਇਕ ਨੌਜਵਾਨ ਨੇ ਮੀਡੀਆ ਸਾਹਮਣੇ ਆ ਕੇ ਸਭ ਕੁਝ ਬਿਆਨ ਕਰ ਦਿਤਾ।

ਪਿਛਲੇ ਦਿਨੀਂ ਪੁਲਿਸ ਨੇ ਕਾਰ ਕੀਤੀ ਸੀ ਜ਼ਬਤ

ਉਸ ਨੇ ਦੱਸਿਆ ਕਿ ਸ਼ੱਕੀ ਖਤਰਨਾਕ ਤਰੀਕੇ ਨਾਲ ਗੱਡੀ ਚਲਾ ਰਹੇ ਸਨ ਜੋ ਕਿਸੇ ਦੀ ਜਾਨ ਵੀ ਜੋਖਮ ਵਿਚ ਪਾ ਸਕਦੀ ਸੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਫਰਾਰ ਸ਼ੱਕੀ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਜਾਂਚਕਰਤਾਵਾਂ ਨਾਲ 905 453 3311 ਐਕਸਟੈਨਸ਼ਨ 2133 ’ਤੇ ਸੰਪਰਕ ਕਰੇ।

Related post

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਦੋ ਬੱਚਿਆਂ ਦੇ ਪਿਓ ਵੱਲੋਂ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਹ…
ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…
ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…