ਬਰੈਂਪਟਨ ਵਿਖੇ ਜਾਨਲੇਵਾ ਹਾਦਸੇ ਦੇ ਮਾਮਲੇ ’ਚ ਪੰਜਾਬੀ ਗ੍ਰਿਫ਼ਤਾਰ

ਬਰੈਂਪਟਨ ਵਿਖੇ ਜਾਨਲੇਵਾ ਹਾਦਸੇ ਦੇ ਮਾਮਲੇ ’ਚ ਪੰਜਾਬੀ ਗ੍ਰਿਫ਼ਤਾਰ

ਬਰੈਂਪਟਨ, 27 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਦੋ ਮਹੀਨੇ ਪਹਿਲਾਂ ਵਾਪਰੇ ਜਾਨਲੇਵਾ ਹਾਦਸੇ ਦੇ ਮਾਮਲੇ ਵਿਚ 29 ਸਾਲ ਦੇ ਸੁਖਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਬਰੈਂਪਟਨ ਦੇ ਮਕਵੀਅਨ ਡਰਾਈਵ ਅਤੇ ਕੈਸਲਮੋਰ ਰੋਡ ਇਲਾਕੇ ਵਿਚ 14 ਜਨਵਰੀ ਨੂੰ ਸਵੇਰੇ ਸਵਾ ਚਾਰ ਵਜੇ ਐਮਰਜੰਸੀ ਕਾਮਿਆਂ ਨੂੰ ਸੱਦਿਆ ਗਿਆ ਜਿਥੇ ਇਕ ਖੰਭੇ ਨਾਲ ਟਕਰਾਉਣ ਮਗਰੋਂ ਕਾਰ ਮੂਧੀ ਵੱਜ ਗਈ। ਪੁਲਿਸ ਮੁਤਾਬਕ ਕਾਰ ਵਿਚ ਸਵਾਰ ਇਕ ਪੁਰਸ਼ ਨੂੰ ਬਾਹਰ ਕੱਢਿਆ ਗਿਆ ਜੋ ਮਰ ਚੁੱਕਾ ਸੀ ਜਦਕਿ ਡਰਾਈਵਰ ਸਣੇ ਹੋਰ ਸਵਾਰ ਮੌਕੇ ਤੋਂ ਫਰਾਰ ਹੋ ਗਏ।

14 ਜਨਵਰੀ ਨੂੰ ਖੰਭੇ ਨਾਲ ਟਕਰਾਉਣ ਮਗਰੋਂ ਮੂਧੀ ਵੱਜੀ ਸੀ ਕਾਰ

ਉਨਟਾਰੀਓ ਦੇ ਪੈਰਿਸ ਸ਼ਹਿਰ ਨਾਲ ਸਬੰਧਤ ਸੁਖਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਦਿਆਂ ਉਸ ਵਿਰੁੱਧ ਖਤਰਨਾਕ ਤਰੀਕੇ ਨਾਲ ਡਰਾਈਵਿੰਗ ਕਰਦਿਆਂ ਮੌਤ ਦਾ ਕਾਰਨ ਬਣਨ ਅਤੇ ਮੌਤ ਦਾ ਕਾਰਨ ਬਣੇ ਹਾਦਸੇ ਮਗਰੋਂ ਮੌਕੇ ’ਤੇ ਮੌਜੂਦ ਰਹਿਣ ਵਿਚ ਅਸਫਲ ਰਹਿਣ ਦੇ ਦੋਸ਼ ਆਇਦ ਕੀਤੇ ਗਏ ਹਨ। ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਸੁਖਜਿੰਦਰ ਸਿੰਘ ਨੂੰ ਜ਼ਮਾਨਤ ਦੇ ਦਿਤੀ ਗਈ ਹੈ ਅਤੇ ਉਹ ਜਲਦ ਹੀ ਬਰੈਂਪਟਨ ਦੀ ਅਦਾਲਤ ਵਿਚ ਅਗਲੀ ਸੁਣਵਾਈ ਦੌਰਾਨ ਪੇਸ਼ ਹੋਵੇਗਾ। ਦੂਜੇ ਪਾਸੇ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਅੱਗੇ ਵਧਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਮਾਮਲੇ ਨਾਲ ਸਬੰਧਤ ਕੋਈ ਜਾਣਕਾਰੀ ਹੋਵੇ ਤਾਂ 905 453 2121 ਐਕਸਟੈਨਸ਼ਨ 3710 ’ਤੇ ਸੰਪਰਕ ਕਰੇ।

ਸ਼ਰਾਬ ਪੀ ਕੇ ਗੱਡੀ ਚਲਾਉਂਦਾ ਡਰਾਈਵਰ ਤੀਜੀ ਵਾਰ ਆਇਆ ਪੁਲਿਸ ਅੜਿੱਕੇ

ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਕ੍ਰਾਈਮ ਸਟੌਪਰਜ਼ ਨਾਲ 1800 222 8477 ’ਤੇ ਕਾਲ ਕੀਤੀ ਜਾ ਸਕਦੀ ਹੈ। ਦੂਜੇ ਪਾਸੇ ਬਰੈਂਪਟਨ ਵਿਖੇ ਇਕ ਸ਼ਰਾਬੀ ਡਰਾਈਵਰ ਨੂੰ 14 ਮਹੀਨੇ ਵਿਚ ਤੀਜੀ ਵਾਰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਰਦਰਫੋਰਡ ਰੋਡ ਸਾਊਥ ਅਤੇ ਸਟੀਲਜ਼ ਐਵੇਨਿਊ ਈਸਟ ਇਲਾਕੇ ਵਿਚ ਇਕ ਗੱਡੀ ਦੇ ਡਾਵਾਂਡੋਲ ਹੋਣ ਬਾਰੇ ਇਤਲਾਹ ਮਿਲੀ। ਪੁਲਿਸ ਅਫਸਰ ਤੁਰਤ ਉਸ ਇਲਾਕੇ ਵੱਲ ਰਵਾਨਾ ਹੋ ਗਏ ਅਤੇ ਬਿਲਕੁਲ ਉਹੀ ਗੱਡੀ ਇਕ ਪਾਰਕਿੰਗ ਵਿਚ ਖੜ੍ਹੀ ਮਿਲੀ। ਗੱਡੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਕੇ 22 ਡਵੀਜ਼ਨ ਲਿਆਂਦਾ ਗਿਆ ਜਿਥੇ ਉਸ ਦੇ ਟੈਸਟ ਦੌਰਾਨ ਤੈਅਸ਼ੁਦਾ ਹੱਦ ਤੋਂ ਚਾਰ ਗੁਣਾ ਸ਼ਰਾਬ ਪੀਤੀ ਹੋਣ ਬਾਰੇ ਪਤਾ ਲੱਗਾ। ਗ੍ਰਿਫ਼ਤਾਰ ਸ਼ਰਾਬੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਪਰ ਪੁਲਿਸ ਨੇ ਕਿਹਾ ਕਿ ਉਹ ਤੀਜੀ ਵਾਰ ਇਕੋ ਕਿਸਮ ਦੇ ਮਾਮਲੇ ਵਿਚ ਫੜਿਆ ਗਿਆ ਹੈ। ਕਾਂਸਟੇਬਲ ਰਿਚਰਡ ਚਿਨ ਨੇ ਇਕ ਬਿਆਨ ਜਾਰੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ’ਤੇ ਕਿਸੇ ਡਰਾਈਵਰ ਦੇ ਸ਼ਰਾਬੀ ਹੋਣ ਦਾ ਸ਼ੱਕ ਪਵੇ ਤਾਂ ਇਸ ਬਾਰੇ ਤੁਰਤ 911 ’ਤੇ ਕਾਲ ਕੀਤੀ ਜਾਵੇ। ਇਸ ਤਰੀਕੇ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…