ਬੀਐਸਐਫ ਵਲੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ

ਬੀਐਸਐਫ ਵਲੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ


ਗੁਰਦਾਸਪੁਰ, 23 ਫ਼ਰਵਰੀ, ਨਿਰਮਲ : ਪੰਜਾਬ ’ਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਪੁਲਿਸ ਦਿਨ ਰਾਤ ਇੱਕ ਕਰ ਰਹੀ ਹੈ ਤਾਂ ਉਥੇ ਹੀ ਪੰਜਾਬ ਨਾਲ ਲੱਗਦੀਆਂ ਪਾਕਿਸਤਾਨ ਦੀਆਂ ਸਰਹੱਦਾਂ ਤੋਂ ਡਰੋਨ ਰਾਹੀ ਭਾਰਤੀ ਸਰਹੱਦ ’ਚ ਹੈਰੋਇਨ ਜਾਂ ਹੋਰ ਗੈਰ ਕਾਨੂੰਨੀ ਸਮਾਨ ਸੁੱਟਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸ ਸਭ ਦੇ ਵਿਚਾਲੇ ਭਾਰਤੀ ਫੌਜ ਅਤੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਦੁਸ਼ਮਣ ਦੀਆਂ ਨਾਪਾਕਿ ਹਰਕਤਾਂ ਨੂੰ ਸਫ਼ਲ ਨਹੀਂ ਹੋਣ ਦਿੰਦੀਆਂ।

ਇਸ ਦੇ ਚੱਲਦਿਆਂ ਭਾਰਤੀ ਫੌਜ ਅਤੇ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਤਰਨ ਤਾਰਨ ਅਤੇ ਗੁਰਦਾਸਪੁਰ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ। ਤਰਨ ਤਾਰਨ ਦੀ ਗੱਲ ਕੀਤੀ ਜਾਵੇ ਤਾਂ ਸਰਹੱਦੀ ਪਿੰਡ ਡੱਲ ਨੇੜਿਓ ਕਰੀਬ ਅੱਧਾ ਕਿਲੋ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਧਰਮਾਂ ਦੇ ਏਰੀਏ ਅੰਦਰ 22 ਫਰਵਰੀ ਨੂੰ ਪਾਕਿਸਤਾਨੀ ਡਰੋਨ ਦੀ ਘੁਸਪੈਠ ਵੇਖੀ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਸਰਹੱਦੀ ਪਿੰਡ ਡੱਲ ਦੇ ਨੇੜਿਓਂ ਲੰਘਦੀ ਡਿਫੈਂਸ ਡਰੇਨ ਦੀ ਪਟੜੀ ਤੋਂ ਇਕ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ, ਜਿਸ ਨੂੰ ਹੁੱਕ ਲੱਗੀ ਹੋਈ ਸੀ। ਇਸ ਦੇ ਨਾਲ ਹੀ ਡੀਐੱਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੀ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਇਸ ਵਿਚ 498 ਗ੍ਰਾਮ ਹੈਰੋਇਨ ਸੀ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਗਈ ਹੋਵੇਗੀ ਅਤੇ ਪਾਕਿਸਤਾਨੀ ਡਰੋਨ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

ਉਧਰ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ’ਚ ਸਥਿਤ ਧਰਮਕੋਟ ਰੰਧਾਵਾ ਚੌਕੀ ਦੀ ਪੁਲਿਸ ਨੇ ਗੰਨੇ ਦੇ ਖੇਤ ’ਚ ਪਿਆ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਹੈ। ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਗੁਰਲਾਲਦੀਪ ਸਿੰਘ ਵਾਸੀ ਗੁਰਚੱਕ ਨੇ ਥਾਣਾ ਧਰਮਕੋਟ ਰੰਧਾਵਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਸ ਦੇ ਖੇਤਾਂ ਵਿੱਚ ਇੱਕ ਸ਼ੱਕੀ ਪੈਕਟ ਪਿਆ ਹੈ ਤਾਂ ਤੁਰੰਤ ਪੁਲਿਸ ਟੀਮ ਗੰਨੇ ਦੇ ਖੇਤਾਂ ਵਿੱਚ ਪੁੱਜੀ। ਜਦੋਂ ਉਨ੍ਹਾਂ ਨੇ ਤਲਾਸ਼ੀ ਲਈ ਤਾਂ ਇਕ ਪੈਕਟ ਬਰਾਮਦ ਹੋਇਆ। ਇਸ ਪੀਲੇ ਰੰਗ ਦੇ ਪੈਕਟ ਨੂੰ ਟੇਪ ਵਿੱਚ ਲਪੇਟਿਆ ਹੋਇਆ ਸੀ ਅਤੇ ਇਸ ਦੇ ਨਾਲ ਇੱਕ ਹੁੱਕ ਵੀ ਲੱਗੀ ਹੋਈ ਸੀ।

Related post

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ, ਨਿਰਮਲ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ, 45 ਡਿਗਰੀ ਦਰਜ ਕੀਤਾ ਤਾਪਮਾਨ

ਦਿੱਲੀ ਤੋਂ ਲੈ ਕੇ ਬਠਿੰਡਾ ਤੱਕ ਅਸਮਾਨ ‘ਚ ਅੱਗ,…

ਨਵੀਂ ਦਿੱਲੀ, 20 ਮਈ, ਪਰਦੀਪ ਸਿੰਘ: ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ ਸਮੇਤ ਪੰਜਾਬ,…
ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ ਪਾਈ ਵੋਟ

ਅਕਸ਼ੈ ਕੁਮਾਰ ਨੇ ਭਾਰਤੀ ਨਾਗਰਿਕਤਾ ਮਿਲਣ ’ਤੇ ਪਹਿਲੀ ਵਾਰ…

ਮੁੰਬਈ, 20 ਮਈ, ਨਿਰਮਲ : ਭਾਰਤੀ ਨਾਗਰਿਕਤਾ ਮਿਲਣ ’ਤੇ ਅਦਾਕਾਰ ਅਕਸ਼ੈ ਕੁਮਾਰ ਨੇ ਪਹਿਲੀ ਵਾਰੀ ਵੋਟ ਪਾਈ। ਲੋਕ ਸਭਾ ਚੋਣਾਂ ਦੇ…