ਬੇਭਰੋਸਗੀ ਮਤੇ ਦੇ ਬਾਵਜੂਦ ਲੋਕ ਸਭਾ ਵਿਚ 11 ਬਿੱਲ ਪਾਸ

ਬੇਭਰੋਸਗੀ ਮਤੇ ਦੇ ਬਾਵਜੂਦ ਲੋਕ ਸਭਾ ਵਿਚ 11 ਬਿੱਲ ਪਾਸ

ਨਵੀਂ ਦਿੱਲੀ: 26 ਜੁਲਾਈ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਮਤੇ ਨੂੰ ਮਨਜ਼ੂਰੀ ਦੇ ਦਿੱਤੀ। ਰਾਜ ਸਭਾ ਅਤੇ ਲੋਕ ਸਭਾ ਵਿੱਚ ਪੈਂਡਿੰਗ ਬਿੱਲ ਪਾਸ ਕੀਤੇ ਜਾ ਰਹੇ ਹਨ।

ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੁੱਦਾ ਚੁੱਕਿਆ । ਇਸ ਤੋਂ ਬਾਅਦ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਬਿਨਾਂ ਬਹਿਸ ਬਿੱਲ ਨੂੰ ਪਾਸ ਕਰਵਾ ਕੇ ਅਤੇ ਬੇਭਰੋਸਗੀ ਮਤੇ ‘ਤੇ ਵੋਟਿੰਗ ਕਰਵਾ ਕੇ ਸੰਸਦੀ ਰਵਾਇਤਾਂ ਨੂੰ ਤੋੜਿਆ ਜਾ ਰਿਹਾ ਹੈ।

ਬੇਭਰੋਸਗੀ ਮਤੇ ‘ਤੇ ਬਹਿਸ ਨਾ ਹੋਣ ਦੇ ਬਾਵਜੂਦ 26 ਜੁਲਾਈ ਤੋਂ 3 ਅਗਸਤ ਤੱਕ ਲੋਕ ਸਭਾ ‘ਚ 11 ਬਿੱਲ ਪਾਸ ਕੀਤੇ ਗਏ ਹਨ। ਵਿਰੋਧੀ ਧਿਰ ਦੇ ਸੰਸਦ ਮੈਂਬਰ ਇਨ੍ਹਾਂ ਬਿੱਲਾਂ ‘ਤੇ ਸਵਾਲ ਉਠਾ ਰਹੇ ਹਨ।

Related post