ਭਾਰਤ ਵਿਚ ਟਵਿਟਰ ਬੰਦ ਕਰਨ ਦੀ ਮਿਲੀ ਸੀ ਧਮਕੀ: ਜੈਕ ਡੋਰਸੀ

ਭਾਰਤ ਵਿਚ ਟਵਿਟਰ ਬੰਦ ਕਰਨ ਦੀ ਮਿਲੀ ਸੀ ਧਮਕੀ: ਜੈਕ ਡੋਰਸੀ

ਕਿਸਾਨ ਅੰਦੋਲਨ ਨੂੰ ਲੈਕੇ ਜੈਕ ਡੋਰਸੀ ਨੇ ਸਰਕਾਰ ’ਤੇ ਲਗਾਏ ਗੰਭੀਰ ਇਲਜ਼ਾਮ
ਵਾਸ਼ਿੰਗਟਨ, 13 ਜੂਨ, ਹ.ਬ. : ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਨੇ ਇੱਕ ਵੱਡਾ ਇਲਜ਼ਾਮ ਲਗਾਇਆ ਹੈ। ਜੈਕ ਡੋਰਸੀ ਦਾ ਕਹਿਣਾ ਹੈ ਕਿ ਭਾਰਤ ’ਚ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਦੌਰਾਨ ਸਰਕਾਰ ਨੇ ਕਈ ਟਵਿਟਰ ਅਕਾਊਂਟਸ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਸਨ। ਡੋਰਸੀ ਨੇ ਦਾਅਵਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਉਸ ’ਤੇ ਦਬਾਅ ਪਾਇਆ ਗਿਆ ਅਤੇ ਭਾਰਤ ’ਚ ਟਵਿਟਰ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਇੱਕ ਯੂਟਿਊਬ ਚੈਨਲ ‘ਬ੍ਰੇਕਿੰਗ ਪੁਆਇੰਟਸ’ ਨੇ ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਦਾ ਇੰਟਰਵਿਊ ਲਿਆ ਸੀ।
ਇਸ ਦੌਰਾਨ ਉਨ੍ਹਾਂ ਤੋਂ ਕਈ ਸਵਾਲ ਪੁੱਛੇ ਗਏ। ਇਨ੍ਹਾਂ ਵਿੱਚੋਂ ਇੱਕ ਸਵਾਲ ਇਹ ਵੀ ਸੀ ਕਿ ਕੀ ਕਦੇ ਕਿਸੇ ਸਰਕਾਰ ਵੱਲੋਂ ਉਸ ਉੱਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ? ਇਸ ਦੇ ਜਵਾਬ ਵਿੱਚ ਡੋਰਸੀ ਨੇ ਦੱਸਿਆ ਕਿ ਅਜਿਹਾ ਕਈ ਵਾਰ ਹੋਇਆ ਹੈ ਅਤੇ ਡੋਰਸੀ ਨੇ ਭਾਰਤ ਦੀ ਉਦਾਹਰਣ ਦਿੱਤੀ ਹੈ। ਡੋਰਸੀ ਨੇ ਕਿਹਾ ਕਿ ‘ਸਰਕਾਰ ਵੱਲੋਂ ਉਨ੍ਹਾਂ ਦੇ ਮੁਲਾਜ਼ਮਾਂ ਦੇ ਘਰਾਂ ’ਤੇ ਛਾਪੇ ਮਾਰਨ ਦੀ ਗੱਲ ਚੱਲ ਰਹੀ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…