ਮੁਹਾਲੀ ਏਅਰਪੋਰਟ ਤੋਂ 24 ਘੰਟੇ ਉਡ ਸਕਣਗੇ ਜਹਾਜ਼

ਮੁਹਾਲੀ ਏਅਰਪੋਰਟ ਤੋਂ 24 ਘੰਟੇ ਉਡ ਸਕਣਗੇ ਜਹਾਜ਼


ਮੁਹਾਲੀ, 27 ਅਪ੍ਰੈਲ, ਨਿਰਮਲ : ਭਾਰਤ ਅਤੇ ਵਿਦੇਸ਼ ਜਾਣ ਵਾਲੇ ਲੋਕ ਹੁਣ ਰਾਤ ਨੂੰ ਵੀ ਮੁਹਾਲੀ ਤੋਂ ਫਲਾਈਟ ਫੜ ਸਕਣਗੇ। ਹਵਾਈ ਅੱਡੇ ਤੋਂ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਨਾਲ ਇਹ ਸੰਭਵ ਹੋਣ ਜਾ ਰਿਹਾ ਹੈ। ਇਸ ਦੇ ਲਈ ਏਅਰਪੋਰਟ ਅਥਾਰਟੀ ਵੱਲੋਂ ਹਵਾਈ ਅੱਡੇ ’ਤੇ ਅਤਿ-ਆਧੁਨਿਕ ਉਪਕਰਨ ਲਗਾਏ ਗਏ ਹਨ। ਤਾਂ ਜੋ ਰਾਤ ਨੂੰ ਅਤੇ ਖਰਾਬ ਮੌਸਮ ਵਿੱਚ ਵੀ ਜਹਾਜ਼ ਹਵਾਈ ਅੱਡੇ ’ਤੇ ਉਤਰ ਸਕਣ। ਇਸ ਕਾਰਨ ਪੰਜਾਬ, ਹਿਮਾਚਲ, ਹਰਿਆਣਾ ਅਤੇ ਚੰਡੀਗੜ੍ਹ ਦੇ ਕਾਰੋਬਾਰੀਆਂ ਨੂੰ ਕਾਫੀ ਫਾਇਦਾ ਹੋਣ ਵਾਲਾ ਹੈ।

ਜਾਣਕਾਰੀ ਅਨੁਸਾਰ 15 ਮਈ ਨੂੰ ਮੁਹਾਲੀ ਹਵਾਈ ਅੱਡੇ ਤੋਂ ਆਬੂਧਾਬੀ ਲਈ ਨਵੀਂ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਏਅਰ ਲਾਈਨਜ਼ ਕੰਪਨੀ ਇੰਡੀਗੋ ਦੀ ਫਲਾਈਟ ਨੰਬਰ 6 ਈ 1417 15 ਮਈ ਨੂੰ ਰਾਤ 10:15 ਵਜੇ ਆਬੂ ਧਾਬੀ ਤੋਂ ਉਡਾਣ ਭਰੇਗੀ। ਜਦੋਂਕਿ ਇਹ ਸਵੇਰੇ 3.30 ਵਜੇ ਮੁਹਾਲੀ ਹਵਾਈ ਅੱਡੇ ’ਤੇ ਉਤਰੇਗੀ। ਇਸੇ ਤਰ੍ਹਾਂ 16 ਮਈ ਨੂੰ ਫਲਾਈਟ ਨੰਬਰ 6ਈ 1418 ਮੁਹਾਲੀ ਤੋਂ ਦੁਪਹਿਰ 2.45 ਵਜੇ ਉਡਾਣ ਭਰੇਗੀ ਅਤੇ ਸਵੇਰੇ 5 ਵਜੇ ਆਬੂਧਾਬੀ ਪਹੁੰਚੇਗੀ। ਏਅਰਲਾਈਨ ਕੰਪਨੀ ਵੱਲੋਂ ਇਸ ਸਬੰਧੀ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਮੁਹਾਲੀ ਹਵਾਈ ਅੱਡੇ ਤੋਂ ਬੈਂਕਾਕ ਅਤੇ ਸ਼ਾਰਜਾਹ ਲਈ ਦੋ ਅੰਤਰਰਾਸ਼ਟਰੀ ਉਡਾਣਾਂ ਨੂੰ ਰੱਦ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਕੋਵਿਡ 19 ਬੈਂਕਾਕ ਫਲਾਈਟ ਰੱਦ ਕਰ ਦਿੱਤੀ ਗਈ ਸੀ। ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਸ਼ਾਰਜਾਹ ਜਾਣ ਵਾਲੀ ਫਲਾਈਟ ਵੀ ਰੱਦ ਕਰ ਦਿੱਤੀ ਗਈ ਸੀ। ਉਸ ਸਮੇਂ ਇਸ ਦਾ ਕਾਰਨ ਖਰਾਬ ਮੌਸਮ ਅਤੇ ਧੁੰਦ ਦੱਸਿਆ ਗਿਆ ਸੀ। ਹੁਣ 24 ਘੰਟੇ ਚੱਲਣ ਵਾਲੀ ਸਹੂਲਤ ਸ਼ੁਰੂ ਹੋਣ ਤੋਂ ਬਾਅਦ ਇਹ ਉਡਾਣਾਂ ਵੀ ਸ਼ੁਰੂ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ

ਬਠਿੰਡਾ ਦੇ ਮਿੰਨੀ ਸਕੱਤਰੇਤ ਦੀ ਸੁਰੱਖਿਆ ਵਿਚ ਵੱਡੀ ਲਾਪਰਵਾਹੀ ਹੋਣ ਦਾ ਮਾਮਲਾ ਸਾਹਮਣੇ ਆਇਆ। ਅਣਪਛਾਤੇ ਲੋਕਾਂ ਨੇ ਸ਼ਨਿੱਚਰਵਾਰ ਸਵੇਰੇ ਮਿੰਨੀ ਸਕੱਤਰੇਤ ਅਤੇ ਅਦਾਲਤੀ ਕੰਪਲੈਕਸ ਦੀ ਕੰਧਾਂ ’ਤੇ ਕਾਲੀ ਸਿਆਹੀ ਨਾਲ ਖਾਲਿਸਤਾਨ ਦੇ ਨਾਅਰੇ ਲਿਖ ਦਿੱਤੇ। ਜਿਵੇਂ ਹੀ ਪੁਲਿਸ ਪ੍ਰਸ਼ਾਸਨ ਨੂੰ ਪਤਾ ਚਲਿਆ ਤਾਂ ਸੀਆਈਏ ਸਟਾਫ ਅਤੇ ਡੀਐਸਪੀ ਡੀ, ਐਸਪੀ ਸਿਟੀ ਸਮੇਤ ਸੀਆਈਡੀ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪੁੱਜੀਆਂ। ਪੁਲਿਸ ਪ੍ਰਸ਼ਾਸਨ ਨੇ ਲਿਖੇ ਨਾਅਰਿਆਂ ’ਤੇ ਹੋਰ ਰੰਗ ਮਲ਼ ਦਿੱਤਾ।

ਮੌਕੇ ਤੇ ਪੁੱਜੀ ਪੁਲਿਸ ਨੇ ਆਸ ਪਾਸ ਦੇ ਸਾਰੇ ਸੀਸੀਟੀਵੀ ਕੈਮਰਿਆਂ ਨੂੰ ਚੈਕ ਕਰਨਾ ਸ਼ੁਰੂ ਕਰ ਦਿੱਤਾ। ਦੂਜੇ ਪਾਸੇ ਅਦਾਲਤ ਦੀ ਜਿਸ ਕੰਧ ਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ ਉਥੋਂ ਐਸਐਸਪੀ ਦਫ਼ਤਰ ਵੀ ਕੁਝ ਕਦਮਾਂ ਤੇ ਹੈ। ਜਿੱਥੇ ਹਰ ਸਮੇਂ ਪੁਲਿਸ ਰਹਿੰਦੀ ਹੈ। ਮਿੰਨੀ ਸਕੱਤਰੇਤ ਦੀ ਜਿਸ ਕੰਧ ’ਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਉਹ ਬਿਲਕੁਲ ਮਹਿਲਾ ਥਾਣੇ ਕੋਲ ਹੈ।

ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਖਾਲਿਸਤਾਨ ਦੇ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਵਿਦੇਸ਼ ਵਿਚ ਬੈਠੇ ਗੁਰਪਤਵੰਤ ਪਨੂੰ ਨੇ ਵੀਡੀਓ ਜਾਰੀ ਕਰਕੇ ਲਈ ਹੈ।

Related post

ਵਾਲ-ਵਾਲ ਬਚੇ ਚਿਰਾਗ ਪਾਸਵਾਨ, ਹੈਲੀਪੈਡ ‘ਤੇ ਹੈਲੀਕਾਪਟਰ ਦਾ ਪਹੀਆ ਧਸਿਆ, ਸਾਹਮਣੇ ਆਈਆਂ ਤਸਵੀਰਾਂ

ਵਾਲ-ਵਾਲ ਬਚੇ ਚਿਰਾਗ ਪਾਸਵਾਨ, ਹੈਲੀਪੈਡ ‘ਤੇ ਹੈਲੀਕਾਪਟਰ ਦਾ ਪਹੀਆ…

Chirag Paswan Helicopter : ਲੋਕ ਜਨਸ਼ਕਤੀ ਪਾਰਟੀ ਦੇ ਮੁਖੀ ਚਿਰਾਗ ਪਾਸਵਾਨ ਵੀਰਵਾਰ ਨੂੰ ਵਾਲ-ਵਾਲ ਬਚ ਗਏ। ਉਸ ਦਾ ਹੈਲੀਕਾਪਟਰ ਹੈਲੀਪੈਡ ‘ਤੇ ਹੀ…
ਡੀਸੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ

ਡੀਸੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ…

ਸੰਗਰੂਰ, 9 ਮਈ, ਪਰਦੀਪ ਸਿੰਘ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ…
ਏਅਰ ਫੋਰਸ ‘ਚ ਏਅਰਮੈਨ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਜਲਦ ਅਪਲਾਈ

ਏਅਰ ਫੋਰਸ ‘ਚ ਏਅਰਮੈਨ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ…

ਨਵੀਂ ਦਿੱਲੀ, 9ਮਈ, ਪਰਦੀਪ ਸਿੰਘ: ਭਾਰਤੀ ਏਅਰ ਫੋਰਸ ਵੱਲੋਂ ਏਅਰਮੈਨ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਉਮੀਦਵਾਰ ਭਾਰਤੀ ਹਵਾਈ ਸੈਨਾ…