ਮੋਦੀ-ਬਾਇਡਨ ਦੀ ਡਿਨਰ ਪਾਰਟੀ ’ਚ ਦਰਸ਼ਨ ਧਾਲੀਵਾਲ ਨੂੰ ਸੱਦਾ

ਮੋਦੀ-ਬਾਇਡਨ ਦੀ ਡਿਨਰ ਪਾਰਟੀ ’ਚ ਦਰਸ਼ਨ ਧਾਲੀਵਾਲ ਨੂੰ ਸੱਦਾ

ਪਤਨੀ ਡੇਬਰਾ ਧਾਲੀਵਾਲ ਦੇ ਨਾਲ ਵਾਈਟ ਹਾਊਸ ਪੁੱਜੇ
400 ਖ਼ਾਸ ਮਹਿਮਾਨਾਂ ਦੀ ਲਿਸਟ ’ਚ ਰਿਹਾ ਧਾਲੀਵਾਲ ਦਾ ਨਾਮ
ਪੀਐਮ ਮੋਦੀ ਨੇ ਧਾਲੀਵਾਲ ਤੇ ਉਨ੍ਹਾਂ ਦੀ ਪਤਨੀ ਨਾਲ ਕੀਤੀ ਮੁਲਾਕਾਤ
ਵਾਸ਼ਿੰਗਟਨ, 23 ਜੂਨ (ਸ਼ਾਹ) : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਅਮਰੀਕਾ ਦੌਰੇ ’ਤੇ ਗਏ ਹੋਏ ਨੇ, ਜਿੱਥੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਭਾਰਤ ਅਤੇ ਅਮਰੀਕਾ ਦੀਆਂ 400 ਵਿਸ਼ੇਸ਼ ਹਸਤੀਆਂ ਨੂੰ ਡਿਨਰ ’ਤੇ ਬੁਲਾਇਆ ਗਿਆ, ਜਿਨ੍ਹਾਂ ਵਿਚ ਮੁਕੇਸ਼ ਅੰਬਾਨੀ, ਅਨੰਦ ਮਹਿੰਦਰਾ ਦੇ ਨਾਲ ਨਾਲ ਅਮਰੀਕਾ ਦੇ ਵੱਡੇ ਸਿੱਖ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਦਾ ਨਾਂ ਵੀ ਸ਼ਾਮਲ ਸੀ।
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮਾਨ ਵਿਚ ਵਾਈਟ ਹਾਊਸ ਵਿਖੇ ਇਕ ਸ਼ਾਨਦਾਰ ਡਿਨਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਭਾਰਤ ਅਮਰੀਕਾ ਦੇ 400 ਖ਼ਾਸ ਲੋਕਾਂ ਨੂੰ ਸ਼ਾਮਲ ਕੀਤਾ ਗਿਆ। ਇਸ ਡਿਨਰ ਪਾਰਟੀ ਵਿਚ ਪੀਐਮ ਨਰਿੰਦਰ ਮੋਦੀ ਅਤੇ ਜੋਅ ਬਾਇਡਨ ਅਤੇ ਉਨ੍ਹਾਂ ਦੀ ਪਤਨੀ ਤੋਂ ਇਲਾਵਾ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ, ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ, ਆਨੰਦ ਮਹਿੰਦਰਾ, ਗੂਗਲ ਦੇ ਸੀਈਓ ਸੁੰਦਰ ਪਿਚਈ, ਅਜੀਤ ਡੋਵਾਲ, ਅਮਰੀਕਾ ਦੇ ਵੱਡੇ ਸਿੱਖ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਪਤਨੀ ਡੇਬਰਾ ਧਾਲੀਵਾਲ ਦੇ ਨਾਲ ਨਾਲ ਅਮਰੀਕਾ ਦੀਆਂ ਹੋਰ ਪ੍ਰਸਿੱਧ ਹਸਤੀਆਂ ਸ਼ਾਮਲ ਸਨ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…