ਰੋਪੜ ਦੇ ਫੌਜੀ ਦੀ ਸ਼ੱਕੀ ਹਾਲਾਤ ’ਚ ਮੌਤ

ਰੋਪੜ ਦੇ ਫੌਜੀ ਦੀ ਸ਼ੱਕੀ ਹਾਲਾਤ ’ਚ ਮੌਤ


ਰੋਪੜ,26 ਮਾਰਚ, ਨਿਰਮਲ : ਰੋਪੜ ਦੇ ਫੌਜੀ ਦੀ ਲੱਦਾਖ ਵਿਚ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮਰਨ ਵਾਲੇ ਦਾ ਨਾਂ ਸੁਖਵਿੰਦਰ ਸਿੰਘ ਹੈ ਅਤੇ ਉਸ ਦੀ ਉਮਰ 23 ਸਾਲ ਸੀ। ਸੁਖਵਿੰਦਰ ਸਿੰਘ ਰੋਪੜ ਵਿਚ ਹੀਰਪੁਰ ਪਿੰਡ ਦਾ ਰਹਿਣ ਵਾਲਾ ਸੀ।
ਸੁਖਵਿੰਦਰ ਸਿੰਘ ਦੇ ਪਰਵਾਰ ਦੇ ਮੈਂਬਰ ਜਸਵਿੰਦਰ ਨੇ ਦੱਸਿਆ ਕਿ ਉਨ੍ਹਾਂ 24 ਮਾਰਚ ਨੂੰ ਮੈਸੇਜ ਭੇਜ ਕੇ ਚੰਡੀਗੜ੍ਹ ਆਰਮੀ ਦਫ਼ਤਰ ਪਹੁੰਚਣ ਲਈ ਕਿਹਾ ਗਿਆ। ਜਦ ਉਥੇ ਪਹੁੰਚੇ ਤਾਂ ਦੱਸਿਆ ਗਿਆ ਕਿ ਸੁਖਵਿੰਦਰ ਸਿੰਘ ਨੇ ਸੁਸਾਈਡ ਕਰ ਲਿਆ ਹੈ। ਪਰਵਾਰ ਨੇ ਜਦੋਂ ਸੁਸਾਈਡ ਨਾਲ ਜੁੜੇ ਕੋਈ ਦਸਤਾਵੇਜ਼ ਅਤੇ ਪੋਸਟਮਾਰਟਮ ਰਿਪੋਰਟ ਮੰਗੀ ਤਾਂ ਅਧਿਕਾਰੀਆਂ ਨੇ ਸਾਫ ਮਨ੍ਹਾ ਕਰ ਦਿੱਤਾ।
ਜਸਵਿੰਦਰ ਨੇ ਦੋਸ਼ ਲਗਾਇਆ ਕਿ ਸੁਖਵਿੰਦਰ ਸਿੰਘ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਸੀ। ਇਸ ਲਈ ਉਹ ਸੁਸਾਈਡ ਨਹੀਂ ਕਰ ਸਕਦਾ। ਜਦੋਂ ਤੱਕ ਆਰਮੀ ਦੇ ਅਧਿਕਾਰੀ ਸਾਰੇ ਸਬੂਤ ਅਤੇ ਸਹੀ ਹਾਲਾਤ ਦੀ ਜਾਣਕਾਰੀ ਨਹੀਂ ਦਿੰਦੇ ਤਾਂ ਉਹ ਸੁਖਵਿੰਦਰ ਸਿੰਘ ਦਾ ਸਸਸਕਾਰ ਨਹੀਂ ਕਰਨਗੇ। ਉਧਰ ਮੰਗਲਵਾਰ ਨੂੰ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਰੋਪੜ ਜ਼ਿ੍ਹਲ੍ਹੇ ਦੇ ਹਸਪਤਾਲ ਪਹੁੰਚ ਗਈ। ਉਥੇ ਪੁਲਿਸ ਤੈਨਾਤ ਕੀਤੀ ਗਈ ਹੈ। ਹੀਰਪੁਰ ਪਿੰਡ ਵਿਚ ਅਪਣੇ ਜਵਾਨ ਬੇਟੇ ਦੀ ਮੌਤ ਨਾਲੀ ਮਾਹੌਲ ਗਮਗੀਨ ਹੈ।

ਇਹ ਖ਼ਬਰ ਵੀ ਪੜ੍ਹੋ

ਅੰਬਾਲਾ ਜ਼ਿਲੇ੍ਹ ’ਚ ਹੋਲੀ ਵਾਲੇ ਦਿਨ ਪੁਰਾਣੀ ਰੰਜਿਸ਼ ਕਾਰਨ ਪਿੰਡ ਦੇ ਕੁਝ ਲੋਕਾਂ ਨੇ ਸਰਪੰਚ ਦੇ ਭਰਾ ’ਤੇ ਹਮਲਾ ਕਰ ਦਿੱਤਾ। ਜ਼ਖ਼ਮੀ ਸਰਪੰਚ ਦੇ ਭਰਾ ਨੂੰ ਮੁਲਾਣਾ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਅੰਬਾਲਾ ਦੇ ਬਰਾੜਾ ਥਾਣੇ ਅਧੀਨ ਪੈਂਦੇ ਪਿੰਡ ਥੰਬੜ ਦੀ ਹੈ। ਪੁਲਸ ਨੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਥੰਬੜ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਸੋਮਵਾਰ ਸ਼ਾਮ 4.30 ਵਜੇ ਆਪਣੀ ਕਾਰ ’ਚ ਘਰ ਪਰਤ ਰਿਹਾ ਸੀ। ਉਹ ਪਿੰਡ ਵਿੱਚ ਇੰਦਰਪਾਲ ਰਾਣਾ ਦੇ ਘਰ ਨੇੜੇ ਪਹੁੰਚ ਗਿਆ। ਇੱਥੇ ਕੁਝ ਲੋਕ ਪਹਿਲਾਂ ਹੀ ਲਾਠੀਆਂ ਲੈ ਕੇ ਖੜ੍ਹੇ ਸਨ। ਜਦੋਂ ਉਹ ਆਪਣੀ ਕਾਰ ਵਿਚ ਉਥੋਂ ਲੰਘਣ ਲੱਗਾ ਤਾਂ ਪੰਮੀ ਨੇ ਉਸ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਆਪਣੀ ਕਾਰ ਨਹੀਂ ਰੋਕੀ।

ਇਸ ਦੌਰਾਨ ਉਸ ਨੇ ਆਪਣੇ ਭਰਾ ਸਰਪੰਚ ਰੋਹਤਾਸ਼ ਨੂੰ ਫੋਨ ਕੀਤਾ। ਨੇ ਕਿਹਾ ਕਿ ਪੰਪੀ ਅਤੇ ਉਸ ਦੇ ਦੋਸਤ ਲੜਾਈ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਸ ਦਾ ਭਰਾ ਸ਼ਾਹਬਾਦ ਸੀ। ਇਸੇ ਦੌਰਾਨ ਮੁਲਜ਼ਮ ਪੰਪੀ ਅਤੇ ਅਰਜੁਨ ਸਿੰਘ ਨੇ ਉਸ ਦੀ ਕਾਰ ਅੱਗੇ ਮੋਟਰਸਾਈਕਲ ਰੋਕ ਲਿਆ। ਇੱਥੇ ਪੰਪੀ, ਅਰਜੁਨ, ਸੰਜੂ, ਮੋਹਿਤ, ਈਸ਼ਵਰ ਸਿੰਘ ਉਰਫ਼ ਆਸੂ, ਮੰਗਾ ਅਤੇ ਮਨੋਜ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੰਪੀ ਨੇ ਉਸ ਨੂੰ ਕਾਰ ’ਚੋਂ ਬਾਹਰ ਕੱਢ ਲਿਆ। ਆਸ਼ੂ ਨੇ ਤੁਰੰਤ ਉਸ ਦੇ ਸਿਰ ਅਤੇ ਬਾਹਾਂ ’ਤੇ ਕਿਸੇ ਤਿੱਖੀ ਚੀਜ਼ ਨਾਲ ਹਮਲਾ ਕਰ ਦਿੱਤਾ। ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…