ਵਿਦੇਸ਼ੀ ਦਖਲ ਦੇ ਮੁੱਦੇ ’ਤੇ ਕੰਜ਼ਰਵੇਟਿਵ ਪਾਰਟੀ ਵਿਚ ਖੜਕੀ

ਵਿਦੇਸ਼ੀ ਦਖਲ ਦੇ ਮੁੱਦੇ ’ਤੇ ਕੰਜ਼ਰਵੇਟਿਵ ਪਾਰਟੀ ਵਿਚ ਖੜਕੀ

ਟੋਰਾਂਟੋ, 4 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਵਿਦੇਸ਼ੀ ਦਖਲ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਪੜਤਾਲ ਕਮਿਸ਼ਨ ਅੱਗੇ ਹੋ ਰਹੀਆਂ ਗਵਾਹੀਆਂ ਦਰਮਿਆਨ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਆਗੂ ਐਰਿਨ ਓ ਟੂਲ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਪਿੱਛੇ ਚੀਨ ਦੀ ਸੱਤਾਧਾਰੀ ਪਾਰਟੀ ਦਾ ਹੱਥ ਹੈ। ਐਰਿਨ ਓ ਟੂਲ ਨੇ ਆਪਣੀ ਪਾਰਟੀ ਦੇ ਬਰਟ ਚੈਨ ਵੀ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ ਪਰ ਚੈਨ ਵੱਲੋਂ ਦੋਸ਼ਾਂ ਨੂੰ ਸਰਾਸਰ ਬੇਬੁਨਿਆਦ ਦੱਸਿਆ ਜਾ ਰਿਹਾ ਹੈ।

ਐਰਿਨ ਓ ਟੂਲ ਨੇ ਆਪਣੀ ਹੀ ਪਾਰਟੀ ਦੇ ਮੈਂਬਰ ’ਤੇ ਲਾਏ ਗੰਭੀਰ ਦੋਸ਼

ਸੀ.ਬੀ.ਸੀ. ਵੱਲੋਂ ਪ੍ਰਕਾਸ਼ਤ ਰਿਪੋਰਟ ਮੁਤਾਬਕ ਐਰਿਨ ਓ ਟੂਲ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਵਾਸਤੇ ਵਿਦੇਸ਼ੀ ਤਾਕਤ ਜ਼ਿੰਮੇਵਾਰ ਹੈ। ਇਕ ਦਸਤਾਵੇਜ਼ ਦੇ ਹਵਾਲੇ ਨਾਲ ਰਿਪੋਰਟ ਕਹਿੰਦੀ ਹੈ ਕਿ 2021 ਦੀਆਂ ਚੋਣਾਂ ਵਿਚ ਕੰਜ਼ਰਵੇਟਿਵ ਪਾਰਟੀ ਦੀ ਹਾਰ ਮਗਰੋਂ ਐਰਿਨ ਓ ਟੂਲ ਨੂੰ ਅਹੁਦੇ ਤੋਂ ਹਟਾਉਣ ਵਾਸਤੇ ਪਟੀਸ਼ਨ ਦਾਇਰ ਕਰਨ ਵਾਲਾ ਸ਼ਖਸ ਵਿਵਾਦਤ ਹੈ। ਇਥੇ ਦਸਣਾ ਬਣਦਾ ਹੈ ਕਿ ਟੂਲ ਨੂੰ ਹਟਾਉਣ ਦੀ ਪਟੀਸ਼ਨ ਦਾਇਰ ਕਰਨ ਮਗਰੋਂ ਬਰਟ ਚੈਨ ਨੂੰ ਕੰਜ਼ਰਵੇਟਿਵ ਪਾਰਟੀ ਵਿਚੋਂ ਮੁਅੱਤਲ ਕਰ ਦਿਤਾ ਗਿਆ ਸੀ। ਉਸ ਵੇਲੇ ਕੰਜ਼ਰਵੇਟਿਵ ਪਾਰਟੀ ਨੂੰ 119 ਸੀਟਾਂ ਮਿਲੀਆਂ ਸਨ। ਭਾਵੇਂ ਚੈਨ ਦੀ ਪਟੀਸ਼ਨ ਐਰਿਨ ਓ ਟੂਲ ਨੂੰ ਅਹੁਦੇ ਤੋਂ ਪਾਸ ਨਾ ਕਰ ਸਕੀ ਪਰ ਫਰਵਰੀ 2022 ਵਿਚ ਪਾਰਟੀ ਅੰਦਰ ਪੈਦਾ ਹੋਈ ਬਗਾਵਤ ਨੇ ਐਰਿਨ ਓ ਟੂਲ ਨੂੰ ਅਹੁਦਾ ਛੱਡਣ ਲਈ ਮਜਬੂਰ ਕਰ ਦਿਤਾ।

ਕਿਹਾ, ਮੈਨੂੰ ਹਟਾਉਣ ਪਿੱਛੇ ਚੀਨ ਦੀ ਸੱਤਾਧਾਰੀ ਪਾਰਟੀ ਦਾ ਹੱਥ

ਰਿਪੋਰਟ ਕਹਿੰਦੀ ਹੈ ਕਿ ਇਕ ਪੱਤਰਕਾਰ ਨੇ ਐਰਿਨ ਓ ਟੂਲ ਨੂੰ ਦੱਸਿਆ ਕਿ ਬਰਟ ਚੈਨ ਦੇ ਪੀਪਲਜ਼ ਰਿਪਬਲਿਕ ਆਫ ਚਾਇਨਾ ਨਾਲ ਗੂੜੇ ਸਬੰਧ ਹਨ ਪਰ ਇਹ ਜਾਣਕਾਰੀ ਉਦੋਂ ਸਾਹਮਣੇ ਆਈ ਜਦੋਂ ਐਰਿਨ ਓ ਟੂਲ ਅਹੁਦਾ ਛੱਡ ਚੁੱਕੇ ਸਨ। ਇਸੇ ਦੌਰਾਨ ਬਰਟ ਚੈਨ ਨੇ ਦਾਅਵਾ ਕੀਤਾ ਕਿ ਉਹ ਤਾਇਵਾਨ ਦੇ ਉਸ ਪਰਵਾਰ ਨਾਲ ਸਬੰਧ ਰਖਦਾ ਹੈ ਜਿਸ ਨੇ ਸਿਵਲ ਵਾਰ ਦੌਰਾਨ ਚੀਨ ਦੀ ਕਮਿਊਨਿਸਟ ਪਾਰਟੀ ਵਿਰੁੱਧ ਜੰਗ ਲੜੀ। ਬਰਟ ਚੈਨ ਨੇ ਕੈਨੇਡਾ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਉਸ ਦਾ ਪੀਪਲਜ਼ ਰਿਪਬਲਿਕ ਆਫ ਚਾਇਨਾ ਨਾਲ ਕੋਈ ਸਬੰਧ ਨਹੀਂ। ਉਧਰ ਕੰਜ਼ਰਵੇਟਿਵ ਪਾਰਟੀ ਦੇ ਤਰਜਮਾਨ ਸਾਰਾਹ ਫਿਸ਼ਰ ਨੇ ਐਰਿਨ ਓ ਟੂਲ ਵੱਲੋਂ ਲਾਏ ਦੋਸ਼ਾਂ ਨੂੰ ਬੇਤੁਕਾ ਕਰਾਰ ਦਿਤਾ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…