ਸਰੀ ਦੇ ਮੇਅਰ ਨੇ ਵੀ ਭਾਰਤੀ ਕਿਸਾਨਾਂ ਦਾ ਕੀਤਾ ਸਮਰਥਨ, ਬਿਨਾ ਬਹਿਸ ਪਾਸ ਕੀਤਾ ਮਤਾ

ਸਰੀ ਦੇ ਮੇਅਰ ਨੇ ਵੀ ਭਾਰਤੀ ਕਿਸਾਨਾਂ ਦਾ ਕੀਤਾ ਸਮਰਥਨ, ਬਿਨਾ ਬਹਿਸ ਪਾਸ ਕੀਤਾ ਮਤਾ

ਸਰੀ, 28 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਦਿੱਲੀ ਦੀਆਂ ਬਰੂਹਾਂ ’ਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਭਾਰਤੀ ਕਿਸਾਨਾਂ ਨੂੰ ਦੇਸ਼ ਹੀ ਨਹੀਂ, ਵਿਦੇਸ਼ ਤੋਂ ਵੀ ਪੂਰਨ ਸਮਰਥਨ ਮਿਲ ਰਿਹਾ ਹੈ। ਤਾਜ਼ਾ ਖ਼ਬਰ ਕੈਨੇਡਾ ਦੇ ਸਰੀ ਸ਼ਹਿਰ ਤੋਂ ਹੈ, ਜਿੱਥੋਂ ਦੇ ਮੇਅਰ ਨੇ ਆਪਣੀ ਕੌਂਸਲ ਵਿੱਚ ਬਿਨਾ ਬਹਿਸ ਤੋਂ ਭਾਰਤੀ ਕਿਸਾਨਾਂ ਦੇ ਸਮਰਥਨ ਵਿੱਚ ਮਤਾ ਪਾਸ ਕਰ ਦਿੱਤਾ ਹੈ।

ਸਰੀ ਦੇ ਮੇਅਰ ਡੱਗ ਮੈਕਲਮ ਨੇ ਇੱਕ ਮਤਾ ਪੇਸ਼ ਕਰਦੇ ਹੋਏ ਕੌਂਸਲ ਨੂੰ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਆਪਣੀਆਂ ਹੋਰਨਾਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਨੂੰ ਸਾਰਿਆਂ ਨੂੰ ਸਮਰਥਨ ਕਰਨਾ ਚਾਹੀਦਾ ਹੈ। ਇਸ ’ਤੇ ਸਾਰਿਆਂ ਨੇ ਏਕਤਾ ਦਾ ਸੰਦੇਸ਼ ਦਿੱਤਾ ਅਤੇ ਕੌਂਸਲ ’ਚ ਬਿਨਾ ਕਿਸੇ ਬਹਿਸ ਦੇ ਇਹ ਮਤਾ ਪਾਸ ਕਰ ਦਿੱਤਾ ਗਿਆ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…