ਹਰਦੀਪ ਸਿੰਘ ਨਿੱਜਰ ਦੇ ਅੰਤਮ ਸਸਕਾਰ ’ਚ ਹਜ਼ਾਰਾਂ ਦਾ ਇਕੱਠ

ਹਰਦੀਪ ਸਿੰਘ ਨਿੱਜਰ ਦੇ ਅੰਤਮ ਸਸਕਾਰ ’ਚ ਹਜ਼ਾਰਾਂ ਦਾ ਇਕੱਠ

ਸਰੀ ਦੇ ਗੁਰਦਵਾਰਾ ਸਾਹਿਬ ਤੋਂ ਰਵਾਨਾ ਹੋਈ ਅੰਤਮ ਯਾਤਰਾ

ਸਰੀ, 26 ਜੂਨ (ਵਿਸ਼ੇਸ਼ ਪ੍ਰਤੀਨਿਧ) : ਸਰੀ ਦੇ ਗੁਰੂ ਨਾਨਕ ਸਿੱਖ ਗੁਰਦਵਾਰਾ ਦੇ ਪ੍ਰਧਾਨ ਹਰਦੀਪ ਸਿੰਘ ਨਿੱਜਰ ਦੇ ਅੰਤਮ ਸਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀ ਸੰਗਤ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਐਤਵਾਰ ਦੇ ਇਕੱਠ ਵਿਚ ਸ਼ਾਮਲ ਹਰ ਸ਼ਖਸ ਹਰਦੀਪ ਸਿੰਘ ਨਿੱਜਰ ਦੇ ਕਾਤਲਾਂ ਦੀ ਜਲਦ ਤੋਂ ਜਲਦ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਸੀ ਤਾਂ ਐਮ.ਪੀ. ਸੁਖ ਧਾਲੀਵਾਲ ਨੇ ਕੈਨੇਡਾ ਦੇ ਲੋਕ ਸੁਰੱਖਿਆ ਮੰਤਰੀ ਵੱਲੋਂ ਯਕੀਨ ਦਿਵਾਇਆ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੂਜੇ ਪਾਸੇ ਵੈਨਕੂਵਰ ਵਿਖੇ ਭਾਰਤੀ ਕੌਂਸਲੇਟ ਦੇ ਬਾਹਰ ਰੋਸ ਵਿਖਾਵਾ ਕੀਤੇ ਜਾਣ ਦੀ ਰਿਪੋਰਟ ਹੈ। ਅੰਤਮ ਸਸਕਾਰ ਵਿਚ ਸਿਰਫ ਬੀ.ਸੀ. ਤੋਂ ਹੀ ਨਹੀਂ ਸਗੋਂ ਕੈਨੇਡਾ ਦੇ ਵੱਖ ਵੱਖ ਰਾਜਾਂ ਦੇ ਸੰਗਤ ਪੁੱਜੀ ਹੋਈ ਸੀ। ਸਰੀ ਦੇ ਗੁਰਦਵਾਰਾ ਸਾਹਿਬ ਦੇ ਪਾਰਕਿੰਗ ਲੌਟ ਵਿਚ ਉਸ ਜਗ੍ਹਾ ’ਤੇ ਇਕ ਯਾਦਗਾਰ ਉਸਾਰੀ ਗਈ ਹੈ ਜਿਥੇ ਹਰਦੀਪ ਸਿੰਘ ਨਿੱਜਰ ਨੂੰ ਗੋਲੀਆਂ ਮਾਰੀਆਂ ਗਈਆਂ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…