ਕਾਂਗਰਸ ਨੂੰ ਵੱਡਾ ਝਟਕਾ: ਕਾਂਗਰਸ ਦੇ 10 ਕੌਂਸਲਰ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ, 14 ਅਕਤੂਬਰ, ਨਿਰਮਲ : ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ 10 ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ ਹੋ ਗਏ ਹਨ। ਉਹ ਸਵੇਰੇ ਚੰਡੀਗੜ੍ਹ ਪਹੁੰਚ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਸਾਬਕਾ ਮੇਅਰ ਜਗਦੀਸ਼ ਰਾਜਾ ਵੀ ਚੰਡੀਗੜ੍ਹ ਵਿੱਚ ਹੀ ਦੱਸੇ […]
By : Hamdard Tv Admin
ਚੰਡੀਗੜ੍ਹ, 14 ਅਕਤੂਬਰ, ਨਿਰਮਲ :
ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ 10 ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ ਹੋ ਗਏ ਹਨ। ਉਹ ਸਵੇਰੇ ਚੰਡੀਗੜ੍ਹ ਪਹੁੰਚ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਸਾਬਕਾ ਮੇਅਰ ਜਗਦੀਸ਼ ਰਾਜਾ ਵੀ ਚੰਡੀਗੜ੍ਹ ਵਿੱਚ ਹੀ ਦੱਸੇ ਜਾਂਦੇ ਹਨ ਅਤੇ ਉਨ੍ਹਾਂ ਦੇ ਵੀ ‘ਆਪ’ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਪਰ ਜਗਦੀਸ਼ ਰਾਜਾ ਨੇ ਇਸ ਨੂੰ ਅਫ਼ਵਾਹ ਦੱਸਿਆ ਹੈ।
ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ, ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਰਮਨ ਅਰੋੜਾ ਵੱਲੋਂ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸਾਬਕਾ ਮੇਅਰ ਜਗਦੀਸ਼ ਰਾਜਾ ਵੀ ਚੰਡੀਗੜ੍ਹ ਵਿੱਚ ਹੀ ਦੱਸੇ ਜਾਂਦੇ ਹਨ ਅਤੇ ਉਨ੍ਹਾਂ ਦੇ ਵੀ ‘ਆਪ’ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਪਰ ਜਗਦੀਸ਼ ਰਾਜਾ ਨੇ ਇਸ ਨੂੰ ਅਫ਼ਵਾਹ ਦੱਸਿਆ ਹੈ। ਜਲੰਧਰ ਉੱਤਰੀ ਅਤੇ ਜਲੰਧਰ ਕੇਂਦਰ ਤੋਂ ‘ਆਪ’ ’ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪੁੱਜੇ ਕੌਂਸਲਰਾਂ ਦੀ ਗਿਣਤੀ ਜ਼ਿਆਦਾ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਫਗਵਾੜਾ ਅਤੇ ਪਟਿਆਲਾ ਵਰਗੀਆਂ ਵੱਡੀਆਂ ਨਗਰ ਨਿਗਮਾਂ ਦੀਆਂ ਨਗਰ ਨਿਗਮ ਚੋਣਾਂ ਕਰਵਾਉਣ ਲਈ 15 ਨਵੰਬਰ ਦਾ ਦਿਨ ਚੁਣਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਵਾਉਣ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਰਸਮੀ ਪੱਤਰ ਭੇਜ ਦਿੱਤਾ ਹੈ।
ਨਗਰ ਨਿਗਮ ਚੋਣਾਂ ਦੀ ਤਰੀਕ ਸਰਕਾਰ ਨੇ ਖੁਦ ਤੈਅ ਕਰਨੀ ਸੀ। ਇਸ ਦੇ ਨਾਲ ਹੀ ਸੂਬੇ ਦੀਆਂ 39 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਅਤੇ 27 ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਇੱਥੇ ਵੀ 15 ਨਵੰਬਰ ਨੂੰ ਚੋਣਾਂ ਹੋਣੀਆਂ ਹਨ।