ਹੈਲੀਕਾਪਟਰਾਂ ਦੀ ਟੱਕਰ ਵਿਚ 10 ਮੌਤਾਂ

ਹੈਲੀਕਾਪਟਰਾਂ ਦੀ ਟੱਕਰ ਵਿਚ 10 ਮੌਤਾਂ


ਮਲੇਸ਼ੀਆ, 23 ਅਪ੍ਰੈਲ, ਨਿਰਮਲ : ਮਲੇਸ਼ੀਆ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਘਟਨਾ ਵਾਪਰੀ। ਇੱਥੇ ਜਲ ਸੈਨਾ ਦੇ ਦੋ ਹੈਲੀਕਾਪਟਰ ਇੱਕ ਦੂਜੇ ਨਾਲ ਟਕਰਾ ਗਏ ਅਤੇ ਕਰੈਸ਼ ਹੋ ਗਏ।

ਦੱਸਿਆ ਗਿਆ ਹੈ ਕਿ ਇਹ ਹੈਲੀਕਾਪਟਰ ਰਾਇਲ ਮਲੇਸ਼ੀਅਨ ਨੇਵੀ ਦੇ ਇੱਕ ਸਮਾਗਮ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ ਦੋਵੇਂ ਹਵਾ ਵਿੱਚ ਇੱਕ ਦੂਜੇ ਨਾਲ ਟਕਰਾ ਗਏ।

ਪ੍ਰਾਪਤ ਜਾਣਕਾਰੀ ਮੁਤਾਬਿਕ ਹਾਦਸੇ ਦੇ ਸਮੇਂ ਦੋਵੇਂ ਹੈਲੀਕਾਪਟਰਾਂ ’ਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਸਥਾਨਕ ਮੀਡੀਆ ਨੇ ਇਸ ਘਟਨਾ ਵਿੱਚ 10 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਮਾਰੇ ਗਏ ਸਾਰੇ ਜਣੇ ਕਰੂ ਮੈਂਬਰ ਸਨ।

ਹਾਲਾਂਕਿ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ ਗਿਆ ਹੈ। ਰਿਪੋਰਟਾਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਹੈਲੀਕਾਪਟਰ ਦਾ ਰੋਟਰ (ਪੱਖਾ) ਦੂਜੇ ਹੈਲੀਕਾਪਟਰ ਨਾਲ ਟਕਰਾ ਗਿਆ ਅਤੇ ਦੋਵੇਂ ਸਟੇਡੀਅਮ ਦੀ ਜ਼ਮੀਨ ਵਿੱਚ ਡਿੱਗ ਗਏ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ

ਇਜ਼ਰਾਈਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਈਰਾਨ ਹਮਾਇਤੀ ਗੁੱਟ ਹਿਜ਼ਬੁੱਲਾ ਨੇ ਇਜ਼ਰਾਈਲ ’ਤੇ ਰਾਕੇਟਾਂ ਨਾਲ ਹਮਲਾ ਕੀਤਾ।

ਦੱਸਦੇ ਚਲੀਏ ਕਿ ਹਮਾਸ ਦੇ ਖਿਲਾਫ ਜੰਗ ਦੇ ਵਿਚਕਾਰ ਈਰਾਨ ਸਮਰਥਿਤ ਸੰਗਠਨ ਹਿਜ਼ਬੁੱਲਾ ਨੇ ਸੋਮਵਾਰ ਰਾਤ ਨੂੰ ਇਜ਼ਰਾਈਲ ’ਤੇ 35 ਰਾਕੇਟ ਨਾਲ ਹਮਲਾ ਕੀਤਾ। ਹਿਜ਼ਬੁੱਲਾ ਨੇ ਦਾਅਵਾ ਕੀਤਾ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਇਜ਼ਰਾਈਲ ਦੇ ਆਰਮੀ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਨੇ ਵੀ ਇਨ੍ਹਾਂ ਹਮਲਿਆਂ ਦੀ ਪੁਸ਼ਟੀ ਕੀਤੀ ਹੈ।

ਇਜ਼ਰਾਇਲੀ ਡਿਫੈਂਸ ਫੋਰਸ (ਆਈ.ਡੀ.ਐਫ.) ਨੇ ਕਿਹਾ ਕਿ ਲੇਬਨਾਨ ਤੋਂ ਕਟਯੂਸ਼ਾ ਰਾਕੇਟ ਇਜ਼ਰਾਈਲ ਦੇ ਸਾਫੇਦ ਸ਼ਹਿਰ ’ਚ ਡਿੱਗੇ। ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਬਾਅਦ ਇਜ਼ਰਾਈਲ ਨੇ ਲੇਬਨਾਨ ’ਚ ਰਾਕੇਟ ਲਾਂਚਿੰਗ ਸਾਈਟ ’ਤੇ ਜਵਾਬੀ ਕਾਰਵਾਈ ਕੀਤੀ।

ਲੇਬਨਾਨ ਦੀ ਸਟੇਟ ਨਿਊਜ਼ ਏਜੰਸੀ (ਐਨਐਨਏ) ਨੇ ਦੱਸਿਆ ਕਿ ਇਹ ਹਮਲਾ ਲੇਬਨਾਨ ਦੇ ਪਿੰਡਾਂ ’ਤੇ ਇਜ਼ਰਾਈਲੀ ਹਮਲਿਆਂ ਦੇ ਜਵਾਬ ਵਿੱਚ ਕੀਤਾ ਗਿਆ ਸੀ। ਦਰਅਸਲ, ਇਜ਼ਰਾਈਲ ਨੇ ਹਾਲ ਹੀ ਵਿੱਚ ਲੇਬਨਾਨ ਦੇ ਸ਼ਰੀਫਾ, ਓਦਾਸੇਹ ਅਤੇ ਰਾਬ ਲੈਟਿਨ ਪਿੰਡਾਂ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।

17 ਅਪ੍ਰੈਲ ਨੂੰ, ਹਿਜ਼ਬੁੱਲਾ ਨੇ ਉੱਤਰੀ ਇਜ਼ਰਾਈਲ ਦੇ ਅਲ-ਅਰਮਸ਼ੇ ਪਿੰਡ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਸ ਦੌਰਾਨ 6 ਮਹੀਨਿਆਂ ’ਚ 376 ਹਿਜ਼ਬੁੱਲਾ ਲੜਾਕਿਆਂ ਦੀ ਮੌਤ ਹੋ ਗਈ।

ਟਾਈਮਜ਼ ਆਫ ਇਜ਼ਰਾਈਲ ਮੁਤਾਬਕ ਹਮਾਸ ਵਿਰੁੱਧ ਜੰਗ ਸ਼ੁਰੂ ਹੋਣ ਤੋਂ ਬਾਅਦ ਹਿਜ਼ਬੁੱਲਾ ਲਗਾਤਾਰ ਇਜ਼ਰਾਈਲ ’ਤੇ ਹਮਲੇ ਕਰ ਰਿਹਾ ਹੈ। ਇਸ ਦੌਰਾਨ ਇਜ਼ਰਾਈਲ ਦੀ ਜਵਾਬੀ ਕਾਰਵਾਈ ’ਚ ਹੁਣ ਤੱਕ 376 ਹਿਜ਼ਬੁੱਲਾ ਲੜਾਕਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਇਜ਼ਰਾਈਲ ਵਿੱਚ ਵੀ 10 ਸੈਨਿਕ ਅਤੇ 8 ਨਾਗਰਿਕਾਂ ਦੀ ਜਾਨ ਚਲੀ ਗਈ ਹੈ।

ਈਰਾਨ ਅਤੇ ਇਜ਼ਰਾਈਲ ਵਿਚਾਲੇ ਸੰਘਰਸ਼ ਦੇ ਬਾਅਦ ਤੋਂ ਈਰਾਨ ਸਮਰਥਿਤ ਸੰਗਠਨਾਂ ਨੇ ਇਜ਼ਰਾਈਲ ’ਤੇ ਹਮਲੇ ਤੇਜ਼ ਕਰ ਦਿੱਤੇ ਹਨ। ਐਤਵਾਰ ਨੂੰ ਇਕ ਹੋਰ ਸੰਗਠਨ ਕਾਤੈਬ ਹਿਜ਼ਬੁੱਲਾ ਨੇ ਸੀਰੀਆ ਵਿਚ ਅਮਰੀਕੀ ਫੌਜੀ ਟਿਕਾਣਿਆਂ ’ਤੇ ਹਮਲਾ ਕੀਤਾ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਇਹ ਹਮਲਾ ਇਰਾਕ ਤੋਂ ਹੋਇਆ ਹੈ।

ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਵੀ ਹਿਜ਼ਬੁੱਲਾ ਨੇ ਰਾਕੇਟ ਅਤੇ ਡਰੋਨ ਨਾਲ ਇਜ਼ਰਾਈਲ ’ਤੇ ਹਮਲਾ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਇਲੀ ਆਰਮੀ ਬੇਸ ’ਤੇ ਹੋਏ ਹਮਲੇ ’ਚ 14 ਲੋਕ ਜ਼ਖਮੀ ਹੋਏ ਹਨ। ਇਹ ਹਮਲਾ ਇਜ਼ਰਾਈਲ ਦੇ ਅਲ-ਅਰਮਸ਼ੇ ਪਿੰਡ ’ਤੇ ਹੋਇਆ।

Related post

2 ਦੋਸਤਾਂ ਦੀ ਸ਼ੱਕੀ ਹਾਲਾਤ ਵਿਚ ਮੌਤ

2 ਦੋਸਤਾਂ ਦੀ ਸ਼ੱਕੀ ਹਾਲਾਤ ਵਿਚ ਮੌਤ

ਅਬੋਹਰ, 3 ਮਈ, ਨਿਰਮਲ : ਅਬੋਹਰ ਵਿੱਚ ਬੀਤੀ ਸ਼ਾਮ ਦੋ ਦੋਸਤਾਂ ਦੀ ਤਬੀਅਤ ਅਚਾਨਕ ਵਿਗੜ ਗਈ। ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਕ…
ਜਲੰਧਰ ਵਿਚ ਬੱਸ ਤੋਂ ਡਿੱਗੀ ਔਰਤ ਦੀ ਹੋਈ ਮੌਤ

ਜਲੰਧਰ ਵਿਚ ਬੱਸ ਤੋਂ ਡਿੱਗੀ ਔਰਤ ਦੀ ਹੋਈ ਮੌਤ

ਜਲੰਧਰ, 2 ਮਈ, ਨਿਰਮਲ : ਜਲੰਧਰ ਦੇ ਗੁਰਾਇਆ ਕਸਬੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ। ਮਿੰਨੀ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਬਜ਼ੁਰਗ…
ਚੀਨ ਵਿਚ ਮੀਂਹ ਕਾਰਨ 34 ਲੋਕਾਂ ਦੀ ਮੌਤ

ਚੀਨ ਵਿਚ ਮੀਂਹ ਕਾਰਨ 34 ਲੋਕਾਂ ਦੀ ਮੌਤ

ਬੀਜਿੰਗ, 2 ਮਈ, ਨਿਰਮਲ : ਦੱਖਣੀ ਚੀਨ ਦੇ ਗੁਆਂਗਡੋਂਗ ਸੂਬੇ ਵਿੱਚ ਬੁੱਧਵਾਰ ਨੂੰ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਇੱਕ ਹਿੱਸਾ…