ਇਟਲੀ ਵਿਚ ਧੁੰਦ ਕਾਰਨ 100 ਗੱਡੀਆਂ ਦੀ ਹੋਈ ਟੱਕਰ

ਇਟਲੀ ਵਿਚ ਧੁੰਦ ਕਾਰਨ 100 ਗੱਡੀਆਂ ਦੀ ਹੋਈ ਟੱਕਰ


ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) – 5 ਫਰਵਰੀ ਦੀ ਸਵੇਰ ਨੂੰ ਇਟਲੀ ਦੇ ਹਾਈਵੇ ਨੰਬਰ ਏ22 ਤੇ ਸੰਘਣੀ ਧੁੰਦ ਕਾਰਨ ਕਾਰਪੀ ਸ਼ਹਿਰ ਤੋਂ ਰੈਜੌਲੋ ਦਰਮਿਆਨ ਇੱਕ ਸੜਕ ਹਾਦਸਾ ਵਾਪਰਿਆ। ਮੌਕੇ ਤੇ ਮੌਜੂਦ ਇੱਕ ਜ਼ਖਮੀ ਵਿਅਕਤੀ ਨੇ ਦੱਸਿਆ ਕਿ ਸਵੇਰੇ ਤਕਰੀਬਨ 8 ਵਜੇ ਧੁੰਦ ਬਹੁਤ ਜ਼ਿਆਦਾ ਸੀ। ਜਿਸ ਕਾਰਨ ਇਕ ਕਾਰ ਅਤੇ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਤੋਂ ਬਾਅਦ ਪਿੱਛੋਂ ਆਉਣ ਵਾਲੀਆਂ ਤਕਰੀਬਨ 100 ਗੱਡੀਆਂ ਇਕ ਤੋਂ ਬਾਅਦ ਇਕ ਆਪਸ ਵਿੱਚ ਟਕਰਾ ਗਈਆਂ।

ਇੰਨੀ ਜ਼ਿਆਦਾ ਗਿਣਤੀ ਵਿੱਚ ਗੱਡੀਆਂ ਦੀ ਟੱਕਰ ਹੋਣ ਕਾਰਨ ਬਹੁਤ ਸਾਰੇ ਯਾਤਰੀ ਗੱਡੀਆਂ ਵਿੱਚ ਬਹੁਤ ਬੁਰੀ ਤਰ੍ਹਾਂ ਫਸ ਗਏ ਸਨ ਅਤੇ ਮਦਦ ਲਈ ਗੁਹਾਰ ਲਗਾ ਰਹੇ ਸਨ। ਜਿਨਾਂ ਨੂੰ ਬਚਾਉਣ ਲਈ ਅੱਗ ਬੁਝਾਉਣ ਵਾਲੀਆਂ ਟੀਮਾਂ ਐਮਬੂਲੈਂਸ, ਮੈਡੀਕਲ ਸਹੂਲਤਾਂ ਵਾਲੀਆਂ ਗੱਡੀਆਂ ਮੋਦੇਨਾਂ, ਕਾਰਪੀ,ਰੇਜੋ ਇਮੀਲੀਆ,ਮਾਨਤੋਵਾ,ਗੁਸਤਾਲਾ ਅਤੇ ਸੁਜਾਰਾ ਤੋਂ ਪਹੁੰਚੀਆਂ। ਇਸ ਹਾਦਸੇ ਕਾਰਨ ਨੌਗਾਰੋਲੇ ਰੌਕਾ ਤੋਂ ਕਾਂਪੋਗਲਿਆਨੋ ਤੱਕ ਤਕਰੀਬਨ 70 ਕਿਲੋਮੀਟਰ ਹਾਈਵੇ ਨੂੰ ਬੰਦ ਰੱਖਿਆ ਗਿਆ। ਜੋ ਕਿ ਦੁਪਹਿਰ ਤੋਂ ਬਾਅਦ ਹੌਲੀ ਹੌਲੀ ਖੋਲ ਦਿੱਤਾ ਗਿਆ। ਆਖਰੀ ਖਬਰਾਂ ਮਿਲਣ ਤੱਕ ਇਸ ਹਾਦਸੇ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਗਿਣਤੀ 16 ਤੋਂ 25 ਤੱਕ ਦੱਸੀ ਗਈ। ਜਿਨਾਂ ਨੂੰ ਕਾਰਪੀ,ਮੋਦੇਨਾਂ, ਮਾਨਤੋਵਾ ਅਤੇ ਬਾਜੋਵੇਰਾ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ।

ਮੋਦੇਨਾਂ ਦੇ ਪੋਲੀਕਲੀਨਿਕ ਵਿਚ ਇਕੋ ਪਰਿਵਾਰ ਦੇ ਤਿੰਨ ਜੀਅ ਦਾਖਲ ਸਨ। ਜਿਨਾਂ ਵਿੱਚ ਇੱਕ ਪਤੀ ਪਤਨੀ ਤੋਂ ਇਲਾਵਾ ਉਹਨਾਂ ਦੀ ਤਿੰਨ ਸਾਲ ਦੀ ਬੱਚੀ ਵੀ ਸੀ। 11 ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। 11.00 ਵਜੇ ਦੇ ਕਰੀਬ ਇਸੇ ਸੜਕ ’ਤੇ ਵਾਪਰੇ ਇੱਕ ਹੋਰ ਹਾਦਸੇ ਦੌਰਾਨ ਦੋ ਟਰੱਕਾਂ ਦੀ ਟੱਕਰ ਦੌਰਾਨ 43 ਸਾਲਾਂ ਕੂਨੇਓ ਦੇ ਰਹਿਣ ਵਾਲੇ ਅਲਬਾਨੀਆਂ ਦੇ ਨਾਗਰਿਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਰਾਹਤ ਕਰਮਚਾਰੀ ਭਾਰੀ ਮਸ਼ੀਨਰੀ ਨਾਲ ਉਸਦੇ ਬਚਾਅ ਲਈ ਪਹੁੰਚੇ। ਪਰ ਬਦਕਿਸਮਤੀ ਨਾਲ ਉਸ ਨੂੰ ਬਚਾ ਨਹੀਂ ਸਕੇ। ਇੱਕ ਹੋਰ ਹਾਦਸੇ ਦੌਰਾਨ ਹਾਈਵੇ ਏ1 ਤੇ ਵੀ ਗੱਡੀਆਂ ਦੀ ਟੱਕਰ ਹੋ ਗਈ। ਜਿਸ ਕਾਰਨ ਆਵਾਜਾਈ ਵਿਚ ਕਾਫੀ ਵਿਘਨ ਪਿਆ ਪਰੰਤੂ ਖੁਸ਼ਕਿਸਮਤੀ ਨਾਲ ਕਿਸੇ ਦਾ ਵੀ ਜਾਨੀ ਨੁਕਸਾਨ ਹੋਣੋ ਬਚ ਗਿਆ।

100 vehicles collided due to fog in Italy

Related post

ਅਮਰੀਕਾ ਦੇ ਜਾਰਜੀਆ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ

ਅਮਰੀਕਾ ਦੇ ਜਾਰਜੀਆ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਤਿੰਨ…

ਨਿਰਮਲ ਨਿਊਯਾਰਕ, 16 ਮਈ (ਰਾਜ ਗੋਗਨਾ)- ਬੀਤੇਂ ਦਿਨ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਇੱਕ ਕਾਰ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ…
ਇੰਦੌਰ ਵਿਚ ਖੜ੍ਹੇ ਟਰੱਕ ’ਚ ਟਕਰਾਈ ਕਾਰ, 8 ਮੌਤਾਂ

ਇੰਦੌਰ ਵਿਚ ਖੜ੍ਹੇ ਟਰੱਕ ’ਚ ਟਕਰਾਈ ਕਾਰ, 8 ਮੌਤਾਂ

ਬੇਟਮਾ, 16 ਮਈ, ਨਿਰਮਲ : ਇੰਦੌਰ ਨੇੜੇ ਬੇਟਮਾ ’ਚ ਵੱਡਾ ਸੜਕ ਹਾਦਸਾ ਵਾਪਰਿਆ। ਇੰਦੌਰ-ਅਹਿਮਦਾਬਾਦ ਫੋਰ ਲੇਨ ’ਤੇ ਇਕ ਕਾਰ ਖੜ੍ਹੇ ਟਰੱਕ…
ਆਂਧਰਪ੍ਰਦੇਸ਼ ਵਿਚ ਬੱਸ-ਟਰੱਕ ਵਿਚ ਟੱਕਰ, 6 ਲੋਕ ਜ਼ਿੰਦਾ ਸੜੇ

ਆਂਧਰਪ੍ਰਦੇਸ਼ ਵਿਚ ਬੱਸ-ਟਰੱਕ ਵਿਚ ਟੱਕਰ, 6 ਲੋਕ ਜ਼ਿੰਦਾ ਸੜੇ

ਆਂਧਰ ਪ੍ਰਦੇਸ਼, 15 ਮਈ, ਨਿਰਮਲ : ਆਂਧਰ ਪ੍ਰਦੇਸ਼ ਦੇ ਪਾਲਨਾਡੂ ਜ਼ਿਲ੍ਹੇ ਦੇ ਚਿਲਕਲੁਰਿਪੇਟ ਦੇ ਕੋਲ ਮੰਗਲਵਾਰ ਦੇਰ ਰਾਤ ਇੱਕ ਬੱਸ ਅਤੇ…