Begin typing your search above and press return to search.

ਪਾਕਿਸਤਾਨ ਵਿਚ ਇੱਕੋ ਪਰਵਾਰ ਦੇ 11 ਲੋਕਾਂ ਦੀ ਮੌਤ

ਪੇਸ਼ਾਵਰ, 11 ਜਨਵਰੀ, ਨਿਰਮਲ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਇਕ ਹੈਰਾਨ ਅਤੇ ਪਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਬੁੱਧਵਾਰ ਨੂੰ ਇਕ ਪਰਿਵਾਰ ਦੇ 11 ਮੈਂਬਰ, ਜਿਨ੍ਹਾਂ ਵਿਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ, ਉਨ੍ਹਾਂ ਦੇ ਘਰ ਵਿਚ ਮ੍ਰਿਤਕ ਪਾਏ ਗਏ। ਪੁਲਸ ਮੁਤਾਬਕ ਇਹ ਲਾਸ਼ਾਂ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਰਵਾਤ ਜ਼ਿਲੇ ਦੇ […]

11 people from the same family died in Pakistan
X

Editor EditorBy : Editor Editor

  |  11 Jan 2024 6:04 AM IST

  • whatsapp
  • Telegram

ਪੇਸ਼ਾਵਰ, 11 ਜਨਵਰੀ, ਨਿਰਮਲ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਇਕ ਹੈਰਾਨ ਅਤੇ ਪਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਬੁੱਧਵਾਰ ਨੂੰ ਇਕ ਪਰਿਵਾਰ ਦੇ 11 ਮੈਂਬਰ, ਜਿਨ੍ਹਾਂ ਵਿਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ, ਉਨ੍ਹਾਂ ਦੇ ਘਰ ਵਿਚ ਮ੍ਰਿਤਕ ਪਾਏ ਗਏ। ਪੁਲਸ ਮੁਤਾਬਕ ਇਹ ਲਾਸ਼ਾਂ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਰਵਾਤ ਜ਼ਿਲੇ ਦੇ ਤਖਤੀ ਖੇਲ ਕਸਬੇ ’ਚ ਸਥਿਤ ਇਕ ਘਰ ’ਚੋਂ ਮਿਲੀਆਂ ਹਨ।
ਮੌਕੇ ’ਤੇ ਪਹੁੰਚੀ ਪੁਲਸ ਟੀਮ ਨੇ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕਰਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਸਥਾਨਕ ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਦੀ
ਦੋ ਦਿਨ ਪਹਿਲਾਂ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ
ਹੋ ਗਈ ਸੀ। ਇਸ ਦੀ ਸੂਚਨਾ ਮ੍ਰਿਤਕ ਪਰਿਵਾਰ ਦੇ ਰਿਸ਼ਤੇਦਾਰ ਨੇ ਪੁਲਸ ਨੂੰ ਦਿੱਤੀ ਸੀ। ਉਹ ਰਿਸ਼ਤੇਦਾਰ ਘਰ ਦੇ ਮੁਖੀ ਦਾ ਭਰਾ ਹੈ। ਸਥਾਨਕ ਅਧਿਕਾਰੀਆਂ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਦਰਦਨਾਕ ਘਟਨਾ ਕਰੀਬ ਦੋ ਦਿਨ ਪਹਿਲਾਂ ਵਾਪਰੀ ਸੀ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਇਕ ਰਿਸ਼ਤੇਦਾਰ ਨੇ ਦੋ ਦਿਨ ਪਹਿਲਾਂ ਕਥਿਤ ਤੌਰ ’ਤੇ ਵਜ਼ੀਰਿਸਤਾਨ ਤੋਂ ਖਾਣਾ ਖਰੀਦਿਆ ਸੀ। ਇਸ ਦੇ ਨਾਲ ਹੀ ਸਥਾਨਕ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਹ ਘਟਨਾ ਕਿਸੇ ਘਰੇਲੂ ਝਗੜੇ ਕਾਰਨ ਵਾਪਰੀ ਹੈ। ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਜਸਟਿਸ (ਸੇਵਾਮੁਕਤ) ਅਰਸ਼ਦ ਹੁਸੈਨ ਨੇ ਪੁਲਿਸ ਦੇ ਇੰਸਪੈਕਟਰ ਜਨਰਲ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।
ਇਸੇ ਤਰ੍ਹਾਂ ਇੱਕ ਹੋਰ ਖ਼ਬਰ ਅਨੁਸਾਰ ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਘਰ ਵਿੱਚ ਸੌਂ ਰਹੇ ਇੱਕੋ ਪਰਿਵਾਰ ਦੇ ਪੰਜ ਬੱਚਿਆਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਦੋ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਠੰਡ ਤੋਂ ਬਚਣ ਲਈ ਕੋਲੇ ਦੀ ਅੰਗੀਠੀ ਬਾਲ਼ ਕੇ ਸੁੱਤਾ ਸੀ। ਦੱਸ ਦੇਈਏ ਕਿ ਇਹ ਦਰਦਨਾਕ ਹਾਦਸਾ ਸੈਦ ਨਾਗਲੀ ਥਾਣਾ ਖੇਤਰ ਦੇ ਅਲੀਪੁਰ ਭੂਦ ਪਿੰਡ ਵਿੱਚ ਵਾਪਰਿਆ। ਇੱਥੋਂ ਦੇ ਵਸਨੀਕ ਰਈਸੁਦੀਨ ਦੇ ਘਰ ਰਾਤ ਕਰੀਬ 8 ਵਜੇ ਉਸ ਦੀ ਪਤਨੀ, ਤਿੰਨ ਬੱਚੇ ਅਤੇ ਰਿਸ਼ਤੇਦਾਰਾਂ ਦੇ ਦੋ ਬੱਚੇ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੌਣ ਲਈ ਚਲੇ ਗਏ ਪਰ ਦੂਜੇ ਦਿਨ ਸ਼ਾਮ ਤੱਕ ਉਹ ਨਹੀਂ ਉਠੇ।
ਇਹ ਖ਼ਬਰ ਵੀ ਪੜ੍ਹੋ
ਨਿਊਜਰਸੀ ਦੇ ਸਾਬਕਾ ਗਵਰਨਰ ਕ੍ਰਿਸ ਕ੍ਰਿਸਟੀ ਵਲੋਂ ਲਏ ਫੈਸਲੇ ਤੋਂ ਬਾਅਦ ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਟਰੰਪ ਦੇ ਦਾਅਵੇ ਨੂੰ ਇਕ ਵਾਰ ਫਿਰ ਮਜ਼ਬੂਤੀ ਮਿਲੀ ਹੈ। ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਦੌੜ ਦਿਲਚਸਪ ਹੁੰਦੀ ਜਾ ਰਹੀ ਹੈ। ਖਾਸ ਤੌਰ ’ਤੇ ਵਿਰੋਧੀ ਰਿਪਬਲਿਕਨ ਪਾਰਟੀ ’ਚ ਜਿੱਥੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਲੋਕਪ੍ਰਿਅਤਾ ਦੇ ਮਾਮਲੇ ’ਚ ਦੂਜੇ ਉਮੀਦਵਾਰਾਂ ’ਤੇ ਬੜ੍ਹਤ ਬਣਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਚੋਣਾਂ ’ਚ ਟਰੰਪ ਡੈਮੋਕ੍ਰੇਟਿਕ ਪਾਰਟੀ ਅਤੇ ਰਾਸ਼ਟਰਪਤੀ ਜੋਅ ਬਾਈਡਨ ਲਈ ਵੱਡੀ ਚੁਣੌਤੀ ਬਣ ਜਾਣਗੇ।
ਇਸ ਦੌਰਾਨ ਰਿਪਬਲਿਕਨ ਪਾਰਟੀ ਵਿੱਚ ਉਨ੍ਹਾਂ ਦੇ ਆਲੋਚਕ ਕ੍ਰਿਸ ਕ੍ਰਿਸਟੀ ਨੇ ਪ੍ਰਾਇਮਰੀ ਚੋਣਾਂ ਤੋਂ ਪਹਿਲਾਂ ਹੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਤੋਂ ਹਟਣ ਦਾ ਐਲਾਨ ਕਰ ਦਿੱਤਾ ਹੈ।
ਨਿਊਜਰਸੀ ਦੇ ਸਾਬਕਾ ਗਵਰਨਰ ਕ੍ਰਿਸ ਕ੍ਰਿਸਟੀ ਦੇ ਇਸ ਫੈਸਲੇ ਤੋਂ ਬਾਅਦ ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਟਰੰਪ ਦੇ ਦਾਅਵੇ ਨੂੰ ਇਕ ਵਾਰ ਫਿਰ ਮਜ਼ਬੂਤੀ ਮਿਲੀ ਹੈ। ਕ੍ਰਿਸਟੀ ਨੇ ਸਮਰਥਕਾਂ ਨੂੰ ਆਪਣੇ ਫੈਸਲੇ ਦਾ ਕਾਰਨ ਦੱਸਦੇ ਹੋਏ ਕਿਹਾ, ‘ਇਹ ਸਪੱਸ਼ਟ ਹੋ ਗਿਆ ਹੈ ਕਿ ਮੇਰੇ ਲਈ ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਲਈ ਨਾਮਜ਼ਦ ਕੀਤੇ ਜਾਣ ਦਾ ਕੋਈ ਰਸਤਾ ਨਹੀਂ ਹੈ। ਇਸ ਲਈ ਮੈਂ ਰਾਸ਼ਟਰਪਤੀ ਅਹੁਦੇ ਲਈ ਆਪਣੀ ਉਮੀਦਵਾਰੀ ਵਾਪਸ ਲੈ ਲਵਾਂਗਾ।’
ਕ੍ਰਿਸ ਕ੍ਰਿਸਟੀ ਨੂੰ ਇਸ ਸਮੇਂ ਰਿਪਬਲਿਕਨ ਪਾਰਟੀ ਵਿੱਚ ਡੋਨਾਲਡ ਟਰੰਪ ਦਾ ਆਲੋਚਕ ਮੰਨਿਆ ਜਾਂਦਾ ਹੈ।
ਹਾਲਾਂਕਿ, ਇਹ ਹਮੇਸ਼ਾ ਅਜਿਹਾ ਨਹੀਂ ਸੀ। ਬਲਕਿ 2016 ਵਿੱਚ ਕ੍ਰਿਸਟੀ ਨੇ ਆਪਣੀ ਰਾਸ਼ਟਰਪਤੀ ਮੁਹਿੰਮ ਨੂੰ ਖਤਮ ਕਰਕੇ ਟਰੰਪ ਦਾ ਸਮਰਥਨ ਕੀਤਾ ਸੀ। ਹਾਲਾਂਕਿ, 2024 ਦੀਆਂ ਚੋਣਾਂ ਵਿੱਚ, ਉਹ ਮੁੱਖ ਚੋਣਾਂ ਵਿੱਚ ਟਰੰਪ ਨੂੰ ਰਾਸ਼ਟਰਪਤੀ ਦੀ ਚੋਣ ਲੜਨ ਤੋਂ ਰੋਕਣ ਦੇ ਮਕਸਦ ਨਾਲ ਹੀ ਇਸ ਦੌੜ ਵਿੱਚ ਸ਼ਾਮਲ ਹੋਏ ਸਨ।
ਹਾਲਾਂਕਿ, ਨਿਊ ਹੈਂਪਸ਼ਾਇਰ ਦੀਆਂ ਪ੍ਰਾਇਮਰੀ ਚੋਣਾਂ ਵਿੱਚ ਜ਼ਬਰਦਸਤ ਪ੍ਰਦਰਸ਼ਨ ਦੇ ਬਾਵਜੂਦ, ਉਨ੍ਹਾਂ ਨੂੰ ਰਾਜ ਦੇ ਗਵਰਨਰ ਕ੍ਰਿਸ ਸਨੂਨੂ ਦਾ ਸਮਰਥਨ ਨਹੀਂ ਮਿਲਿਆ। ਸੁਨੂਨੂ ਨੇ ਦੱਖਣੀ ਕੈਰੋਲਾਈਨਾਂ ਦੀ ਸਾਬਕਾ ਗਵਰਨਰ ਨਿੱਕੀ ਹੈਲੀ ਦਾ ਸਮਰਥਨ ਕੀਤਾ ਜਿਸ ਤੋਂ ਬਾਅਦ ਕ੍ਰਿਸਟੀ ਦੀ ਮੁਹਿੰਮ ਲਗਾਤਾਰ ਕਮਜ਼ੋਰ ਪੈ ਰਹੀ ਸੀ।
Next Story
ਤਾਜ਼ਾ ਖਬਰਾਂ
Share it