ਬਰਾਜ਼ੀਲ ਵਿਚ ਤੂਫਾਨ ਕਾਰਨ 13 ਲੋਕਾਂ ਦੀ ਮੌਤ

ਬਰਾਜ਼ੀਲ ਵਿਚ ਤੂਫਾਨ ਕਾਰਨ 13 ਲੋਕਾਂ ਦੀ ਮੌਤ


ਬਰਾਜ਼ੀਲ, 25 ਮਾਰਚ, ਨਿਰਮਲ : ਬਰਾਜ਼ੀਲ ਵਿਚ ਵੱਡਾ ਹਾਦਸਾ ਵਾਪਰ ਗਿਆ। ਦੱਸਦੇ ਚਲੀਏ ਕਿ ਬ੍ਰਾਜ਼ੀਲ ਦੇ ਪੈਟ੍ਰੋਪੋਲਿਸ ’ਚ ਤੂਫਾਨ ਨੇ ਕਾਫੀ ਤਬਾਹੀ ਮਚਾਈ ਹੈ ਜਿਸ ’ਚ ਪੈਟ੍ਰੋਪੋਲਿਸ ਸ਼ਹਿਰ ’ਚ 4 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ, ਜਦਕਿ ਪੂਰੇ ਬ੍ਰਾਜ਼ੀਲ ’ਚ 13 ਲੋਕਾਂ ਦੀ ਮੌਤ ਹੋ ਗਈ ਹੈ। ਸ਼ਨੀਵਾਰ ਨੂੰ 24-ਘੰਟੇ ਦੀ ਮਿਆਦ ਵਿੱਚ, ਤੂਫ਼ਾਨ ’ਚ 270 ਮਿਲੀਮੀਟਰ (10.6 ਇੰਚ) ਮੀਂਹ ਪਿਆ, ਜੋ ਸ਼ੁੱਕਰਵਾਰ ਤੋਂ ਐਤਵਾਰ ਤੱਕ ਪ੍ਰਤੀ ਦਿਨ ਹੋਣ ਵਾਲੇ 200 ਮਿਲੀਮੀਟਰ (7.9 ਇੰਚ) ਦੀ ਪੂਰਵ ਅਨੁਮਾਨ ਤੋਂ ਬਹੁਤ ਜ਼ਿਆਦਾ ਹੈ। ਭਾਰੀ ਮੀਂਹ ਕਾਰਨ ਕਈ ਇਲਾਕਿਆਂ ’ਚ ਜ਼ਮੀਨ ਖਿਸਕਣ ਦੀ ਵੀ ਖ਼ਬਰ ਹੈ। 16 ਘੰਟੇ ਤੱਕ ਮਲਬੇ ਹੇਠ ਦੱਬੀ ਇਕ ਲੜਕੀ ਨੂੰ ਬਚਾਇਆ ਗਿਆ, ਜਦਕਿ ਹੁਣ ਤੱਕ 100 ਦੇ ਕਰੀਬ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ
ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। 111 ਉਮੀਦਵਾਰਾਂ ਦੀ ਇਸ ਸੂਚੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਕੰਗਨਾ ਰਣੌਤ, ਯੂਪੀ ਦੇ ਮੇਰਠ ਤੋਂ ਅਰੁਣ ਗੋਵਿਲ ਅਤੇ ਪੁਰੀ ਤੋਂ ਸੰਬਿਤ ਪਾਤਰਾ ਨੂੰ ਟਿਕਟ ਦਿੱਤੀ ਗਈ ਹੈ। ਝਾਰਖੰਡ ਦੇ ਦੁਮਕਾ ਤੋਂ ਸੀਤਾ ਸੋਰੇਨ, ਯੂਪੀ ਦੇ ਗਾਜ਼ੀਆਬਾਦ ਤੋਂ ਅਤੁਲ ਗਰਗ, ਹਰਿਆਣਾ ਦੇ ਕੁਰੂਕਸ਼ੇਤਰ ਤੋਂ ਨਵੀਨ ਜਿੰਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਪੱਛਮੀ ਬੰਗਾਲ ’ਚ ਭਾਜਪਾ ਨੇ ਸੰਦੇਸ਼ਖੜੀ ਮਾਮਲੇ ਦੀ ਪੀੜਤਾ ਨੂੰ ਟਿਕਟ ਦਿੱਤੀ ਹੈ। ਇਸ ਪੀੜਤਾ ਨੇ ਹੀ ਮਾਮਲਾ ਉਠਾਇਆ, ਜਿਸ ਤੋਂ ਬਾਅਦ ਸ਼ੇਖ ਸ਼ਾਹਜਹਾਂ ਦੇ ਕਰੀਬੀ ਦੋਸਤ ਨੇ ਉਸ ਨੂੰ ਥੱਪੜ ਮਾਰ ਦਿੱਤਾ।

ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਵਰੁਣ ਗਾਂਧੀ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਕਾਂਗਰਸ ਤੋਂ ਭਾਜਪਾ ’ਚ ਆਏ ਜਤਿਨ ਪ੍ਰਸਾਦ ਨੂੰ ਇੱਥੋਂ ਮੈਦਾਨ ’ਚ ਉਤਾਰਿਆ ਗਿਆ ਹੈ। ਵਰੁਣ ਦੀ ਮਾਂ ਮੇਨਕਾ ਗਾਂਧੀ ਨੂੰ ਸੁਲਤਾਨਪੁਰ ਤੋਂ ਟਿਕਟ ਦਿੱਤੀ ਗਈ ਹੈ। ਦੁਰਵਿਜੇ ਸ਼ਾਕਿਆ ਨੂੰ ਸਵਾਮੀ ਪ੍ਰਸਾਦ ਮੌਰਿਆ ਦੀ ਬੇਟੀ ਦੀ ਜਗ੍ਹਾ ਬਦਾਯੂੰ ਤੋਂ ਟਿਕਟ ਦਿੱਤੀ ਗਈ ਹੈ।

ਭਾਜਪਾ ਹੁਣ ਤੱਕ 402 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਚਾਰ ਸੂਚੀਆਂ ਵਿੱਚ 291 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਦੂਜੇ ਪਾਸੇ ਹਰਿਆਣਾ ਬੀਜੇਪੀ ਨੇ ਲੋਕ ਸਭਾ ਚੋਣਾਂ ਲਈ ਅਪਣੇ ਸਾਰੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਨੇ ਐਤਵਾਰ ਰਾਤ ਹਰਿਆਣਾ ਦੀਆਂ ਬਾਕੀ 4 ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਡਾ: ਅਰਵਿੰਦ ਸ਼ਰਮਾ ਨੂੰ ਰੋਹਤਕ ਤੋਂ, ਨਵੀਨ ਜਿੰਦਲ ਨੂੰ ਕੁਰੂਕਸ਼ੇਤਰ ਤੋਂ ਅਤੇ ਕੈਬਨਿਟ ਮੰਤਰੀ ਰਣਜੀਤ ਚੌਟਾਲਾ ਨੂੰ ਹਿਸਾਰ ਤੋਂ ਟਿਕਟ ਦਿੱਤੀ ਗਈ ਹੈ। ਸੋਨੀਪਤ ਤੋਂ ਮੌਜੂਦਾ ਸਾਂਸਦ ਰਮੇਸ਼ ਚੰਦਰ ਕੌਸ਼ਿਕ ਦੀ ਟਿਕਟ ਕੱਟ ਕੇ ਮੋਹਨ ਲਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਏ ਗਏ ਨਵੀਨ ਜਿੰਦਲ ਨੇ ਐਤਵਾਰ ਸ਼ਾਮ ਨੂੰ ਹੀ ਨਵੀਂ ਦਿੱਲੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲੈ ਲਈ। ਦੂਜੇ ਪਾਸੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਆਜ਼ਾਦ ਵਿਧਾਇਕ ਰਣਜੀਤ ਚੌਟਾਲਾ ਐਤਵਾਰ ਨੂੰ ਸਿਰਸਾ ਵਿੱਚ ਸਨ। ਭਾਜਪਾ ਹਾਈਕਮਾਂਡ ਦਾ ਫੋਨ ਆਉਣ ਤੋਂ ਬਾਅਦ ਉਹ ਕਾਹਲੀ ਨਾਲ ਸਿਰਸਾ ਭਾਜਪਾ ਦਫਤਰ ਪੁੱਜੇ। ਇੱਥੇ ਅਸ਼ੋਕ ਤੰਵਰ ਨੇ ਉਨ੍ਹਾਂ ਨੂੰ ਪਟਕਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।

ਰਣਜੀਤ ਚੌਟਾਲਾ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਫੈਸਲਾ ਇੰਨੀ ਜਲਦਬਾਜ਼ੀ ’ਚ ਲਿਆ ਗਿਆ ਕਿ ਪਾਰਟੀ ਦਾ ਕੋਈ ਵੀ ਵੱਡਾ ਨੇਤਾ ਉਨ੍ਹਾਂ ਦੇ ਸਵਾਗਤ ਲਈ ਸਿਰਸਾ ’ਚ ਮੌਜੂਦ ਨਹੀਂ ਸੀ। ਨਤੀਜੇ ਵਜੋਂ ਦੋ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਅਸ਼ੋਕ ਤੰਵਰ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਭਾਜਪਾ ਨੇ ਅਸ਼ੋਕ ਤੰਵਰ ਨੂੰ ਸਿਰਸਾ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਹੈ।

Related post

ਅਮਰੀਕਾ ਦੇ ਜਾਰਜੀਆ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ

ਅਮਰੀਕਾ ਦੇ ਜਾਰਜੀਆ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਤਿੰਨ…

ਨਿਰਮਲ ਨਿਊਯਾਰਕ, 16 ਮਈ (ਰਾਜ ਗੋਗਨਾ)- ਬੀਤੇਂ ਦਿਨ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਇੱਕ ਕਾਰ ਸੜਕ ਹਾਦਸੇ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ…
ਇੰਦੌਰ ਵਿਚ ਖੜ੍ਹੇ ਟਰੱਕ ’ਚ ਟਕਰਾਈ ਕਾਰ, 8 ਮੌਤਾਂ

ਇੰਦੌਰ ਵਿਚ ਖੜ੍ਹੇ ਟਰੱਕ ’ਚ ਟਕਰਾਈ ਕਾਰ, 8 ਮੌਤਾਂ

ਬੇਟਮਾ, 16 ਮਈ, ਨਿਰਮਲ : ਇੰਦੌਰ ਨੇੜੇ ਬੇਟਮਾ ’ਚ ਵੱਡਾ ਸੜਕ ਹਾਦਸਾ ਵਾਪਰਿਆ। ਇੰਦੌਰ-ਅਹਿਮਦਾਬਾਦ ਫੋਰ ਲੇਨ ’ਤੇ ਇਕ ਕਾਰ ਖੜ੍ਹੇ ਟਰੱਕ…
ਗੁਜਰਾਤ : ਨਰਮਦਾ ਨਦੀ ਵਿਚ ਨਹਾਉਣ ਗਏ ਇੱਕੋ ਪਰਿਵਾਰ ਦੇ 7 ਲੋਕ ਡੁੱਬੇ

ਗੁਜਰਾਤ : ਨਰਮਦਾ ਨਦੀ ਵਿਚ ਨਹਾਉਣ ਗਏ ਇੱਕੋ ਪਰਿਵਾਰ…

ਵਡੋਦਰਾ, 15 ਮਈ, ਨਿਰਮਲ : ਗੁਜਰਾਤ ਦੇ ਪੋਈਚਾ ਵਿਚ ਨਰਮਦਾ ਨਦੀ ਵਿਚ ਇੱਕੋ ਪਰਿਵਾਰ ਦੇ 7 ਲੋਕਾਂ ਦੇ ਡੁੱਬਣ ਦੀ ਖ਼ਬਰ…